ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ 7 ਮਈ ਨੂੰ ਪੰਜਾਬ ਭਰ ਦੇ ਸਕੂਲਾਂ ਦੇ ਪ੍ਰਿੰਸੀਪਲਾਂ ਤੋਂ ਇਲਾਵਾ ਮੁੱਖ ਅਧਿਆਪਕਾਂ ਦੇ ਨਾਲ ਮੀਟਿੰਗ ਕਰਨ ਜਾ ਰਹੇ ਹਨ। ਇਸ ਸਬੰਧ ਵਿੱਚ ਡੀਜੀਐਸਈ ਪੰਜਾਬ ਦੇ ਵੱਲੋਂ ਇੱਕ ਪੱਤਰ ਜਾਰੀ ਕਰਕੇ 7 ਮਈ ਤੱਕ ਛੁੱਟੀਆਂ 'ਤੇ ਰੋਕ ਲਗਾ ਦਿੱਤੀ ਗਈ ਹੈ। ਇਹ ਮੀਟਿੰਗ ਕਾਫੀ ਅਹਿਮ ਮੰਨੀ ਜੀ ਰਹੀ ਹੈ।



ਦੱਸ ਦਈਏ ਪੰਜਾਬ ਸਰਕਾਰ ਸਿੱਖਿਆ ਵਿਭਾਗ ਵਿੱਚ ਵੱਡਾ ਫੇਰਬਦਲ ਕਰਨ ਦੀ ਪਲਾਨਿੰਗ ਕਰ ਰਹੀ ਹੈ। ਪੰਜਾਬ ਵਿੱਚ ਸਿੱਖਿਆ ਦਾ ਦਿੱਲੀ ਮਾਡਲ ਲਾਗੂ ਕਰਨ ਦੀ ਤਿਆਰੀ ਹੈ। ਇਸ ਲਈ ਪੰਜਾਬ ਸਰਕਾਰ ਨੇ ਬਾਕਾਇਦਾ ਦਿੱਲੀ ਸਰਕਾਰ ਨਾਲ ਐਮਓਯੂ ਸਾਈਨ ਕੀਤਾ ਹੈ। ਇਸ ਲਈ ਹੀ ਮੁੱਖ ਮੰਤਰੀ ਤੇ ਸਿੱਖਿਆ ਮੰਤਰੀ ਪ੍ਰਿੰਸੀਪਲਾਂ ਤੇ ਮੁੱਖ ਅਧਿਆਪਕਾਂ ਨਾਲ ਮੀਟਿੰਗ ਕਰ ਰਹੇ ਹਨ। 






ਮੰਨਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਵਿੱਚ ਮੁੱਖ ਮੰਤਰੀ ਤੇ ਸਿੱਖਿਆ ਮੰਤਰੀ ਪ੍ਰਿੰਸੀਪਲਾਂ ਤੇ ਮੁੱਖ ਅਧਿਆਪਕਾਂ ਤੋਂ ਮੌਜੂਦਾ ਸਥਿਤੀ ਦੀ ਰਿਪੋਰਟ ਲੈਣਗੇ ਤੇ ਭਵਿੱਖ ਵਿਚਲੀ ਪਲਾਨਿੰਗ ਬਾਰੇ ਵੀ ਦੱਸਣਗੇ। ਇਸ ਤੋਂ ਇਲਾਵਾ ਸਕੂਲਾਂ ਵਿੱਚ ਹੋਰ ਸੁਧਾਰ ਬਾਰੇ ਵੀ ਚਰਚਾ ਹੋਏਗੀ। 


ਕਾਂਗਰਸ ਸਰਕਾਰ ਵੇਲੇ 900 ਰੁਪਏ ਸੈਂਕੜਾ ਵਿਕਣ ਵਾਲਾ ਰੇਤਾ ਹੁਣ 2200 ਰੁਪਏ ਹੋ ਗਿਆ, ਨਵਜੋਤ ਸਿੱਧੂ ਦਾ ਕੇਜਰੀਵਾਲ ਨੂੰ ਚੈਲੰਜ