CM Mann vs Governor: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਦੇ ਨਵੇਂ ਰਾਜਪਾਲ ਗੁਲਾਬ ਚੰਦ ਕਟਾਰੀਆ ਵਿਚਾਲੇ NHAI ਦੇ ਪ੍ਰੋਜੈਕਟਾਂ ਨੂੰ ਲੈ ਕੇ ਰੇੜਕਾ ਪੈਦਾ ਹੋ ਸਕਦਾ ਹੈ।  ਕੇਂਦਰੀ ਸੜਕੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਵੱਲੋਂ ਪਿਛਲੇ ਦਿਨੀ ਪੰਜਾਬ ਵਿੱਚ 8 ਸੜਕੀ ਪ੍ਰੋਜੈਕਟ ਰੱਦ ਕੀਤੇ ਜਾਣ ਦੀ ਧਮਕੀ ਦੇਣ ਮਗਰੋਂ ਜਿੱਥੇ ਪੰਜਾਬ ਸਰਕਾਰ ਐਕਟਿਵ ਹੋ ਗਈ ਹੈ ਤਾਂ ਪੰਜਾਬ ਦੇ ਨਵੇਂ ਰਾਜਪਾਲ ਵੀ ਸਰਗਰਮ ਹੋ ਗਏ ਹਨ। 


ਇਸ ਸਬੰਧੀ ਕੇਂਦਰ ਤੋਂ ਝਾੜ ਖਾਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ  NHAI ਦੇ ਪ੍ਰੋਜੈਕਟਾਂ 'ਚ ਪੈ ਰਹੇ ਅੜਿੱਕੇ ਦੂਰ ਕਰਨ ਦੇ ਲਈ ਮਾਝੇ ਦੇ ਕਿਸਾਨਾਂ ਨੂੰ ਗੱਲਬਾਤ ਦਾ ਸੱਦਾ ਦਿੱਤਾ ਸੀ ਹੈ। ਸੀਐਮ ਮਾਨ ਕਿਸਾਨਾਂ ਨਾਲ ਇਹ ਮੀਟਿੰਗ 16 ਅਗਸਤ ਨੂੰ ਕਰਨ ਜਾ ਰਹੇ ਹਨ। ਪਰ ਉਸ ਤੋਂ ਪਹਿਲਾਂ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਹੀ ਮੀਟਿੰਗ ਕਰ ਲਈ ਹੈ। ਰਾਜਪਾਲ ਨੇ ਪੰਜਾਬ ਦੇ ਅਫ਼ਸਰਾਂ ਨਾਲ ਇਹ ਬੈਠਕ ਕੀਤੀ ਹੈ। 


ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਵਿੱਚ ਚੱਲ ਰਹੇ ਕੇਂਦਰੀ ਪ੍ਰਾਜੈਕਟਾਂ ਬਾਰੇ ਸਮੀਖਿਆ ਮੀਟਿੰਗ 'ਚ ਕਿਹਾ ਕਿ ਕੇਂਦਰੀ ਪ੍ਰਾਜੈਕਟਾਂ ਨੂੰ ਬਿਨਾਂ ਕਿਸੇ ਦੇਰੀ ਤੋਂ ਨੇਪਰੇ ਚਾੜ੍ਹਆਿ ਜਾਵੇ। ਉਨਾਂ ਕਿਹਾ ਕਿ ਜੇ ਕਿਸੇ ਪ੍ਰਾਜੈਕਟ ਵਿੱਚ ਕੋਈ ਵੀ ਦਿੱਕਤ ਆਉਂਦੀ ਹੈ ਤਾਂ ਉਨ੍ਹਾਂ ਨੂੰ ਤੁਰੰਤ ਲਿਖਤੀ ਤੌਰ 'ਤੇ ਸੂਚਿਤ ਕੀਤਾ ਜਾਵੇ ਤਾਂ ਜੋ ਅਜਿਹੇ ਮਸਲੇ ਪਹਿਲ ਦੇ ਅਧਾਰ 'ਤੇ ਕੇਂਦਰ ਅਤੇ ਸੂਬਾ ਸਰਕਾਰ ਦੀ ਸਹਾਇਤਾ ਨਾਲ ਹੱਲ ਕਰਵਾਏ ਜਾ ਸਕਣ। 


ਰਾਜਪਾਲ ਨੇ ਕਿਹਾ ਕਿ ਕੇਂਦਰੀ ਪ੍ਰਾਜੈਕਟਾਂ ਦੀ ਪ੍ਰਗਤੀ ਰਿਪੋਰਟ ਲੈਣ ਲਈ ਹਰ ਤਿੰਨ ਮਹੀਨੇ ਬਾਅਦ ਮੀਟਿੰਗ ਕੀਤੀ ਜਾਵੇਗੀ। ਸਮੀਖਿਆ ਮੀਟਿੰਗ ਵਿਚ ਕੌਮੀ ਰਾਜ ਮਾਰਗ ਅਥਾਰਿਟੀ, ਰੇਲਵੇ ਅਧਿਕਾਰੀਆਂ, ਏਅਰਪੋਰਟ ਅਥਾਰਿਟੀ ਅਤੇ ਬੀਐੱਸਐੱਨਐੱਲ ਦੇ ਸੀਨੀਅਰ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ।


 



ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।



ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 


https://whatsapp.com/channel/0029Va7Nrx00VycFFzHrt01l


Join Our Official Telegram Channel: https://t.me/abpsanjhaofficial