Punjab Breaking News LIVE: Punjab 'ਚ AAP ਦੀ ਵੱਡੀ ਸੌਗਾਤ, 400 ਮੁਹੱਲਾ ਕਲੀਨਿਕਾਂ ਦਾ ਕੀਤਾ ਉਦਘਾਟਨ, ਪੰਜ ਸਾਲਾਂ ਵਿਚ ਲੋਕਾਂ ਨੂੰ ਦਿੱਤੀ ਹਰੇਕ ਗਾਰੰਟੀ ਪੂਰੀ ਕਰੇਗੀ ਮਾਨ ਸਰਕਾਰ - ਕੇਜਰੀਵਾਲ, ਮਾਨਸਾ 'ਚ ਸਿੱਧੂ ਮੂਸੇਵਾਲਾ ਦੇ ਨਾਂਅ 'ਤੇ ਰੱਖਿਆ ਸੜਕ ਦਾ ਨਾਂਅ
Punjab Breaking : CM ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਅੱਜ ਪਹੁੰਚਗੇ ਅੰਮਿਤਸਰ, ਜਾਨ ਨੂੰ ਖ਼ਤਰੇ ਵਿੱਚ ਪਾ ਕੇ ਨੌਜਵਾਨ ਨੇ ਬਣਾਈ ਵੀਡੀਓ, 1 ਅਪ੍ਰੈਲ ਤੋਂ ਸਰਕਾਰ ਦੇਵੇਗੀ ਬੇਰੁਜ਼ਗਾਰੀ ਭੱਤਾ, 29 ਨੂੰ ਦਿੱਲੀ-NCR 'ਚ ਹੋਵੇਗੀ ਬਾਰਿਸ਼
Background
Punjab Breaking News LIVE: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਅੰਮ੍ਰਿਤਸਰ ਪਹੁੰਚ ਰਹੇ ਹਨ। ਉਹ ਅੰਮ੍ਰਿਤਸਰ ਦੇ ਪੁਤਲੀਘਰ ਵਿਖੇ ਰਾਜ ਪੱਧਰੀ ਪ੍ਰੋਗਰਾਮ ਵਿੱਚ ਹਿੱਸਾ ਲੈਣਗੇ। ਇਸ ਦੌਰਾਨ ਉਹ ਅੱਜ ਪੰਜਾਬ ਦੇ ਲੋਕਾਂ ਲਈ ਖੋਲ੍ਹੇ ਜਾ ਰਹੇ 400 ਮੁਹੱਲਾ ਕਲੀਨਿਕਾਂ ਦਾ ਉਦਘਾਟਨ ਕਰਨ ਜਾ ਰਹੇ ਹਨ।
ਜ਼ਿਕਰਯੋਗ ਹੈ ਕਿ 'ਆਪ' ਨੇ ਚੋਣਾਂ ਤੋਂ ਪਹਿਲਾਂ ਸੂਬੇ 'ਚ ਮੁਹੱਲਾ ਕਲੀਨਿਕ ਖੋਲ੍ਹਣ ਦੀ ਗਾਰੰਟੀ ਦਿੱਤੀ ਸੀ। ਗਾਰੰਟੀ ਨੂੰ ਪੂਰਾ ਕਰਦੇ ਹੋਏ, ਮੁੱਖ ਮੰਤਰੀ ਭਗਵੰਤ ਮਾਨ ਨੇ 15 ਅਗਸਤ 2022 ਨੂੰ ਪੰਜਾਬ ਵਿੱਚ 100 ਮੁਹੱਲਾ ਕਲੀਨਿਕ ਖੋਲ੍ਹੇ ਸਨ। ਹੁਣ ਸੀਐਮ ਮਾਨ ਅਤੇ ਸੁਪਰੀਮੋ ਕੇਜਰੀਵਾਲ 400 ਹੋਰ ਮੁਹੱਲਾ ਕਲੀਨਿਕ ਖੋਲ੍ਹਣ ਜਾ ਰਹੇ ਹਨ। ਜਿਨ੍ਹਾਂ ਵਿੱਚੋਂ 30 ਅੰਮ੍ਰਿਤਸਰ ਵਿੱਚ ਖੁੱਲ੍ਹਣ ਜਾ ਰਹੇ ਹਨ।
ਹਰੇਕ ਕਲੀਨਿਕ 'ਤੇ ਖਰਚ ਕੀਤੇ ਗਏ 25 ਲੱਖ ਰੁਪਏ
ਪੰਜਾਬ 'ਚ ਹੁਣ ਖੋਲ੍ਹੇ ਜਾ ਰਹੇ ਹਰ ਮੁਹੱਲਾ ਕਲੀਨਿਕ 'ਤੇ ਕਰੀਬ 25 ਲੱਖ ਰੁਪਏ ਖਰਚ ਕੀਤੇ ਜਾ ਰਹੇ ਹਨ। ਪੁਰਾਣੀਆਂ ਡਿਸਪੈਂਸਰੀਆਂ, ਖਾਲੀ ਪਈਆਂ ਇਮਾਰਤਾਂ ਜਾਂ ਪ੍ਰਾਇਮਰੀ ਹੈਲਥ ਸੈਂਟਰਾਂ ਨੂੰ ਮੁਹੱਲਾ ਕਲੀਨਿਕਾਂ ਵਿੱਚ ਤਬਦੀਲ ਕੀਤਾ ਜਾ ਰਿਹਾ ਹੈ। ਇਹ ਪੈਸਾ ਜਿਨ੍ਹਾਂ ਦੀ ਮੁਰੰਮਤ, ਪੇਂਟ, ਫਾਲਸ ਸੀਲਿੰਗ, ਫਰਨੀਚਰ ਆਦਿ 'ਤੇ ਖਰਚ ਕੀਤਾ ਜਾ ਰਿਹਾ ਹੈ।
ਫਾਜ਼ਿਲਕਾ ਦੇ ਵਿਧਾਇਕ ਦੇ ਵਿਆਹ 'ਤੇ ਅਕਾਲੀ ਦਲ ਦੇ ਪ੍ਰਧਾਨ ਦਾ ਭਾਸ਼ਣ
ਪੰਜਾਬ 'ਚ ਕੁਝ ਦਿਨਾਂ ਤੋਂ ਫਾਜ਼ਿਲਕਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਾਣਾ ਦੇ ਵਿਆਹ ਦੇ ਜਸ਼ਨ ਚੱਲ ਰਹੇ ਹਨ। ਇਸ ਦੌਰਾਨ ਇੱਕ ਵੀਡੀਓ ਬੇਹੱਦ ਵਾਇਰਲ ਹੋਇਆ ਹੈ, ਜਿਸ ਵਿੱਚ ਹਰ ਕੋਈ ਵਿਆਹ ਸਮਾਗਮ ਵਿੱਚ ਡਾਂਸ ਕਰਦਾ ਨਜ਼ਰ ਆ ਰਿਹਾ ਹੈ। ਇਸ ਦੌਰਾਨ ਇੱਕ ਭਾਸ਼ਣ ਸੁਣਨ ਨੂੰ ਮਿਲਦਾ ਹੈ, ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦਾ ਜ਼ਿਕਰ ਹੁੰਦਾ ਹੈ।
ਸੋਸ਼ਲ ਮੀਡੀਆ ਦੇ ਨਸ਼ਾ ! ਜਾਨ ਨੂੰ ਖ਼ਤਰੇ ਵਿੱਚ ਪਾ ਕੇ ਬਣਾਈ ਵੀਡੀਓ
ਇੰਸਟਾਗ੍ਰਾਮ ਰੀਲ ਬਣਾਉਣ ਦਾ ਜਨੂੰਨ ਨੌਜਵਾਨਾਂ ਵਿਚ ਇੰਨਾ ਭਾਰੂ ਹੋ ਗਿਆ ਹੈ ਕਿ ਉਹ ਆਪਣੀ ਜਾਨ ਨਾਲ ਖੇਡਣ ਤੋਂ ਵੀ ਨਹੀਂ ਝਿਜਕਦੇ। ਪੰਜਾਬ ਦੇ ਅੰਮ੍ਰਿਤਸਰ 'ਚ ਕਾਰ ਦੇ ਬੋਨਟ ਅਤੇ ਸਨਰੂਫ 'ਤੇ ਚੜ੍ਹ ਕੇ ਨੌਜਵਾਨਾਂ ਵੱਲੋਂ ਰੀਲਾਂ ਬਣਾਉਣ ਦੀ ਵੀਡੀਓ ਸਾਹਮਣੇ ਆਈ ਹੈ। ਜਿਸ ਦੇ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਹੁਣ ਇਨ੍ਹਾਂ ਨੌਜਵਾਨਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਵੀਡੀਓ ਅੰਮ੍ਰਿਤਸਰ ਦੀ ਹੈ। ਇਸ ਦੀ ਸ਼ੂਟਿੰਗ ਕੋਰਟ ਰੋਡ 'ਤੇ ਚਰਚ ਦੇ ਬਾਹਰ ਕੀਤੀ ਗਈ ਹੈ। ਵੀਡੀਓ ਵਿੱਚ ਜਿੱਥੇ ਕਾਰ ਦੀ ਰਫ਼ਤਾਰ 100 ਕਿਲੋਮੀਟਰ ਪ੍ਰਤੀ ਘੰਟਾ ਦੇ ਨੇੜੇ ਹੈ, ਉੱਥੇ ਇੱਕ ਨੌਜਵਾਨ ਬੋਨਟ ਦੇ ਉੱਪਰ ਲੇਟਿਆ ਹੋਇਆ ਹੈ ਅਤੇ ਦੂਜਾ ਸਨਰੂਫ਼ ਤੋਂ ਬਾਹਰ ਨਿਕਲ ਕੇ ਵੀਡੀਓ ਬਣਾ ਰਿਹਾ ਹੈ।
ਜਾਅਲੀ ਇੰਤਕਾਲ ਕਰਨ ਤੇ 15,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗ੍ਰਿਫਤਾਰ
ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਮਾਲ ਹਲਕਾ ਜਲਾਲਬਾਦ, ਤਹਿਸੀਲ ਖਡੂਰ ਸਾਹਿਬ, ਜ਼ਿਲ੍ਹਾ ਤਰਨਤਾਰਨ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਬਲਵਿੰਦਰ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਅਤੇ ਵਾਹੀਯੋਗ ਜ਼ਮੀਨ ਦਾ ਜਾਅਲੀ ਇੰਤਕਾਲ ਦਰਜ ਕਰਨ ਬਦਲੇ ਗ੍ਰਿਫਤਾਰ ਕੀਤਾ ਹੈ।
ਜਾਅਲੀ ਇੰਤਕਾਲ ਕਰਨ ਤੇ 15,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗ੍ਰਿਫਤਾਰ
ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਮਾਲ ਹਲਕਾ ਜਲਾਲਬਾਦ, ਤਹਿਸੀਲ ਖਡੂਰ ਸਾਹਿਬ, ਜ਼ਿਲ੍ਹਾ ਤਰਨਤਾਰਨ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਬਲਵਿੰਦਰ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਅਤੇ ਵਾਹੀਯੋਗ ਜ਼ਮੀਨ ਦਾ ਜਾਅਲੀ ਇੰਤਕਾਲ ਦਰਜ ਕਰਨ ਬਦਲੇ ਗ੍ਰਿਫਤਾਰ ਕੀਤਾ ਹੈ।






















