ਸ਼ਹੀਦ ਭਗਤ ਸਿੰਘ ਨੂੰ ਨਮਨ ਕਰਦਿਆਂ CM ਭਗਵੰਤ ਮਾਨ ਬੋਲੇ, 'ਸੱਚੀਆਂ ਨੀਅਤਾਂ ਨੂੰ ਮੁਰਾਦਾਂ'
Punjab News : ਉਨ੍ਹਾਂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸ਼ਹੀਦਾਂ ਦੇ ਸੁਫਨੇ ਪੂਰੇ ਨਹੀਂ ਕੀਤੇ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਸੱਚੀਆਂ ਨੀਅਤਾਂ ਨੂੰ ਮੁਰਾਦਾਂ ਨੇ
ਖਟਕੜ ਕਲਾਂ: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਖਟਕੜ ਕਲਾਂ ਪਹੁੰਚ ਕੇ ਸ਼ਹੀਦ ਭਗਤ ਸਿੰਘ ਨੂੰ ਨਮਨ ਕੀਤਾ। ਉਨ੍ਹਾਂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸ਼ਹੀਦਾਂ ਦੇ ਸੁਫਨੇ ਪੂਰੇ ਨਹੀਂ ਕੀਤੇ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਸੱਚੀਆਂ ਨੀਅਤਾਂ ਨੂੰ ਮੁਰਾਦਾਂ ਨੇ…ਸ਼ਹੀਦਾਂ ਦੀ ਧਰਤੀ ਤੋਂ ਸਹੁੰ ਚੁੱਕੀ ਸੀ…ਅੱਜ ਆਪਣੇ ਕੌਮਾਂਤਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ ‘ਤੇ ਰੱਖਿਆ ਗਿਆ ਹੈ।
ਇਹ ਵੀ ਪੜ੍ਹੋ :- ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ 'ਤੇ CM ਭਗਵੰਤ ਮਾਨ ਦਾ ਵੱਡਾ ਐਲਾਨ, 46 ਨੌਜਵਾਨਾਂ ਨੂੰ ਦੇਵਾਂਗੇ 51 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ
ਉਨ੍ਹਾਂ ਅੱਗ ਲਿਖਿਆ ਸ਼ਹੀਦ ਭਗਤ ਸਿੰਘ ‘ਤੇ ਖੋਜ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ‘ਚ ਸਰਕਾਰ ਤਰਫੋਂ ਇੱਕ Chair ਵੀ ਸਥਾਪਤ ਕਰਾਂਗੇ। ਪਿਛਲੇ 7 ਸਾਲਾਂ ਤੋਂ ਬੰਦ ਪਏ ਸ਼ਹੀਦ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਨੂੰ ਵੀ ਦੁਬਾਰਾ ਸ਼ੁਰੂ ਕੀਤਾ ਹੈ। 46 ਨੌਜਵਾਨਾਂ ਨੂੰ ਇਨਾਮੀ ਰਾਸ਼ੀ ਦੇਵਾਂਗੇ। ਪਹਿਲਾਂ ਵਾਲਿਆਂ ਦੀ ਨੀਅਤ ‘ਚ ਹੀ ਖੋਟ ਸੀ। ਅਸੀਂ ਹਰ ਕੰਮ ਸ਼ਹੀਦਾਂ ਤੋਂ ਸੇਧ ਲੈ ਕੇ ਕਰ ਰਹੇ ਹਾਂ।
ਸੱਚੀਆਂ ਨੀਅਤਾਂ ਨੂੰ ਮੁਰਾਦਾਂ ਨੇ…ਸ਼ਹੀਦਾਂ ਦੀ ਧਰਤੀ ਤੋਂ ਸਹੁੰ ਚੁੱਕੀ ਸੀ…ਅੱਜ ਆਪਣੇ ਕੌਮਾਂਤਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ ‘ਤੇ ਰੱਖਿਆ ਗਿਆ ਹੈ…
— Bhagwant Mann (@BhagwantMann) September 28, 2022
ਸ਼ਹੀਦ ਭਗਤ ਸਿੰਘ ‘ਤੇ Research ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ‘ਚ ਸਰਕਾਰ ਤਰਫੋਂ ਇੱਕ Chair ਵੀ ਸਥਾਪਿਤ ਕਰਾਂਗੇ…1/2 pic.twitter.com/brFgP07lXx
ਅੱਜ ਪੂਰੇ ਦੇਸ਼ ਵਿੱਚ ਸ਼ਹੀਦੇ -ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਜਾ ਰਿਹਾ ਹੈ। ਅੱਜ ਪੰਜਾਬ ਸਮੇਤ ਦੇਸ਼ ਭਰ 'ਚ ਭਗਤ ਸਿੰਘ ਦਾ 115ਵਾਂ ਜਨਮ ਦਿਵਸ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਵੀ ਕਈ ਥਾਵਾਂ 'ਤੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਈ ਤਰ੍ਹਾਂ ਦੇ ਪ੍ਰੋਗਰਾਮ ਕੀਤੇ ਜਾ ਰਹੇ ਹਨ। ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ 115ਵੇਂ ਜਨਮ ਦਿਨ ਮੌਕੇ CM ਭਗਵੰਤ ਮਾਨ ਅੱਜ ਖਟਕੜ ਕਲਾਂ ਵਿਖੇ ਵਿਸ਼ੇਸ਼ ਪ੍ਰੋਗਰਾਮ ਵਿੱਚ ਸ਼ਾਮਲ ਹੋਣਗੇ।ਦੱਸ ਦੇਈਏ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਸਹੁੰ ਚੁੱਕ ਸਮਾਗਮ ਵੀ ਖਟਕੜ ਕਲਾਂ ਵਿਖੇ ਹੋਇਆ ਸੀ। ਜਿਥੇ ਭਗਵੰਤ ਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕੀ ਸੀ। ਉਨ੍ਹਾਂ ਟਵੀਟ ਕਰਦਿਆਂ ਕਿਹਾ ਸੀ ਕਿ ਪੂਰਾ ਪੰਜਾਬ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਅਤੇ ਬਾਬਾ ਸਾਹਿਬ ਜੀ ਦੇ ਸੁਫ਼ਨਿਆਂ ਨੂੰ ਸਾਕਾਰ ਕਰਨ ਦੀ ਸਹੁੰ ਚੁੱਕੇਗਾ।