ਚੰਡੀਗੜ੍ਹ: ਸੰਗਰੂਰ ਤੋਂ ਸਾਂਸਦ ਬਣੇ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸਿਮਰਨਜੀਤ ਸਿੰਘ ਕੋਰੋਨਾ ਪੌਜ਼ੇਟਿਵ ਪਾਏ ਗਏ ਹਨ। ਉਨ੍ਹਾਂ ਖੁਦ ਟਵੀਟ ਕਰਕੇ ਇਸ ਦੀ ਜਾਣਕਾਰੀ ਸਾਂਝਾ ਕੀਤੀ ਹੈ।ਇਸ ਮਗਰੋਂ ਮੁੱਖ ਮੰਤਰੀ ਪੰਜਾਬ ਨੇ ਉਨ੍ਹਾਂ ਦੀ ਜਲਦ ਸਿਹਤਯਾਬੀ ਦੀ ਕਾਮਨਾ ਕੀਤੀ ਹੈ। 


ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ, "ਹੁਣੇ ਹੁਣੇ ਸਾਂਸਦ ਸਿਮਰਨਜੀਤ ਸਿੰਘ ਮਾਨ ਜੀ ਦੇ ਕੋਵਿਡ -19 ਪੌਜ਼ੇਟਿਵ ਹੋਣ ਦੀ ਖ਼ਬਰ ਮਿਲੀ ਹੈ। ਉਨ੍ਹਾਂ ਦੇ ਪਰਿਵਾਰ ਨਾਲ ਗੱਲ ਕੀਤੀ ਅਤੇ ਬਿਹਤਰ ਡਾਕਟਰੀ ਦੇਖਭਾਲ ਦਾ ਭਰੋਸਾ ਦਿੱਤਾ। ਉਨ੍ਹਾਂ ਦੀ ਚੰਗੀ ਸਿਹਤ ਦੀ ਕਾਮਨਾ ਕਰਦਾ ਹਾਂ।"









ਸੰਗਰੂਰ ਤੋਂ ਸਾਂਸਦ ਬਣੇ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸਿਮਰਨਜੀਤ ਸਿੰਘ ਕੋਰੋਨਾ ਪੌਜ਼ੇਟਿਵ ਪਾਏ ਗਏ ਹਨ। ਉਨ੍ਹਾਂ ਖੁਦ ਟਵੀਟ ਕਰਕੇ ਇਸ ਦੀ ਜਾਣਕਾਰੀ ਸਾਂਝਾ ਕੀਤੀ ਹੈ।


ਸਿਮਰਨਜੀਤ ਮਾਨ ਨੇ ਟਵੀਟ ਕਰਦੇ ਲਿਖਿਆ,"ਮੈਨੂੰ ਪਿਛਲੇ ਕੁਝ ਦਿਨਾਂ ਤੋਂ ਗਲੇ ਵਿੱਚ ਇੰਫੈਕਸ਼ਨ ਹੋ ਰਹੀ ਸੀ। ਮੈਂ ਸੰਗਤ ਨੂੰ ਦੱਸਣਾ ਚਾਹੁੰਦਾ ਹਾਂ ਕਿ ਮੇਰੀ ਕੋਵਿਡ ਟੈਸਟ ਰਿਪੋਰਟ ਪੌਜ਼ਟਿਵ ਆਈ ਹੈ ਪਰ ਮੈਂ ਠੀਕ ਮਹਿਸੂਸ ਕਰ ਰਿਹਾ ਹਾਂ। ਡਾ. ਸਾਹਿਬਾਨਾਂ ਵੱਲੋਂ 7 ਦਿਨਾਂ ਲਈ ਇਕਾਂਤਵਾਸ ਵਿੱਚ ਰਹਿਣ ਦੀ ਸਲਾਹ ਦਿੱਤੀ ਗਈ ਹੈ, ਇਸ ਤੋਂ ਬਾਅਦ ਮੈਂ ਆਮ ਦਿਨਾਂ ਵਾਂਗ ਸੰਗਤ ਦੇ ਦਰਸ਼ਨ ਕਰਾਂਗਾ।"