ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਵੀਸੀ ਡਾਕਟਰ ਰਾਜ ਬਹਾਦੁਰ ਦਾ ਅਸਤੀਫਾ ਸਵੀਕਾਰ ਕਰ ਲਿਆ ਹੈ। ਮੁੱਖ ਮੰਤਰੀ ਨੇ ਅਸਤੀਫਾ ਵਾਪਸ ਲੈਣ ਲਈ ਡਾਕਟਰ ਰਾਜ ਬਹਾਦੁਰ ਨੂੰ ਕਾਫੀ ਰਾਜੀ ਕਰਨ ਦੀ ਕੋਸ਼ਿਸ਼ ਕੀਤਾ ਪਰ ਉਹ ਨਹੀਂ ਮੰਨੇ। ਆਖਰ ਭਗਵੰਤ ਮਾਨ ਨੇ ਡਾਕਟਰ ਰਾਜ ਬਹਾਦੁਰ ਦਾ ਅਸਤੀਫਾ ਸਵੀਕਾਰ ਕਰ ਲਿਆ ਹੈ।



ਦੱਸ ਦਈਏ ਕਿ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੇ ਵਤੀਰੇ ਤੋਂ ਦੁਖੀ ਡਾ. ਰਾਜ ਬਹਾਦਰ ਨੇ ਅਸਤੀਫਾ ਦੇ ਦਿੱਤਾ ਸੀ। ਬੇਸ਼ੱਕ ਮੁੱਖ ਮੰਤਰੀ ਅਸਤੀਫਾ ਸਵੀਕਾਰ ਕਰਨ ਲਈ ਤਿਆਰ ਨਹੀਂ ਸੀ ਪਰ ਡਾ. ਰਾਜ ਬਹਾਦਰ ਆਪਣੇ ਸਟੈਂਡ ਉੱਪਰ ਕਾਇਮ ਰਹੇ।


ਦੱਸ ਦੇਈਏ ਕਿ ਸਿਹਤ ਮੰਤਰੀ ਚੇਤਨ ਸਿੰਘ ਜੌੜਮਾਜਰਾ ਨੇ ਚੈਂਕਿਗ ਦੌਰਾਨ ਡਾ. ਰਾਜ ਬਹਾਦਰ ਨੂੰ ਗੰਦੇ ਗੱਦੇ ’ਤੇ ਲਿਟਾ ਦਿੱਤਾ ਸੀ। ਜਿਸ ਦੀ ਵੀਡੀਓ ਬਣਾ ਕੇ ਖੂਬ ਵਾਇਰਲ ਕੀਤੀ ਗਈ। ਜਿਸ ਤੋਂ ਬਾਅਦ ਅੱਧੀ ਰਾਤ ਨੂੰ ਵੀਸੀ ਨੇ ਅਸਤੀਫਾ ਦੇ ਦਿੱਤਾ ਸੀ। ਦੱਸਣਯੋਗ ਹੀ ਹੈ ਕਿ ਸਿਹਤ ਮੰਤਰੀ ਚੇਤਨ ਸਿੰਘ ਜੌੜਮਾਜਰਾ ਫਰੀਦਕੋਟ ’ਚ ਚੈਕਿੰਗ ਕਰਨ ਲਈ ਆਏ ਸਨ। ਇਸ ਦੌਰਾਨ ਗੰਦੇ ਗੱਦੇ ਵੇਖ ਕੇ ਸਿਹਤ ਮੰਤਰੀ ਨੇ ਵੀਸੀ ਨੂੰ ਖੂਬ ਝਾੜ ਪਾਈ ਸੀ।

 

ਉਹ ਪਿਛਲੇ ਨੌਂ ਸਾਲ ਤੋਂ ਇਸ ਅਹੁਦੇ ਉਪਰ ਸਨ। ਅਸਤੀਫਾ ਦੇਣ ਤੋਂ ਬਾਅਦ ਹਾਲੇ ਵੀ ਉਹ ਮਰੀਜ਼ਾਂ ਦੇ ਇਲਾਜ ’ਚ ਜੁਟੇ ਹਨ। ਉਹ ਮੁਹਾਲੀ ’ਚ ਰਿਜਨਲ ਸਪਾਈਨਲ ਇੰਜਰੀ ਸੈਂਟਰ ’ਚ ਸਰਜਰੀ ਕਰ ਰਹੇ ਹਨ। ਅਸਤੀਫੇ ਤੋਂ ਬਾਅਦ ਪਹਿਲੀ ਵਾਰ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਅੱਖਾਂ ਤੋਂ ਹੰਝੂ ਵਹਿ ਪਏ। ਉਨ੍ਹਾਂ ਕਿਹਾ ਮੈਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਭ ਕੁਝ ਦੱਸ ਦਿੱਤਾ ਹੈ। ਇਹ ਕੰਮ ਕਰਨ ਲਾਇਕ ਮਾਹੌਲ ਨਹੀਂ ਹੈ। ਮੁੱਖ ਮੰਤਰੀ ਨੇ ਇਸ ਰਵੱਈਏ ਲਈ ਮਾਫ਼ੀ ਵੀ ਮੰਗੀ ਸੀ। 

 

ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।