CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਪਟਿਆਲਾ ਜਾਣਗੇ। ਇਸ ਦੌਰਾਨ ਉਹ ਅਗਰਸੈਨ ਸਮਾਰਕ ਦਾ ਉਦਘਾਟਨ ਕਰਨਗੇ। ਦੱਸਿਆ ਜਾ ਰਿਹਾ ਹੈ ਕਿ ਉਹ ਕਰੀਬ ਦੁਪਹਿਰ ਇੱਕ ਵਜੇ ਦੇ ਕਰੀਬ ਉੱਥੇ ਪਹੁੰਚਣਗੇ ਨਾਲ ਹੀ ਉਹ ਕਾਲਾ ਮਾਤਾ ਮੰਦਿਰ ਵਿੱਚ ਵੀ ਮੱਥਾ ਟੇਕਣਗੇ। ਇਸ ਤੋਂ ਬਾਅਦ ਮੀਡੀਆ ਦੇ ਰੁਬਰੂ ਹੋਣਗੇ।

ਆਮ ਆਦਮੀ ਪਾਰਟੀ ਆਪਣੇ ਅਧਾਰ ਨੂੰ ਮਜਬੂਤ ਕਰਨ ਦੀ ਕਰ ਰਹੀ ਪੂਰੀ ਕੋਸ਼ਿਸ਼

ਇੱਕ ਪਾਸੇ ਜਿੱਥੇ ਅਰਵਿੰਦ ਕੇਜਰੀਵਾਲ ਦਿੱਲੀ ਦੀਆਂ ਚੋਣਾਂ ਹਾਰ ਗਏ ਹਨ, ਉੱਥੇ ਹੀ ਹੁਣ ਉਹ ਪੰਜਾਬ ਦੀ ਸਿਆਸਤ ਵਿੱਚ ਕਾਫੀ ਐਕਟਿਵ ਨਜ਼ਰ ਆ ਰਹੇ ਹਨ। ਪੰਜਾਬ ਦੇ ਹਰੇਕ ਸਮਾਗਮ ਵਿੱਚ ਕੇਜਰੀਵਾਲ ਦੀ ਸ਼ਿਰਕਤ ਹੈ। ਇੱਥੇ ਤੱਕ ਕਿ ਉਨ੍ਹਾਂ ਨੇ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਕੇ ਫੀਡਬੈਕ ਵੀ ਲਿਆ ਅਤੇ ਯੁੱਧ ਨਸ਼ਿਆਂ ਵਿਰੁੱਧ ਦੀ ਜਦੋਂ ਸ਼ੁਰੂਆਤ ਕੀਤੀ ਗਈ, ਉਸ ਵੇਲੇ ਵੀ ਕੇਜਰੀਵਾਲ ਨਾਲ ਸਨ। ਇਨ੍ਹਾਂ ਸਾਰੇ ਕੰਮਾਂ ਤੋਂ ਕਿਤੇ ਨਾ ਕਿਤੇ ਲੱਗ ਰਿਹਾ ਹੈ ਦਿੱਲੀ ਤੋਂ ਹਾਰ ਮਿਲਣ ਤੋਂ ਬਾਅਦ ਆਮ ਆਦਮੀ ਪਾਰਟੀ ਪੰਜਾਬ ਵਿੱਚ ਆਪਣਾ ਆਧਾਰ ਮਜਬੂਤ ਕਰਨ ਵਿੱਚ ਲੱਗੀ ਹੋਈ ਹੈ।

ਆਮ ਆਦਮੀ ਪਾਰਟੀ ਨਸ਼ੇ ਅਤੇ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣ ਲਈ ਹਰ ਤਰ੍ਹਾਂ ਨਾਲ ਠੱਲ੍ਹ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਪਿਛਲੇ ਦਿਨੀਂ ਹੀ ਆਮ ਆਦਮੀ ਪਾਰਟੀ ਨੇ ਆਪਣੇ ਹੀ ਵਿਧਾਇਕ 'ਤੇ ਕਾਰਵਾਈ ਪਾ ਦਿੱਤੀ। ਰਮਨ ਅਰੋੜਾ ਜੋ ਕਿ ਜਲੰਧਰ ਤੋਂ ਵਿਧਾਇਕ ਹਨ, ਉਨ੍ਹਾਂ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਪਾਰਟੀ ਨੇ ਸਾਫ ਕਹਿ ਦਿੱਤਾ ਸੀ ਕਿ ਆਪਣਾ ਹੋਵੇ ਜਾਂ ਪਰਾਇਆ, ਕਿਸੇ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਬਖਸ਼ਿਆ ਨਹੀਂ ਜਾਵੇਗਾ। ਉੱਥੇ ਹੀ ਹੁਣ ਰਮਨ ਅਰੋੜਾ ਨੂੰ ਅਦਾਲਤ ਵਿੱਚ ਪੇਸ਼ ਕਰਕੇ 5 ਦਿਨਾਂ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।