ਸੀਐਮ ਭਗਵੰਤ ਮਾਨ ਤੇ ਸਿੱਖਿਆ ਮੰਤਰੀ ਮੀਤ ਹੇਅਰ ਨੇ ਬੁਲਾਈ ਪੰਜਾਬ ਭਰ ਦੇ ਸਕੂਲ ਪ੍ਰਿੰਸੀਪਲਾਂ ਤੇ ਮੁੱਖ ਅਧਿਆਪਕਾਂ ਨਾਲ ਮੀਟਿੰਗ, 7 ਮਈ ਤੱਕ ਛੁੱਟੀਆਂ 'ਤੇ ਰੋਕ
ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ 7 ਮਈ ਨੂੰ ਪੰਜਾਬ ਭਰ ਦੇ ਸਕੂਲਾਂ ਦੇ ਪ੍ਰਿੰਸੀਪਲਾਂ ਤੋਂ ਇਲਾਵਾ ਮੁੱਖ ਅਧਿਆਪਕਾਂ ਦੇ ਨਾਲ ਮੀਟਿੰਗ ਕਰਨ ਜਾ ਰਹੇ ਹਨ।
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ 7 ਮਈ ਨੂੰ ਪੰਜਾਬ ਭਰ ਦੇ ਸਕੂਲਾਂ ਦੇ ਪ੍ਰਿੰਸੀਪਲਾਂ ਤੋਂ ਇਲਾਵਾ ਮੁੱਖ ਅਧਿਆਪਕਾਂ ਦੇ ਨਾਲ ਮੀਟਿੰਗ ਕਰਨ ਜਾ ਰਹੇ ਹਨ। ਇਸ ਸਬੰਧ ਵਿੱਚ ਡੀਜੀਐਸਈ ਪੰਜਾਬ ਦੇ ਵੱਲੋਂ ਇੱਕ ਪੱਤਰ ਜਾਰੀ ਕਰਕੇ 7 ਮਈ ਤੱਕ ਛੁੱਟੀਆਂ 'ਤੇ ਰੋਕ ਲਗਾ ਦਿੱਤੀ ਗਈ ਹੈ। ਇਹ ਮੀਟਿੰਗ ਕਾਫੀ ਅਹਿਮ ਮੰਨੀ ਜੀ ਰਹੀ ਹੈ।
ਦੱਸ ਦਈਏ ਪੰਜਾਬ ਸਰਕਾਰ ਸਿੱਖਿਆ ਵਿਭਾਗ ਵਿੱਚ ਵੱਡਾ ਫੇਰਬਦਲ ਕਰਨ ਦੀ ਪਲਾਨਿੰਗ ਕਰ ਰਹੀ ਹੈ। ਪੰਜਾਬ ਵਿੱਚ ਸਿੱਖਿਆ ਦਾ ਦਿੱਲੀ ਮਾਡਲ ਲਾਗੂ ਕਰਨ ਦੀ ਤਿਆਰੀ ਹੈ। ਇਸ ਲਈ ਪੰਜਾਬ ਸਰਕਾਰ ਨੇ ਬਾਕਾਇਦਾ ਦਿੱਲੀ ਸਰਕਾਰ ਨਾਲ ਐਮਓਯੂ ਸਾਈਨ ਕੀਤਾ ਹੈ। ਇਸ ਲਈ ਹੀ ਮੁੱਖ ਮੰਤਰੀ ਤੇ ਸਿੱਖਿਆ ਮੰਤਰੀ ਪ੍ਰਿੰਸੀਪਲਾਂ ਤੇ ਮੁੱਖ ਅਧਿਆਪਕਾਂ ਨਾਲ ਮੀਟਿੰਗ ਕਰ ਰਹੇ ਹਨ।
ਮਿਆਰੀ ਸਿੱਖਿਆ ਹਾਸਿਲ ਕਰਨਾ ਹਰ ਬੱਚੇ ਦਾ ਅਧਿਕਾਰ ਹੈ । ਪੰਜਾਬ ਵੀ ਦਿੱਲੀ ‘ਚੋਂ ਉਠੀ ਸਿੱਖਿਆ ਕ੍ਰਾਂਤੀ ਦਾ ਹਿੱਸਾ ਬਣੇਗਾ । ਸਾਡੇ ਬੱਚੇ ਵੀ ਸਰਕਾਰੀ ਸਕੂਲਾਂ ਚੋਂ ਪੜ੍ਹਕੇ ਦੇਸ਼ ਦਾ ਨਾਮ ਰੌਸ਼ਨ ਕਰਨ, ਇਸ ਲਈ ਅਸੀਂ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਵਚਨਬੱਧ ਹਾਂ । pic.twitter.com/dglscAOlhd
— Gurmeet Singh Meet Hayer (@meet_hayer) April 25, 2022
ਮੰਨਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਵਿੱਚ ਮੁੱਖ ਮੰਤਰੀ ਤੇ ਸਿੱਖਿਆ ਮੰਤਰੀ ਪ੍ਰਿੰਸੀਪਲਾਂ ਤੇ ਮੁੱਖ ਅਧਿਆਪਕਾਂ ਤੋਂ ਮੌਜੂਦਾ ਸਥਿਤੀ ਦੀ ਰਿਪੋਰਟ ਲੈਣਗੇ ਤੇ ਭਵਿੱਖ ਵਿਚਲੀ ਪਲਾਨਿੰਗ ਬਾਰੇ ਵੀ ਦੱਸਣਗੇ। ਇਸ ਤੋਂ ਇਲਾਵਾ ਸਕੂਲਾਂ ਵਿੱਚ ਹੋਰ ਸੁਧਾਰ ਬਾਰੇ ਵੀ ਚਰਚਾ ਹੋਏਗੀ।
ਕਾਂਗਰਸ ਸਰਕਾਰ ਵੇਲੇ 900 ਰੁਪਏ ਸੈਂਕੜਾ ਵਿਕਣ ਵਾਲਾ ਰੇਤਾ ਹੁਣ 2200 ਰੁਪਏ ਹੋ ਗਿਆ, ਨਵਜੋਤ ਸਿੱਧੂ ਦਾ ਕੇਜਰੀਵਾਲ ਨੂੰ ਚੈਲੰਜ