(Source: ECI/ABP News/ABP Majha)
Punjab News: ਸੀਐਮ ਭਗਵੰਤ ਮਾਨ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅੱਜ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਨਤਮਸਤਕ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਹੋਲੇ ਮੁਹੱਲੇ ਮੌਕੇ ਹਾਜ਼ਰੀ ਲਵਾਈ। ਇਸ ਦੌਰਾਨ ਸੀਐਮ ਭਗਵੰਤ ਮਾਨ ਨੇ ਪ੍ਰਸ਼ਾਸਨਿਕ ਤਿਆਰੀਆਂ ਦਾ ਜਾਇਜ਼ਾ ਵੀ ਲਿਆ।
Punjab News: ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅੱਜ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਨਤਮਸਤਕ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਹੋਲੇ ਮੁਹੱਲੇ ਮੌਕੇ ਹਾਜ਼ਰੀ ਲਵਾਈ। ਇਸ ਦੌਰਾਨ ਸੀਐਮ ਭਗਵੰਤ ਮਾਨ ਨੇ ਪ੍ਰਸ਼ਾਸਨਿਕ ਤਿਆਰੀਆਂ ਦਾ ਜਾਇਜ਼ਾ ਵੀ ਲਿਆ।
ਇਹ ਵੀ ਪੜ੍ਹੋ : Imran Khan Letter To CJI: 'ਸਰਕਾਰ ਤੋਂ ਮਿਲ ਰਹੀ ਧਮਕੀ', ਇਮਰਾਨ ਖਾਨ ਨੇ ਚੀਫ਼ ਜਸਟਿਸ ਨੂੰ ਲਿਖੀ ਚਿੱਠੀ, ਅਦਾਲਤ 'ਚ ਪੇਸ਼ ਹੋਣ ਲਈ ਮੰਗੀ ਸੁਰੱਖਿਆ
ਇਸ ਦੌਰਾਨ ਸੀਐਮ ਭਗਵੰਤ ਮਾਨ ਨੇ ਕਿਹਾ ਕਿ ਹਵਾ 'ਚ ਹੀ ਸੂਤਰਾਂ 'ਤੇ ਵਿਸ਼ਵਾਸ ਨਾ ਕਰਿਆ ਕਰੋ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੇ ਲੋਕ ਬਦਨਾਮ ਕਰਨ ਦੀ ਕੋਸ਼ਿਸ਼ ਨਾ ਕਰਿਆ ਕਰਨ ਜਾਂ ਫਿਰ ਬਦਨਾਮ ਕਰਨ ਤੋਂ ਪਹਿਲਾਂ ਘੱਟੋ-ਘੱਟ ਕਾਗਜ਼-ਪੱਤਰ ਤਾਂ ਲੈ ਆਉਣ। ਉਨ੍ਹਾਂ ਕਿਹਾ ਕਿ ਜੀ-20 ਦੀ ਬੈਠਕ ਅੰਮ੍ਰਿਤਸਰ 'ਚ ਹੀ ਹੋਵੇਗੀ।
ਸੀਐਮ ਮਾਨ ਨੇ ਮੀਡੀਆ ਨੂੰ ਬੇਨਤੀ ਕੀਤੀ ਕਿ ਗਲਤ ਖਬਰਾਂ ਨਾ ਦਿਖਾਉਣ। ਉਨ੍ਹਾਂ ਕਿਹਾ ਕਿ ਭਾਜਪਾ ਵਾਲਿਆਂ ਨੇ ਬਿਆਨ ਦਿੱਤੇ ਕਿ ਜੀ-20 ਸਮਾਗਮ ਅੰਮ੍ਰਿਤਸਰ ਤੋਂ ਵਾਪਸ ਲੈ ਲਿਆ ਹੈ ਪਰ ਉਹ ਪਹਿਲਾਂ ਆਪਣੀ ਪਾਰਟੀ ਨਾਲ ਤਾਂ ਗੱਲ ਕਰ ਲੈਂਦੇ।
ਉਨ੍ਹਾਂ ਕਿਹਾ ਕਿ ਅੰਮ੍ਰਿਤਸਰ 'ਚ ਸਿੱਖਿਆ ਪੱਧਰ 'ਤੇ ਜੀ-20 ਕਾਨਫਰੰਸ ਹੋਵੇਗੀ। ਅਸੀਂ ਉਨ੍ਹਾਂ ਨੂੰ ਰਾਮ ਤੀਰਥ ਲੈ ਕੇ ਜਾਵਾਂਗੇ, ਦੁਰਗਿਆਨਾ ਮੰਦਰ ਦਿਖਾਵਾਂਗੇ ਤੇ ਵਾਹਗਾ ਬਾਰਡਰ 'ਤੇ ਰਿਟਰੀਟ ਦਿਖਾਵਾਂਗੇ। ਆਉਣ ਵਾਲੇ ਸਾਰੇ ਪਤਵੰਤਿਆਂ ਨੂੰ ਸ਼੍ਰੀ ਦਰਬਾਰ ਸਾਹਿਬ ਦਿਖਾਇਆ ਜਾਵੇਗਾ। ਉਨ੍ਹਾਂ ਨੂੰ ਜਲ੍ਹਿਆਂ ਵਾਲਾ ਬਾਗ ਦਿਖਾਇਆ ਜਾਵੇਗਾ। ਰਾਸ਼ਟਰਪਤੀ ਦਾਰੋਪਦੀ ਮੁਰਮੂ 9 ਨੂੰ ਅੰਮ੍ਰਿਤਸਰ ਆਉਣਗੇ।
ਦੱਸ ਦਈਏ ਕਿ ਕਰੀਬ 21 ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਖਾਲਸੇ ਦੀ ਜਨਮ ਭੂਮੀ ਆਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਹੋਲੇ-ਮੁਹੱਲੇ ਦੀਆਂ ਤਿਆਰੀਆਂ ਨੂੰ ਲੈ ਕੇ ਮੰਤਰੀਆਂ ਤੇ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਸੀ। ਉਨ੍ਹਾਂ ਅਧਿਕਾਰੀਆਂ ਨੂੰ ਸਾਰੇ ਕੰਮ ਸਮੇਂ ਸਿਰ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਸੀ। ਸੀਐਮ ਭਗਵੰਤ ਮਾਨ ਨੇ ਟਵੀਟ ਕਰਕੇ ਦਾਅਵਾ ਕੀਤਾ ਸੀ ਕਿ ਪੰਜਾਬ ਸਰਕਾਰ ਅਜਿਹੇ ਪ੍ਰਬੰਧ ਕਰੇਗੀ ਕਿ ਸੰਗਤਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਦਰਅਸਲ ਸੂਬਾ ਸਰਕਾਰ ਹਰ ਸਾਲ ਸਿੱਖਾਂ ਦੇ ਸਭ ਤੋਂ ਵੱਡੇ ਤਿਉਹਾਰ ਹੋਲੇ-ਮੁਹੱਲੇ ਲਈ ਵਿਸ਼ੇਸ਼ ਪ੍ਰਬੰਧ ਕਰਦੀ ਹੈ। ਹੋਲਾ-ਮੁਹੱਲਾ 8 ਤੋਂ 10 ਮਾਰਚ ਤੱਕ ਜਾਰੀ ਰਹੇਗਾ। ਆਨੰਦਪੁਰ ਸਾਹਿਬ ਵਿਖੇ ਮੱਥਾ ਟੇਕਣ ਲਈ ਪੰਜਾਬ ਤੋਂ ਇਲਾਵਾ ਵਿਦੇਸ਼ਾਂ ਤੇ ਹੋਰ ਸੂਬਿਆਂ ਤੋਂ ਸੰਗਤਾਂ ਆਉਂਦੀਆਂ ਹਨ। ਸਾਰੇ ਪ੍ਰਬੰਧਾਂ ਤੇ ਸਹੂਲਤਾਂ ਦੀ ਜ਼ਿੰਮੇਵਾਰੀ ਵੱਖ-ਵੱਖ ਅਧਿਕਾਰੀਆਂ ਨੂੰ ਸੌਂਪੀ ਗਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ