ਚੰਡੀਗੜ੍ਹ : ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਰਡਾਰ 'ਤੇ ਸਾਬਕਾ ਸੀਐਮ ਚਰਨਜੀਤ ਚੰਨੀ ਵੀ ਆ ਗਏ ਹਨ। ਚੰਨੀ ਦੇ ਮੁੱਖ ਮੰਤਰੀ ਸਮੇਂ 142 ਕਰੋੜ ਦੀ ਗ੍ਰਾਂਟ ਆਈ ਸੀ। ਜੋ ਕਿ ਰੋਪੜ ਜ਼ਿਲ੍ਹੇ ਵਿੱਚ ਹੀ ਵੰਡੀ ਗਈ ਸੀ। ਇਸ ਵਿਚ ਇਕੱਲੇ ਚੰਨੀ ਦੇ ਵਿਧਾਨ ਸਭਾ ਹਲਕਾ ਚਮਕੌਰ ਸਾਹਿਬ ਨੂੰ ਵੀ 60 ਫੀਸਦੀ ਗਰਾਂਟ ਦਿੱਤੀ ਗਈ।
ਇਸ ਗਰਾਂਟ ਦੀ ਵਰਤੋਂ ਕਿੱਥੇ ਹੋਈ ਇਸ ਦੀ ਜਾਂਚ ਲਈ ਸੀਐਮ ਭਗਵੰਤ ਮਾਨ ਦੀ ਸਰਕਾਰ ਨੇ ਇੱਕ ਵਿਸ਼ੇਸ਼ ਜਾਂਚ ਕਮੇਟੀ ਬਣਾਈ ਹੈ। ਦੂਜੇ ਪਾਸੇ ਚੰਨੀ ਇਸ ਸਮੇਂ ਦੇਸ਼ ਤੋਂ ਬਾਹਰ ਹਨ, ਇਸ ਲਈ ਉਨ੍ਹਾਂ ਦੀ ਇਸ 'ਤੇ ਪ੍ਰਤੀਕਿਰਿਆ ਨਹੀਂ ਮਿਲ ਸਕੀ ਹੈ।
ਪੰਜਾਬ ਨਿਰਮਾਣ ਪ੍ਰੋਗਰਾਮ ਤਹਿਤ ਸਰਕਾਰ ਨੂੰ ਇਹ 142 ਕਰੋੜ ਰੁਪਏ ਦੀ ਗ੍ਰਾਂਟ ਮਿਲੀ ਸੀ। ਜਿਸ ਨੂੰ ਚਮਕੌਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਅਤੇ ਰੋਪੜ ਵਿੱਚ ਵੰਡਿਆ ਗਿਆ। ‘ਆਪ’ ਸਰਕਾਰ ਵੱਲੋਂ ਬਣਾਈ ਗਈ ਜਾਂਚ ਟੀਮ ਨੇ ਤਿੰਨੋਂ ਥਾਵਾਂ ’ਤੇ ਸਥਿਤ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ (ਬੀਡੀਪੀਓ) ਦਫ਼ਤਰਾਂ ਦਾ ਰਿਕਾਰਡ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ।
ਸੂਤਰਾਂ ਅਨੁਸਾਰ ਮਾਨ ਸਰਕਾਰ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ ,ਜਿਸ ਲਈ ਸਾਬਕਾ ਸੀਐਮ ਚੰਨੀ ਦੀ ਸਰਕਾਰ ਨੇ ਇਹ ਗ੍ਰਾਂਟ ਜਾਰੀ ਕੀਤੀ ਸੀ। ਇਹ ਕੰਮ ਹੋਇਆ ਜਾਂ ਨਹੀਂ? ਇਹ ਗ੍ਰਾਂਟ ਕਿਸ 'ਤੇ ਖਰਚ ਕੀਤੀ ਗਈ ਸੀ? ਕੀ ਗ੍ਰਾਂਟ ਜਾਰੀ ਕਰਨ ਅਤੇ ਖਰਚਣ ਦਾ ਕੋਈ ਵੱਖਰਾ ਕੰਮ ਹੈ ? ਹਾਲਾਂਕਿ ਇਸ ਬਾਰੇ ਸਰਕਾਰ ਵੱਲੋਂ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ।
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।