ਪੜਚੋਲ ਕਰੋ

ਆਪ ਦੇ ਗੰਭੀਰ ਦੋਸ਼, ਕਿਹਾ ਅਕਾਲੀ-ਭਾਜਪਾ ਦੇ ਪੈਦਾ ਕੀਤੇ ਡਰੱਗ ਮਾਫੀਆ ਨੂੰ ਖੁਦ ਚਲਾਉਣ ਲੱਗੇ ਕੈਪਟਨ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਅਮਰਿੰਦਰ ਸਿੰਘ 'ਤੇ ਡਰੱਗ ਮਾਫੀਆ ਦੀ ਸਿੱਧੀ ਸਰਪ੍ਰਸਤੀ ਕਰਨ ਦੇ ਗੰਭੀਰ ਦੋਸ਼ ਲਗਾਏ ਹਨ।

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਅਮਰਿੰਦਰ ਸਿੰਘ 'ਤੇ ਡਰੱਗ ਮਾਫੀਆ ਦੀ ਸਿੱਧੀ ਸਰਪ੍ਰਸਤੀ ਕਰਨ ਦੇ ਗੰਭੀਰ ਦੋਸ਼ ਲਗਾਏ ਹਨ। ਆਪ ਨੇ ਇਸੇ ਦੇ ਤਹਿਤ ਕੈਪਟਨ ਅਮਰਿੰਦਰ ਸਿੰਘ ਕੋਲੋਂ ਅਸਤੀਫਾ ਮੰਗਿਆ ਹੈ।ਉਥੇ ਮੁੱਖ ਮੰਤਰੀ ਦੇ ਸਲਾਹਕਾਰ ਸੰਦੀਪ ਸੰਧੂ, ਓਐਸਡੀ ਅੰਕਿਤ ਬਾਂਸਲ ਅਤੇ ਦਮਨ ਮੋਹੀ ਨੂੰ ਤੁਰੰਤ ਗ੍ਰਿਫਤਾਰ ਕਰਕੇ ਜਾਂਚ ਏਜੰਸੀ ਹਵਾਲੇ ਕਰਨ ਦੀ ਮੰਗ ਕੀਤੀ ਹੈ। ਸੋਮਵਾਰ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ "2007 ਤੋਂ ਲੈ ਕੇ 2017 ਤੱਕ ਬਾਦਲ ਸਰਕਾਰ ਨੇ ਜਿਸ ਡਰੱਗ ਮਾਫੀਆ ਨੂੰ ਪਾਲ-ਪੋਸ ਕੇ ਪੰਜਾਬ ਦੀ ਜਵਾਨੀ ਬਰਬਾਦ ਕੀਤੀ ਸੀ, ਅੱਜ ਉਸੇ ਡਰੱਗ ਮਾਫੀਆ ਨੂੰ ਕੈਪਟਨ ਅਮਰਿੰਦਰ ਸਿੰਘ ਖੁਦ ਚਲਾ ਰਹੇ ਹਨ। ਰਾਣੋ (ਖੰਨਾ) ਦੇ ਸਰਪੰਚ ਅਤੇ ਸਾਬਕਾ ਯੂਥ ਅਕਾਲੀ ਆਗੂ ਗੁਰਦੀਪ ਸਿੰਘ ਨਾਲ ਮੁੱਖ ਮੰਤਰੀ ਦੇ ਅਧਿਕਾਰਤ ਸਲਾਹਕਾਰ ਸੰਦੀਪ ਸੰਧੂ, ਓਐਸਡੀ ਅੰਕਿਤ ਬਾਂਸਲ ਅਤੇ ਦਮਨ ਮੋਹੀ ਦੀ ਗੂੜੀ ਸਾਂਝ ਇਨ੍ਹਾਂ ਦੋਸ਼ਾਂ ਦੀ ਪੁਸ਼ਟੀ ਕਰਦੀ ਹੈ।" ਚੀਮਾ ਨੇ ਤਿੰਨਾਂ ਗੁਰਦੀਪ ਰਾਣੋ ਨਾਲ ਇਨ੍ਹਾਂ ਦੀਆਂ ਫੋਟੋਆਂ ਦੇ ਨਾਲ-ਨਾਲ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਦੀਆਂ ਫੋਟੋਆਂ ਵੀ ਮੀਡੀਆ ਨੂੰ ਜਾਰੀ ਕੀਤੀਆਂ। ਚੀਮਾ ਮਾਤਾਬਿਕ, ''ਐਨਾ ਹੀ ਨਹੀਂ ਇਨ੍ਹਾਂ ਦੀਆਂ ਅਨੇਕਾਂ ਫੋਟੋਆਂ ਤੇ ਵੀਡੀਓਜ਼ ਸੋਸ਼ਲ ਮੀਡੀਆ ਰਾਹੀਂ ਜਨਤਕ (ਪਬਲਿਕ ਡੋਮੇਨ) ਵਿੱਚ ਹਨ। ਹਰਪਾਲ ਸਿੰਘ ਚੀਮਾ ਨੇ ਨਸ਼ਾ ਤਸਕਰ ਗੁਰਦੀਪ ਰਾਣੋ ਨੂੰ ਮਿਲੀ ਪੁਲਸ ਸਕਿਉਰਿਟੀ ਬਾਰੇ ਮੁੱਖ ਮੰਤਰੀ ਨੂੰ ਘੇਰਿਆ। ਚੀਮਾ ਨੇ ਦੋਸ਼ ਲਾਏ ਕਿ, ''ਜਿਸ ਕੈਪਟਨ ਨੇ ਸ੍ਰੀ ਗੁਟਕਾ ਸਾਹਿਬ ਦੀ ਸਹੁੰ ਚੁੱਕ ਕੇ 4 ਹਫਤਿਆਂ 'ਚ ਨਸ਼ੇ ਅਤੇ ਨਸ਼ਾ ਤਸਕਰਾਂ ਨੂੰ ਖਤਮ ਕਰਨਾ ਸੀ, ਉਹ ਤਸਕਰਾਂ ਨੂੰ ਸਕਿਉਰਿਟੀ ਕਵਚ ਦੇ ਰਹੇ ਹਨ। ਪੰਜਾਬ ਅਤੇ ਪੰਜਾਬ ਦੀ ਜਵਾਨੀ ਲਈ ਇਸ ਤੋਂ ਖਤਰਨਾਕ ਕੀ ਹੋ ਸਕਦਾ ਹੈ। ਪੰਜਾਬ ਨੂੰ ਅਜਿਹੇ ਅਕ੍ਰਿਤਘਣ (ਬੈਕ ਸਟੈਬਰ) ਮੁੱਖ ਮੰਤਰੀ ਦੀ ਜਰੂਰਤ ਨਹੀਂ ਹੈ। ਇਸ ਲਈ ਕੈਪਟਨ ਤੁਰੰਤ ਗੱਦੀ ਛੱਡਣ।''

ਟਾਪ ਹੈਡਲਾਈਨ

Fazilka News : ਮਾਤਮ 'ਚ ਬਦਲੀਆਂ ਜਨਮ ਦਿਨ ਦੀਆਂ ਖੁਸ਼ੀਆਂ , DJ ਬੰਦ ਹੋਣ ਤੋਂ ਨਾਰਾਜ਼ ਨੌਜਵਾਨ ਨੇ ਚੁੱਕਿਆ ਗ਼ਲਤ ਕਦਮ 
Fazilka News : ਮਾਤਮ 'ਚ ਬਦਲੀਆਂ ਜਨਮ ਦਿਨ ਦੀਆਂ ਖੁਸ਼ੀਆਂ , DJ ਬੰਦ ਹੋਣ ਤੋਂ ਨਾਰਾਜ਼ ਨੌਜਵਾਨ ਨੇ ਚੁੱਕਿਆ ਗ਼ਲਤ ਕਦਮ 
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Barnala ਦੀ ਅਨਾਜ ਮੰਡੀ ਕੋਲੋਂ 22 ਸਾਲਾਂ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮਿਲੀ ਲਾਸ਼ ,ਪਰਿਵਾਰ ਵੱਲੋਂ ਕਤਲ ਦਾ ਖਦਸ਼ਾ 
Barnala ਦੀ ਅਨਾਜ ਮੰਡੀ ਕੋਲੋਂ 22 ਸਾਲਾਂ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮਿਲੀ ਲਾਸ਼ ,ਪਰਿਵਾਰ ਵੱਲੋਂ ਕਤਲ ਦਾ ਖਦਸ਼ਾ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget