Punjab News: ਪੰਜਾਬ ਅਤੇ ਹਰਿਆਣਾ SYL ਦੇ ਮੁੱਦੇ ‘ਤੇ ਇੱਕ ਵਾਰ ਗੱਲ ਕਰਨ ਨੂੰ ਤਿਆਰ ਹੋਇਆ ਹੈ। ਦੋਵੇਂ ਸੂਬੇ ਇਸ ਮੁੱਦੇ ‘ਤੇ ਇੱਕ ਵਾਰ ਗੱਲ ਕਰਨ ਨੂੰ ਤਿਆਰ ਹੋ ਗਏ ਹਨ। ਕੇਂਦਰ ਸਰਕਾਰ ਵਲੋਂ ਸੱਦਾ ਦੇਣ ਤੋਂ ਬਾਅਦ ਦਿੱਲੀ ਵਿੱਚ ਨਹਿਰ ਦੇ ਨਿਰਮਾਣ ਦੇ ਮੁੱਦੇ ‘ਤੇ ਪੰਜਾਬ-ਹਰਿਆਣਾ ਦੇ ਮੁੱਖਮੰਤਰੀਆਂ ਦੇ ਵਿਚਾਲੇ ਮੀਟਿੰਗ ਹੋਵੇਗੀ।
ਇਸ ਮੀਟਿੰਗ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਮੁੱਖ ਮੰਤਰੀ ਸੀਐਮ ਭਗਵੰਤ ਮਾਨ ਅਤੇ ਕੇਂਦਰੀ ਜਲ ਸ਼ਕਤੀ ਮੰਤਰੀ ਸੀਆਰ ਪਟੇਲ ਵੀ ਮੌਜੂਦ ਰਹਿਣਗੇ। ਇਸ ਬੈਠਕ ਵਿੱਚ ਦੋਵੇਂ ਸੂਬੇ ਆਪਣਾ-ਆਪਣਾ ਪੱਖ ਰੱਖਣ ਦੀ ਤਿਆਰੀ ਕਰ ਰਹੇ ਹਨ। ਦੋਵਾਂ ਮੁੱਖ ਮੰਤਰੀਆਂ ਨੇ ਅਧਿਕਾਰੀਆਂ ਨੂੰ ਹੁਣ ਤੱਕ ਹੋਈਆਂ ਮੀਟਿੰਗਾਂ ਦੇ ਸਬੰਧਤ ਦਸਤਾਵੇਜ਼ ਅਤੇ ਵੇਰਵੇ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ।