ਖਟਕੜ ਕਲਾਂ: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਖਟਕੜ ਕਲਾਂ ਪਹੁੰਚ ਕੇ ਸ਼ਹੀਦ ਭਗਤ ਸਿੰਘ ਨੂੰ ਨਮਨ ਕੀਤਾ। ਉਨ੍ਹਾਂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸ਼ਹੀਦਾਂ ਦੇ ਸੁਫਨੇ ਪੂਰੇ ਨਹੀਂ ਕੀਤੇ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਸੱਚੀਆਂ ਨੀਅਤਾਂ ਨੂੰ ਮੁਰਾਦਾਂ ਨੇ…ਸ਼ਹੀਦਾਂ ਦੀ ਧਰਤੀ ਤੋਂ ਸਹੁੰ ਚੁੱਕੀ ਸੀ…ਅੱਜ ਆਪਣੇ ਕੌਮਾਂਤਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ ‘ਤੇ ਰੱਖਿਆ ਗਿਆ ਹੈ।


ਇਹ ਵੀ ਪੜ੍ਹੋ :- ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ 'ਤੇ CM ਭਗਵੰਤ ਮਾਨ ਦਾ ਵੱਡਾ ਐਲਾਨ, 46 ਨੌਜਵਾਨਾਂ ਨੂੰ ਦੇਵਾਂਗੇ 51 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ


ਉਨ੍ਹਾਂ ਅੱਗ ਲਿਖਿਆ ਸ਼ਹੀਦ ਭਗਤ ਸਿੰਘ ‘ਤੇ ਖੋਜ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ‘ਚ ਸਰਕਾਰ ਤਰਫੋਂ ਇੱਕ Chair ਵੀ ਸਥਾਪਤ ਕਰਾਂਗੇ। ਪਿਛਲੇ 7 ਸਾਲਾਂ ਤੋਂ ਬੰਦ ਪਏ ਸ਼ਹੀਦ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਨੂੰ ਵੀ ਦੁਬਾਰਾ ਸ਼ੁਰੂ ਕੀਤਾ ਹੈ। 46 ਨੌਜਵਾਨਾਂ ਨੂੰ ਇਨਾਮੀ ਰਾਸ਼ੀ ਦੇਵਾਂਗੇ। ਪਹਿਲਾਂ ਵਾਲਿਆਂ ਦੀ ਨੀਅਤ ‘ਚ ਹੀ ਖੋਟ ਸੀ। ਅਸੀਂ ਹਰ ਕੰਮ ਸ਼ਹੀਦਾਂ ਤੋਂ ਸੇਧ ਲੈ ਕੇ ਕਰ ਰਹੇ ਹਾਂ।