ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀਰਵਾਰ ਨੂੰ ਦੂਜੀ ਵਾਰ ਲਾੜਾ ਬਣ ਗਏ ਹਨ। ਉਨ੍ਹਾਂ ਨੇ ਡਾ.ਗੁਰਪ੍ਰੀਤ ਕੌਰ ਦੇ ਨਾਲ ਸੀਐਮ ਨਿਵਾਸ ਫੇਰੇ ਲਏ। ਅਰਵਿੰਦ ਕੇਜਰੀਵਾਲ ਨੇ ਪਿਤਾ ਅਤੇ ਰਾਘਵ ਚੱਢਾ ਨੇ ਭਰਾ ਵਾਲੀਆਂ ਰਸਮਾਂ ਨਿਭਾਈਆਂ ਹਨ। ਮਾਨ ਅਤੇ ਗੁਰਪ੍ਰੀਤ ਦੇ ਪਰਿਵਾਰ ਤੋਂ ਇਲਾਵਾ ਕੇਜਰੀਵਾਲ ਦਾ  ਪਰਿਵਾਰ ਵੀ ਵਿਆਹ ਵਿੱਚ ਸ਼ਾਮਿਲ ਹੋਇਆ।

32 ਸਾਲਾ ਗੁਰਪ੍ਰੀਤ ਕੌਰ ,ਭਗਵੰਤ ਮਾਨ (ਉਮਰ 48) ਤੋਂ 16 ਸਾਲ ਛੋਟੀ ਹੈ। ਦੋਵਾਂ ਦੀ ਮੁਲਾਕਾਤ ਕਰੀਬ ਚਾਰ ਸਾਲ ਪਹਿਲਾਂ ਹੋਈ ਸੀ। ਭਗਵੰਤ ਦਾ ਇਹ ਦੂਜਾ ਵਿਆਹ ਹੈ। ਉਨ੍ਹਾਂ ਨੇ 2015 'ਚ ਆਪਣੀ ਪਹਿਲੀ ਪਤਨੀ ਤੋਂ ਤਲਾਕ ਲੈ ਲਿਆ ਸੀ। ਮਾਨ ਦੇ ਪਹਿਲੇ ਵਿਆਹ ਤੋਂ ਦੋ ਬੱਚੇ ਦਿਲਸ਼ਾਨ (17) ਅਤੇ ਸੀਰਤ (21) ਹਨ ਅਤੇ ਉਹ ਆਪਣੀ ਮਾਂ ਨਾਲ ਅਮਰੀਕਾ ਵਿੱਚ ਰਹਿੰਦੇ ਹਨ।

ਰਿਬਨ ਕੱਟਦੇ ਵੇਲੇ ਦਿਖਿਆ ਮਾਨ ਦਾ ਮਜ਼ਾਕੀਆ ਅੰਦਾਜ਼


ਆਨੰਦ ਕਾਰਜ ​​ਲਈ ਰਵਾਨਾ ਹੋਣ ਸਮੇਂ ਮਾਨ ਦਾ ਮਜ਼ਾਕੀਆ ਅੰਦਾਜ਼ ਵੀ ਦੀਖਿਆ। ਦਰਅਸਲ ਜਦੋਂ ਲਾੜੀ ਦੀਆਂ ਭੈਣਾਂ ਨੇ ਰਿਬਨ ਕੱਟਣ ਲਈ ਨਾਕਾ ਲਗਾਇਆ ਤਾਂ ਮਾਨ ਨੇ ਉਸ ਨੂੰ ਮੁੰਦਰੀਆਂ ਦਿੱਤੀਆਂ। ਇਸ ਤੋਂ ਬਾਅਦ ਮਾਨ ਨੇ ਰਿਬਨ ਕੱਟਣ ਲਈ ਕੈਂਚੀ ਮੰਗੀ ਤਾਂ ਉਸ ਦੀਆਂ ਸਾਲੀਆਂ ਨੇ ਕਿਹਾ ਕਿ ਉਹ ਲੈ ਕੇ ਨਹੀਂ ਆਈਆਂ। ਇਸ 'ਤੇ ਮਾਨ ਨੇ ਮਜ਼ਾਕ ਵਿਚ ਕਿਹਾ ਕਿ ਉਹ ਸਾਮਾਨ ਨਹੀਂ ਲੈ ਕੇ ਆਈਆਂ । ਹਾਲਾਂਕਿ ਇਸ ਤੋਂ ਬਾਅਦ ਉਨ੍ਹਾਂ ਨੂੰ ਕੈਂਚੀ ਦਿੱਤੀ ਗਈ ਅਤੇ ਰਿਬਨ ਕੱਟਣ ਤੋਂ ਬਾਅਦ ਉਹ ਆਨੰਦਕਾਰਜ ​​ਲਈ ਰਵਾਨਾ ਹੋ ਗਏ।

2019 ਤੋਂ ਮਾਨ ਪਰਿਵਾਰ ਨਾਲ ਜਾਣ-ਪਛਾਣ


ਡਾ: ਗੁਰਪ੍ਰੀਤ ਕੌਰ ਮੂਲ ਰੂਪ ਵਿੱਚ ਹਰਿਆਣਾ ਦੇ ਪਿਹੋਵਾ ਦੇ ਵਾਰਡ 5 ਦੀ ਤਿਲਕ ਕਲੋਨੀ ਦੀ ਰਹਿਣ ਵਾਲੀ ਹੈ। ਉਸਨੇ ਅੰਬਾਲਾ ਦੇ ਮੁਲਾਣਾ ਮੈਡੀਕਲ ਕਾਲਜ ਤੋਂ ਐਮ.ਬੀ.ਬੀ.ਐਸ. ਦੀ ਪੜ੍ਹਾਈ ਕੀਤੀ ਹੈ। ਉਹ ਹੁਣ ਰਾਜਪੁਰਾ ਵਿੱਚ ਰਹਿੰਦੀ ਹੈ। ਪਰਿਵਾਰ ਮੁਤਾਬਕ ਭਗਵੰਤ ਦੀ ਭੈਣ ਦੀ ਗੁਰਪ੍ਰੀਤ ਨਾਲ ਚੰਗੀ ਦੋਸਤੀ ਹੈ। ਇਸ ਕਾਰਨ ਮਾਨ ਦਾ ਪਰਿਵਾਰ ਗੁਰਪ੍ਰੀਤ ਨੂੰ ਚੰਗੀ ਤਰ੍ਹਾਂ ਜਾਣਦਾ ਸੀ। ਭਗਵੰਤ ਤੇ ਗੁਰਪ੍ਰੀਤ ਪਹਿਲੀ ਵਾਰ 2019 ਵਿੱਚ ਮਿਲੇ ਸਨ। ਮਾਨ ਉਸ ਸਮੇਂ ਸੰਗਰੂਰ ਤੋਂ ਸੰਸਦ ਮੈਂਬਰ ਸਨ। ਉਹ ਮੁੱਖ ਮੰਤਰੀ ਵਜੋਂ ਮਾਨ ਦੇ ਸਹੁੰ ਚੁੱਕ ਸਮਾਗਮ ਵਿੱਚ ਵੀ ਨਜ਼ਰ ਆਈ ਸੀ।

ਰਾਜਨੀਤੀ ਕਾਰਨ ਪਹਿਲੀ ਪਤਨੀ ਤੋਂ ਤਲਾਕ


ਸੀ.ਐਮ ਮਾਨ ਦੀ ਪਹਿਲੀ ਪਤਨੀ ਇੰਦਰਪ੍ਰੀਤ ਕੌਰ ਨਾਲ ਸਬੰਧ ਸਿਆਸਤ ਕਾਰਨ ਵਿਗੜ ਗਏ ਸਨ। 2014 ਵਿੱਚ ਉਨ੍ਹਾਂ ਸੰਗਰੂਰ ਲੋਕ ਸਭਾ ਸੀਟ ਤੋਂ ਲੋਕ ਸਭਾ ਚੋਣ ਲੜੀ ਸੀ। ਫਿਰ ਉਨ੍ਹਾਂ ਦੀ ਪਹਿਲੀ ਪਤਨੀ ਇੰਦਰਪ੍ਰੀਤ ਕੌਰ ਨੇ ਵੀ ਚੋਣ ਪ੍ਰਚਾਰ ਕੀਤਾ। ਹਾਲਾਂਕਿ ਅਗਲੇ ਸਾਲ ਹੀ ਰਿਸ਼ਤਾ ਵਿਗੜਨਾ ਸ਼ੁਰੂ ਹੋ ਗਿਆ। ਸੀਐਮ ਮਾਨ ਦਾ ਕਹਿਣਾ ਸੀ ਕਿ ਉਹ ਪਰਿਵਾਰ ਨੂੰ ਸਮਾਂ ਨਹੀਂ ਦੇ ਪਾ ਰਹੇ ਹਨ। ਪਰਿਵਾਰ ਅਤੇ ਪੰਜਾਬ ਤੋਂ ਉਨ੍ਹਾਂ ਨੇ ਪੰਜਾਬ ਨੂੰ ਚੁਣਿਆ, ਜਿਸ ਤੋਂ ਬਾਅਦ 2015 'ਚ ਉਨ੍ਹਾਂ ਦਾ ਤਲਾਕ ਹੋ ਗਿਆ। ਪਤਨੀ ਪੁੱਤਰ-ਧੀ ਨਾਲ ਅਮਰੀਕਾ ਚਲੀ ਗਈ ਸੀ।

ਪਰਿਵਾਰ ਵਿੱਚ 3 ਭੈਣਾਂ, ਗੁਰਪ੍ਰੀਤ ਸਭ ਤੋਂ ਛੋਟੀ 


ਸੀਐਮ ਮਾਨ ਦੀ ਪਤਨੀ ਬਣੀ ਡਾ: ਗੁਰਪ੍ਰੀਤ ਕੌਰ ਆਪਣੀਆਂ ਤਿੰਨ ਭੈਣਾਂ ਵਿੱਚੋਂ ਸਭ ਤੋਂ ਛੋਟੀ ਹੈ। ਉਸ ਦੀ ਵੱਡੀ ਭੈਣ ਨੀਰੂ ਅਮਰੀਕਾ ਵਿੱਚ ਵਿਆਹੀ ਹੋਈ ਹੈ ਜਦੋਂਕਿ ਦੂਜੀ ਭੈਣ ਜੱਗੂ ਆਪਣੇ ਪਰਿਵਾਰ ਨਾਲ ਆਸਟ੍ਰੇਲੀਆ ਵਿੱਚ ਰਹਿੰਦੀ ਹੈ। ਗੁਰਪ੍ਰੀਤ ਕੌਰ ਦੇ ਪਿਤਾ ਇੰਦਰਜੀਤ ਸਿੰਘ ਕੋਲ ਕੈਨੇਡਾ ਦੀ ਨਾਗਰਿਕਤਾ ਹੈ, ਜਦਕਿ ਉਸ ਦੀ ਮਾਤਾ ਰਾਜ ਹਰਜਿੰਦਰ ਕੌਰ ਘਰੇਲੂ ਔਰਤ ਹੈ।