CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਦੀ ਵਿਗੜੀ ਸਿਹਤ, ਅਪੋਲੋ ਹਸਪਤਾਲ 'ਚ ਕਰਵਾਇਆ ਦਾਖਲ
CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਲੀ ਦੇ ਅਪੋਲੋ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਪਿਛਲੇ ਦਿਨੀਂ ਉਨ੍ਹਾਂ ਦੀ ਚੰਡੀਗੜ੍ਹ ਏਅਰਪੋਰਟ 'ਤੇ ਅਚਾਨਕ ਸਿਹਤ ਵਿਗੜ ਗਈ ਸੀ।
CM Bhagwant Mann: ਸੀਐਮ ਭਗਵੰਤ ਮਾਨ ਦੀ ਮੰਗਲਵਾਰ ਨੂੰ ਅਚਾਨਕ ਸਿਹਤ ਵਿਗੜ ਗਈ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਇਲਾਜ ਲਈ ਦਿੱਲੀ ਦੇ ਅਪੋਲੋ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਜਦੋਂ ਉਹ ਚੰਡੀਗੜ੍ਹ ਹਵਾਈ ਅੱਡੇ 'ਤੇ ਜਹਾਜ਼ ਤੋਂ ਉਤਰੇ ਸਨ ਤਾਂ ਉਨ੍ਹਾਂ ਦੀ ਸਿਹਤ ਅਚਾਨਕ ਵਿਗੜ ਗਈ ਸੀ।
ਇਸ ਤੋਂ ਬਾਅਦ ਉਨ੍ਹਾਂ ਨੂੰ ਸਭ ਤੋਂ ਪਹਿਲਾਂ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੇ ਨਿਵਾਸ 'ਤੇ ਡ੍ਰਿਪ ਲਾਈ ਗਈ ਸੀ। ਇਸ ਦੇ ਨਾਲ ਹੀ ਉਨ੍ਹਾਂ ਨੂੰ ਦਿੱਲੀ ਦੇ ਅਪੋਲੋ ਹਸਪਤਾਲ ਲਿਜਾਇਆ ਗਿਆ। ਫਿਲਹਾਲ ਡਾਕਟਰ ਉਨ੍ਹਾਂ ਦੀ ਸਿਹਤ ਬਾਰੇ ਕੋਈ ਵੀ ਜਾਣਕਾਰੀ ਦੇਣ ਤੋਂ ਮਨ੍ਹਾ ਕਰ ਰਹੇ ਹਨ।
13 ਸਤੰਬਰ ਤੋਂ ਦਿੱਲੀ 'ਚ ਸਨ
ਸੀਐਮ ਭਗਵੰਤ ਮਾਨ 13 ਸਤੰਬਰ ਨੂੰ ਦਿੱਲੀ ਆਬਕਾਰੀ ਨੀਤੀ ਮਾਮਲੇ 'ਚ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲਣ 'ਤੇ ਦਿੱਲੀ ਚਲੇ ਗਏ ਸਨ। ਉਦੋਂ ਤੋਂ ਉਹ ਦਿੱਲੀ ਵਿਚ ਹੀ ਰੁਕੇ ਹੋਏ ਸਨ। ਉਹ ਪਾਰਟੀ ਦੀਆਂ ਮੈਰਾਥਨ ਮੀਟਿੰਗਾਂ ਅਤੇ ਹੋਰ ਪ੍ਰੋਗਰਾਮਾਂ ਵਿੱਚ ਵੀ ਹਿੱਸਾ ਲੈ ਰਹੇ ਸਨ।
ਇਹ ਵੀ ਪੜ੍ਹੋ: ਲੋੜ ਤੋਂ ਵੱਧ ਨਮਕ ਖਾਣ ਨਾਲ ਫੇਲ੍ਹ ਹੋ ਸਕਦੀ Kidney, ਸਰੀਰ 'ਤੇ ਨਜ਼ਰ ਆਉਣ ਵਾਲੇ ਇਨ੍ਹਾਂ ਲੱਛਣਾਂ ਨੂੰ ਨਾ ਕਰੋ ਇਗਨੋਰ
ਚੰਡੀਗੜ੍ਹ ਹਵਾਈ ਅੱਡੇ 'ਤੇ ਵਿਗੜੀ ਸਿਹਤ
ਇਸ ਤੋਂ ਇਲਾਵਾ ਉਹ ਹਰਿਆਣਾ ਚੋਣਾਂ ਸਬੰਧੀ ਮੀਟਿੰਗਾਂ ਵਿੱਚ ਵੀ ਰੁੱਝੇ ਹੋਏ ਸਨ। ਇਸ ਦੌਰਾਨ ਜਦੋਂ ਉਹ ਮੰਗਲਵਾਰ ਨੂੰ ਹਵਾਈ ਜਹਾਜ਼ ਰਾਹੀਂ ਚੰਡੀਗੜ੍ਹ ਪੁੱਜੇ ਤਾਂ ਉਨ੍ਹਾਂ ਦੀ ਸਿਹਤ ਵਿਗੜ ਗਈ ਸੀ। ਹਾਲਾਂਕਿ ਇਸ ਤੋਂ ਬਾਅਦ ਉਹ ਆਪਣੇ ਘਰ ਚਲੇ ਗਏ ਸਨ।
ਉਨ੍ਹਾਂ ਦੀ ਰਿਹਾਇਸ਼ 'ਤੇ ਕੁਝ ਦਵਾਈਆਂ ਦਿੱਤੀਆਂ, ਫਿਰ ਲਿਜਾਇਆ ਗਿਆ ਦਿੱਲੀ
ਸੂਤਰਾਂ ਅਨੁਸਾਰ ਉਨ੍ਹਾਂ ਨੂੰ ਡ੍ਰਿਪ ਆਦਿ ਲਾਈ ਗਈ। ਡਾਕਟਰ ਨੇ ਕੁਝ ਦਵਾਈਆਂ ਵੀ ਦਿੱਤੀਆਂ। ਇਸ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਲਿਜਾਇਆ ਗਿਆ। ਅੱਜ ਉਨ੍ਹਾਂ ਨੇ ਵੈਸੇ ਵੀ ਦਿੱਲੀ ਵਾਪਸ, ਜਾਣਾ ਸੀ, ਕਿਉਂਕਿ ਉਨ੍ਹਾਂ ਨੇ ਦਿੱਲੀ ਵਿੱਚ ਪਾਰਟੀ ਦੀ ਮੀਟਿੰਗ ਵਿੱਚ ਸ਼ਾਮਲ ਹੋਣਾ ਸੀ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ਇਹ ਵੀ ਪੜ੍ਹੋ: Weather Update: ਪੰਜਾਬ ਦੇ 6 ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਯੈਲੋ ਅਲਰਟ ਜਾਰੀ, ਜਾਣੋ ਅਗਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ