ਸ਼ੋਅਰੂਮ ਮਾਲਕ ਸੰਜੇ ਵਰਮਾ ਦੇ ਪਰਿਵਾਰ ਨੂੰ ਮਿਲੇ CM ਮਾਨ ਅਤੇ ਕੇਜਰੀਵਾਲ, ਕਿਹਾ- ਦੋਸ਼ੀਆਂ ਨੂੰ ਨਹੀਂ ਬਖਸ਼ਾਂਗੇ; ਲਾਰੇਂਸ ਗੈਂਗ ਨੇ ਕਰਾਈ ਹੱਤਿਆ
Punjab News: ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਸ਼ੁੱਕਰਵਾਰ ਨੂੰ ਅਬੋਹਰ ਪਹੁੰਚੇ।

Punjab News: ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਸ਼ੁੱਕਰਵਾਰ ਨੂੰ ਅਬੋਹਰ ਪਹੁੰਚੇ। ਉਨ੍ਹਾਂ ਨੇ ਗੈਂਗਸਟਰਾਂ ਵੱਲੋਂ ਮਾਰੇ ਗਏ ਫੈਸ਼ਨ ਡਿਜ਼ਾਈਨਰ ਸੰਜੇ ਵਰਮਾ ਦੇ ਘਰ ਜਾ ਕੇ ਉਨ੍ਹਾਂ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਮੁੱਖ ਮੰਤਰੀ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਸਾਰੇ ਦੋਸ਼ੀਆਂ ਨੂੰ ਸਜ਼ਾ ਮਿਲੇਗੀ ਅਤੇ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।
CM @BhagwantMann ਜੀ, ਕੌਮੀ ਕਨਵੀਨਰ @ArvindKejriwal ਜੀ ਤੇ ਪੰਜਾਬ ਇੰਚਾਰਜ @msisodia ਜੀ ਨੇ ਅਬੋਹਰ ਦੇ ਮਸ਼ਹੂਰ ਕਪੜਾ ਵਪਾਰੀ ਨਿਊ ਵੀਅਰ ਵੈੱਲ੍ਹ ਦੇ ਮਾਲਕ ਸੰਜੇ ਵਰਮਾ ਜੀ ਦੇ ਪਰਿਵਾਰ ਨਾਲ ਮਿਲ ਕੇ ਦੁੱਖ ਵੰਡਾਇਆ। pic.twitter.com/bEzogMw4X3
— AAP Punjab (@AAPPunjab) August 1, 2025
ਸੰਜੇ ਵਰਮਾ ਦੇ ਭਰਾ ਨੇ ਪੰਜਾਬ ਪੁਲਿਸ ਦੀ ਤੇਜ਼ ਕਾਰਵਾਈ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪੁਲਿਸ ਨੇ ਦੋ ਗੈਂਗਸਟਰਾਂ ਦਾ ਐਨਕਾਊਂਟਰ ਕੀਤਾ, ਜਿਸ ਨਾਲ ਪਰਿਵਾਰ ਨੂੰ ਕੁਝ ਰਾਹਤ ਮਿਲੀ ਹੈ। ਫਾਜ਼ਿਲਕਾ ਪੁਲਿਸ ਨੇ ਸੰਜੇ ਵਰਮਾ ਕਤਲ ਕੇਸ ਵਿੱਚ ਸ਼ਾਮਲ ਦੋ ਗੈਂਗਸਟਰਾਂ ਨੂੰ ਇੱਕ ਮੁਕਾਬਲੇ ਵਿੱਚ ਮਾਰ ਦਿੱਤਾ ਸੀ। ਪੁਲਿਸ ਇਨ੍ਹਾਂ ਦੋਵਾਂ ਮੁਲਜ਼ਮਾਂ ਨੂੰ ਹਥਿਆਰ ਬਰਾਮਦ ਕਰਨ ਲਈ ਲੈ ਕੇ ਗਈ ਸੀ, ਜਦੋਂ ਉਨ੍ਹਾਂ ਦੇ ਸਾਥੀਆਂ ਨੇ ਪੁਲਿਸ 'ਤੇ ਗੋਲੀਬਾਰੀ ਕਰ ਦਿੱਤੀ।
ਜਵਾਬੀ ਕਾਰਵਾਈ ਵਿੱਚ, ਦੋਵੇਂ ਮੁਲਜ਼ਮ ਪੁਲਿਸ ਦੀਆਂ ਗੋਲੀਆਂ ਨਾਲ ਮਾਰੇ ਗਏ ਸਨ। ਉੱਥੇ ਹੀ ਪੁਲਿਸ ਉਨ੍ਹਾਂ ਦੇ ਫਰਾਰ ਸਾਥੀਆਂ ਦੀ ਜਾਂਚ ਕਰ ਰਹੀ ਹੈ। ਇਸ ਮੁਕਾਬਲੇ ਵਿੱਚ ਇੱਕ ਹੈੱਡ ਕਾਂਸਟੇਬਲ ਵੀ ਜ਼ਖਮੀ ਹੋ ਗਿਆ ਸੀ। ਹਾਲਾਂਕਿ, ਲਾਰੈਂਸ ਗੈਂਗ ਨੇ ਉਕਤ ਮੁਕਾਬਲੇ ਨੂੰ ਫਰਜ਼ੀ ਦੱਸਿਆ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















