(Source: ECI/ABP News/ABP Majha)
ਕੌਮੀ ਇਨਸਾਫ਼ ਮੋਰਚਾ ਦੇ ਮੈਂਬਰਾਂ ਖ਼ਿਲਾਫ਼ ਪਰਚਾ ਦਰਜ ਕਰਕੇ ਸੀਐਮ ਭਗਵੰਤ ਮਾਨ ਨੇ ਬਲਦੀ ’ਤੇ ਤੇਲ ਪਾਉਣ ਦਾ ਕੰਮ ਕੀਤਾ: ਚੰਦੂਮਾਜਰਾ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਬੇਅਦਬੀ ਦੀਆਂ ਘਟਨਾਵਾਂ ਤੇ ਬਹਿਬਲ ਕਲਾਂ ਗੋਲੀਕਾਂਡ ਦੇ ਦੋਸ਼ੀਆਂ ਦੀ ਪਛਾਣ ਕਰਕੇ ਕਾਨੂੰਨ ਮੁਤਾਬਕ ਢੁਕਵੀਆਂ ਸਜ਼ਾਵਾਂ ਦਿੱਤੀਆਂ ਜਾਣ।
Chandigarh News: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਬੇਅਦਬੀ ਦੀਆਂ ਘਟਨਾਵਾਂ ਤੇ ਬਹਿਬਲ ਕਲਾਂ ਗੋਲੀਕਾਂਡ ਦੇ ਦੋਸ਼ੀਆਂ ਦੀ ਪਛਾਣ ਕਰਕੇ ਕਾਨੂੰਨ ਮੁਤਾਬਕ ਢੁਕਵੀਆਂ ਸਜ਼ਾਵਾਂ ਦਿੱਤੀਆਂ ਜਾਣ। ਚੰਦੂਮਾਜਰਾ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਕੌਮੀ ਇਨਸਾਫ਼ ਮੋਰਚਾ ਦੇ ਮੈਂਬਰਾਂ ਵਿਰੁੱਧ ਪਰਚਾ ਦਰਜ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਲਦੀ ’ਤੇ ਤੇਲ ਪਾਉਣ ਦਾ ਕੰਮ ਕੀਤਾ ਹੈ, ਜਿਸ ਕਾਰਨ ਸਿੱਖ ਸੰਗਤ ਵਿੱਚ ਰੋਸ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਸਲਾਹ ਦਿੱਤੀ ਕਿ ਪੱਕੇ ਮੋਰਚੇ ਦੇ ਮੋਹਰੀ ਆਗੂਆਂ ਦੇ ਵਫ਼ਦ ਨੂੰ ਆਪਣੇ ਨਾਲ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੋਲ ਜਾਣ ਤੇ ਬੰਦੀ ਸਿੱਖ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦਾ ਰਾਹ ਪੱਧਰਾ ਕਰਨ ਕਿਉਂਕਿ ਪ੍ਰੋ. ਭੁੱਲਰ ਦੀ ਰਿਹਾਈ ਦੀ ਫਾਈਲ ਇੱਕ ਸਾਲ ਤੋਂ ਕੇਜਰੀਵਾਲ ਦੀ ਟੇਬਲ ’ਤੇ ਪਈ ਹੈ। ਇਸ ਨਾਲ ਬਾਕੀ ਕੈਦੀਆਂ ਦੀ ਰਿਹਾਈ ਦਾ ਰਾਹ ਵੀ ਪੱਧਰਾ ਹੋਵੇਗਾ।
ਚੰਦੂਮਾਜਰਾ ਨੇ ਮੁੱਖ ਮੰਤਰੀ ਨੂੰ ਇਸ ਮਾਮਲੇ ਵਿੱਚ ਸਰਬ ਪਾਰਟੀ ਮੀਟਿੰਗ ਸੱਦਣ ਅਤੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦ ਕੇ ਪੰਜਾਬੀਆਂ ਦੀਆਂ ਇਕਸੁਰਤਾ ਤੇ ਇੱਕਜੁਟਤਾ ਨਾਲ ਬਣਾਉਣ ਤਾਂ ਜੋ ਕੇਂਦਰ ਸਰਕਾਰ ਅਤੇ ਬਾਕੀ ਸੂਬਿਆਂ ਦੀਆਂ ਸਰਕਾਰਾਂ ਸਾਹਮਣੇ ਬੰਦੀ ਸਿੰਘਾ ਰਿਹਾਈ ਲਈ ਪ੍ਰਭਾਵ ਬਣ ਸਕੇ।
ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਕਥਿਤ ਢਿੱਲ, ਕਮਜ਼ੋਰੀ ਦਾ ਲਾਭ ਲੈਂਦਿਆਂ ਕੇਂਦਰ ਸਰਕਾਰ ਲੋਕ ਤੇ ਲੋਕਤੰਤਰੀ ਢਾਂਚੇ ਨੂੰ ਸੱਟ ਮਾਰ ਕੇ ਪੰਜਾਬ ਦੇ ਅਧਿਕਾਰਾਂ ’ਚ ਸਿੱਧਾ ਦਖਲ ਦੇ ਰਹੀ ਹੈ, ਜਿਹੜਾ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਬਹੁਤ ਹੀ ਦੁੱਖ ਦੀ ਗੱਲ ਹੈ ਕਿ ਪੰਜਾਬ ਪੰਜਾਬੀਆਂ ਦੇ ਹੱਥ ਵਿੱਚ ਨਹੀਂ ਤੇ ਗੈਰ ਪੰਜਾਬੀ ਸਰਕਾਰ ਨੂੰ ਚਲਾ ਰਹੇ ਹਨ, ਜਿਸ ਕਾਰਨ ਪੰਜਾਬ ਦੇ ਮੁੱਦਿਆਂ ਨੂੰ ਅੱਖੋਂ ਪਰੋਖੇ ਕੀਤਾ ਜਾ ਰਿਹਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ
ਇਹ ਵੀ ਪੜ੍ਹੋ : Shane Warne ਦੇ ਸਨਮਾਨ 'ਚ ਕ੍ਰਿਕਟ ਆਸਟ੍ਰੇਲੀਆ ਦਾ ਵੱਡਾ ਫੈਸਲਾ, ਦਿੱਗਜ ਕ੍ਰਿਕਟਰ ਦੇ ਨਾਂ 'ਤੇ ਦਿੱਤਾ ਜਾਵੇਗਾ ਇਹ ਐਵਾਰਡ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ