Smart City : ਮੋਹਾਲੀ ਦੀ ਬਦਲੇਗੀ ਨੁਹਾਰ, ਕੇਂਦਰ ਤੋਂ ਮਿਲਣ ਵਾਲੀ ਹਰੀ ਝੰਡੀ, ਦੇਸ਼ ਦਾ ਸਭ ਤੋਂ ਵੱਡਾ ਹੋਵੇਗਾ ਨਿਵੇਸ਼
Smart City Project Mohali : ਸਮਾਰਟ ਸਿਟੀ ਪ੍ਰਾਜੈਕਟ ਵਿੱਚ ਐਸ.ਏ.ਐਸ ਨਗਰ (ਮੋਹਾਲੀ) ਨੂੰ ਸ਼ਾਮਲ ਕਰਨ ਵਾਸਤੇ ਜ਼ੋਰ ਪਾਇਆ ਤਾਂ ਜੋ ਸ਼ਹਿਰ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕੇ। ਭਗਵੰਤ ਮਾਨ ਨੇ ਕੇਂਦਰੀ ਮੰਤਰੀ ਨੂੰ..
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਕਾਨ ਉਸਾਰੀ ਅਤੇ ਵਿਕਾਸ ਬਾਰੇ ਕੇਂਦਰੀ ਮੰਤਰੀ ਹਰਦੀਪ ਪੁਰੀ ਨੂੰ ਮਿਲ ਕੇ ਸਮਾਰਟ ਸਿਟੀ ਪ੍ਰਾਜੈਕਟ ਵਿੱਚ ਐਸ.ਏ.ਐਸ ਨਗਰ (ਮੋਹਾਲੀ) ਨੂੰ ਸ਼ਾਮਲ ਕਰਨ ਵਾਸਤੇ ਜ਼ੋਰ ਪਾਇਆ ਤਾਂ ਜੋ ਸ਼ਹਿਰ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕੇ। ਭਗਵੰਤ ਮਾਨ ਨੇ ਕੇਂਦਰੀ ਮੰਤਰੀ ਨੂੰ ਦੱਸਿਆ ਕਿ ਚੰਡੀਗੜ੍ਹ, ਮੋਹਾਲੀ ਅਤੇ ਪੰਚਕੂਲਾ ਟ੍ਰਾਈ ਸਿਟੀ ਦਾ ਹਿੱਸਾ ਹੋਣ ਕਰਕੇ ਮੋਹਾਲੀ ਸ਼ਹਿਰ ਵਿਸ਼ੇਸ਼ ਮਹੱਤਵ ਰੱਖਦਾ ਹੈ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਦੇ ਜ਼ਿਆਦਾਤਰ ਵਿਭਾਗਾਂ ਦੇ ਮੁੱਖ ਦਫ਼ਤਰ ਵੀ ਇਸੇ ਸ਼ਹਿਰ ਵਿੱਚ ਹਨ, ਜਿਸ ਕਾਰਨ ਇਸ ਦੇ ਵਿਕਾਸ ਨੂੰ ਹੋਰ ਹੁਲਾਰਾ ਦੇਣਾ ਲਾਜ਼ਮੀ ਹੈ।
ਇਸ ਸਬੰਧੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਦਿੱਤੀ ਹੈ। ਉਹਨਾ ਨੇ ਆਪਣੇ ਟਵੀਟ ਵਿੱਚ ਲਿਖਿਆ ਕਿ - ਅੱਜ ਕੇਂਦਰੀ ਹਾਊਸਿੰਗ ਤੇ ਸ਼ਹਿਰੀ ਮਾਮਲੇ ਮੰਤਰੀ @HardeepSPuri ਜੀ ਨਾਲ ਮੁਲਾਕਾਤ ਕੀਤੀ ਤੇ ਪੰਜਾਬ ਦੇ ਸ਼ਹਿਰਾਂ ਨਾਲ ਜੁੜੇ ਕਈ ਮਸਲਿਆਂ ਨੂੰ ਲੈਕੇ ਚਰਚਾ ਹੋਈ... ਸਮਾਰਟ ਸਿਟੀ ਪ੍ਰੋਜੈਕਟ 'ਚ ਪੰਜਾਬ ਦੇ ਕਈ ਸ਼ਹਿਰਾਂ ਖਾਸ ਤੌਰ 'ਤੇ ਮੁਹਾਲੀ ਨੂੰ ਸ਼ਾਮਿਲ ਕਰਨ ਦੀ ਮੰਗ ਰੱਖੀ ਤੇ ਨਾਲ ਹੀ ਪੰਜਾਬ ਦੇ ਸ਼ਹਿਰਾਂ 'ਚ ਸਾਫ ਸਫਾਈ ਦੇ ਨਵੇਂ ਪ੍ਰੋਜੈਕਟਾਂ 'ਤੇ ਵੀ ਮੰਥਨ ਕੀਤਾ...ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਸੁੰਦਰਤਾ ਨੂੰ ਲੈਕੇ ਵੀ ਖਾਸ ਵਿਚਾਰਾਂ ਹੋਈਆਂ...
ਅੱਜ ਕੇਂਦਰੀ ਹਾਊਸਿੰਗ ਤੇ ਸ਼ਹਿਰੀ ਮਾਮਲੇ ਮੰਤਰੀ @HardeepSPuri ਜੀ ਨਾਲ ਮੁਲਾਕਾਤ ਕੀਤੀ ਤੇ ਪੰਜਾਬ ਦੇ ਸ਼ਹਿਰਾਂ ਨਾਲ ਜੁੜੇ ਕਈ ਮਸਲਿਆਂ ਨੂੰ ਲੈਕੇ ਚਰਚਾ ਹੋਈ...
ਸਮਾਰਟ ਸਿਟੀ ਪ੍ਰੋਜੈਕਟ 'ਚ ਪੰਜਾਬ ਦੇ ਕਈ ਸ਼ਹਿਰਾਂ ਖਾਸ ਤੌਰ 'ਤੇ ਮੁਹਾਲੀ ਨੂੰ ਸ਼ਾਮਿਲ ਕਰਨ ਦੀ ਮੰਗ ਰੱਖੀ ਤੇ ਨਾਲ ਹੀ ਪੰਜਾਬ ਦੇ ਸ਼ਹਿਰਾਂ 'ਚ ਸਾਫ ਸਫਾਈ ਦੇ ਨਵੇਂ… pic.twitter.com/yNudy7ARrI
">
ਮੁੱਖ ਮੰਤਰੀ ਨੇ ਕਿਹਾ ਕਿ ਇਸ ਸ਼ਹਿਰ ਨੂੰ ਸਮਾਰਟ ਸਿਟੀ ਪ੍ਰਾਜੈਕਟ ਵਿੱਚ ਸ਼ਾਮਲ ਕਰਨਾ ਸਮੇਂ ਦੀ ਲੋੜ ਹੈ ਤਾਂ ਜੋ ਇਸ ਦੇ ਸਰਬਪੱਖੀ ਅਤੇ ਯੋਜਨਾਬੱਧ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਮੋਹਾਲੀ ਅਤੇ ਇਸ ਦੇ ਨਾਲ ਲਗਦੀਆਂ ਮਿਉਂਸਪਲ ਕਮੇਟੀਆਂ ਜਿਵੇਂ ਜ਼ੀਰਕਪੁਰ, ਖਰੜ, ਡੇਰਾਬੱਸੀ ਅਤੇ ਕੁਰਾਲੀ ਵਿੱਚ ਕੌਮਾਂਤਰੀ ਹਵਾਈ ਅੱਡੇ/ਵਿਦਿਅਕ ਸੰਸਥਾਵਾਂ/ਟਾਊਨਸ਼ਿਪਾਂ ਅਤੇ ਉਦਯੋਗਾਂ ਦੀ ਸਥਾਪਨਾ ਦੇ ਰੂਪ ਵਿੱਚ ਵੱਡੇ ਪੱਧਰ ‘ਤੇ ਵਿਕਾਸ ਹੋਇਆ ਹੈ।