Ludhiana News: 'ਖੇਡਾਂ ਵਤਨ ਪੰਜਾਬ ਦੀਆਂ' ਦੇ ਜੇਤੂਆਂ ਨੂੰ 6 ਕਰੋੜ ਦੇ ਨਕਦ ਇਨਾਮ ਵੰਡਣਗੇ ਸੀਐਮ ਭਗਵੰਤ ਮਾਨ
Ludhiana News: ਪੰਜਾਬ ਵਿੱਚ ਖੇਡਾਂ ਦਾ ਮਾਹੌਲ ਸਿਰਜਣ ਲਈ ਵੱਡੇ ਪੱਧਰ ਉਤੇ ਉਲੀਕੀਆਂ ਗਈਆਂ 'ਖੇਡਾਂ ਵਤਨ ਪੰਜਾਬ ਦੀਆਂ-2022' ਦਾ ਸਮਾਪਤੀ ਸਮਾਰੋਹ ਪੰਜਾਬ ਦਿਵਸ ਵਾਲੇ ਦਿਨ ਪਹਿਲੀ ਨਵੰਬਰ ਨੂੰ ਲੁਧਿਆਣਾ ਵਿਖੇ ਹੋਵੇਗਾ।
Ludhiana News: ਪੰਜਾਬ ਵਿੱਚ ਖੇਡਾਂ ਦਾ ਮਾਹੌਲ ਸਿਰਜਣ ਲਈ ਵੱਡੇ ਪੱਧਰ ਉਤੇ ਉਲੀਕੀਆਂ ਗਈਆਂ 'ਖੇਡਾਂ ਵਤਨ ਪੰਜਾਬ ਦੀਆਂ-2022' ਦਾ ਸਮਾਪਤੀ ਸਮਾਰੋਹ ਪੰਜਾਬ ਦਿਵਸ ਵਾਲੇ ਦਿਨ ਪਹਿਲੀ ਨਵੰਬਰ ਨੂੰ ਲੁਧਿਆਣਾ ਵਿਖੇ ਹੋਵੇਗਾ। ਇਸ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਜੇਤੂਆਂ ਨੂੰ 6 ਕਰੋੜ ਰੁਪਏ ਦੇ ਨਕਦ ਇਨਾਮ ਵੰਡਣਗੇ।
ਮੰਗਲਵਾਰ ਨੂੰ ਪੰਜਾਬ ਭਵਨ ਵਿਖੇ ਖੇਡ ਵਿਭਾਗ ਦੀ ਮੀਟਿੰਗ ਲੈਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਕੌਮੀ ਖੇਡ ਦਿਵਸ ਵਾਲੇ ਦਿਨ 29 ਅਗਸਤ ਨੂੰ ਰੰਗਾਰੰਗ ਉਦਘਾਟਨੀ ਸਮਾਰੋਹ ਨਾਲ ਸ਼ੁਰੂ ਹੋਈਆਂ 'ਖੇਡਾਂ ਵਤਨ ਪੰਜਾਬ ਦੀਆਂ-2022' ਦਾ ਸਮਾਪਤੀ ਸਮਾਰੋਹ ਪੰਜਾਬ ਦਿਵਸ ਵਾਲੇ ਦਿਨ ਪਹਿਲੀ ਨਵੰਬਰ ਨੂੰ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿਖੇ ਹੋਵੇਗਾ।
ਮੁੱਖ ਮੰਤਰੀ ਨੇ ਖੇਡ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਰਾਜ ਪੱਧਰੀ ਮੁਕਾਬਲਿਆਂ ਤੇ ਸਮਾਪਤੀ ਸਮਾਰੋਹ ਲਈ ਸਭ ਪ੍ਰਬੰਧ ਮੁਕੰਮਲ ਕਰ ਲਏ ਜਾਣ ਤੇ ਖਿਡਾਰੀਆਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਨਾ ਆਵੇ। ਮੀਟਿੰਗ 'ਚ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਣੂ ਪ੍ਰਸਾਦ, ਪ੍ਰਮੁੱਖ ਸਕੱਤਰ ਖੇਡਾਂ ਰਾਜ ਕਮਲ ਚੌਧਰੀ ਤੇ ਡਾਇਰੈਕਟਰ ਖੇਡਾਂ ਰਾਜੇਸ਼ ਧੀਮਾਨ ਵੀ ਹਾਜ਼ਰ ਸਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਖਿਡਾਰੀਆਂ ਲਈ ਕੀਤਾ ਵੱਡਾ ਐਲਾਨ
ਮੁੱਖ ਮੰਤਰੀ ਭਗਵੰਤ ਮਾਨ ਨੇ ਦਿਵਾਲੀ ਤੋਂ ਪਹਿਲਾਂ ਖਿਡਾਰੀਆਂ ਨੂੰ ਵੱਡਾ ਤੋਹਫਾ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਗੁਜਰਾਤ ਵਿੱਚ ਚੱਲ ਰਹੀਆਂ ਖੇਡਾਂ ਦੇ ਜੇਤੂ ਖਿਡਾਰੀਆਂ ਨੂੰ ਦੀਵਾਲੀ ਤੋਂ ਪਹਿਲਾਂ ਖੇਡ ਨੀਤੀ ਤਹਿਤ ਸਨਮਾਨਿਤ ਰਾਸ਼ੀ ਜਾਰੀ ਕਰ ਦੇਵਾਂਗੇ। ਉਨ੍ਹਾਂ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਦਾ ਸਮਾਪਤੀ ਸਮਾਰੋਹ ਵੀ 1 ਨਵੰਬਰ ਨੂੰ ਹੋਵੇਗਾ, ਉੱਥੇ ਵੀ ਜੇਤੂਆਂ ਨੂੰ ਸਨਮਾਨਿਤ ਕਰਾਂਗੇ।
ਗੁਜਰਾਤ ਵਿਖੇ ਚੱਲ ਰਹੀਆਂ ਖੇਡਾਂ ਦੇ ਜੇਤੂ ਖਿਡਾਰੀਆਂ ਨੂੰ ਦੀਵਾਲੀ ਤੋਂ ਪਹਿਲਾਂ ਖੇਡ ਨੀਤੀ ਤਹਿਤ ਸਨਮਾਨਿਤ ਰਾਸ਼ੀ ਜਾਰੀ ਕਰ ਦੇਵਾਂਗੇ, ਖੇਡਾਂ ਵਤਨ ਪੰਜਾਬ ਦੀਆਂ ਦੀ Closing Ceremony ਵੀ 1 ਨਵੰਬਰ ਨੂੰ ਹੋਵੇਗੀ, ਉੱਥੇ ਵੀ ਜੇਤੂਆਂ ਨੂੰ ਸਨਮਾਨਿਤ ਕਰਾਂਗੇ
— AAP Punjab (@AAPPunjab) October 11, 2022
--CM @BhagwantMann pic.twitter.com/KncPQLlErN