ਸੀਐਮ ਭਗਵੰਤ ਮਾਨ ਵੱਲੋਂ ਪੂਰੇ ਸੂਬੇ 'ਚ ਵਿਸ਼ੇਸ਼ ਗਿਰਦਾਵਰੀ ਦਾ ਐਲਾਨ, ਹੜ੍ਹਾਂ ਦਾ ਪਾਣੀ ਘਟਦਿਆਂ ਹੀ ਲੱਗੇਗਾ ਮੁੜ ਝੋਨਾ, ਬੀਜਾਂ ਤੇ ਪਨੀਰੀ ਦੀ ਨਹੀਂ ਆਏਗਾ ਕਿੱਲਤ
ਮੁੱਖ ਮੰਤਰੀ ਮਾਨ ਨੇ ਅੱਜ ਐਲਾਨ ਕੀਤਾ ਹੈ ਕਿ ਪੂਰੇ ਪੰਜਾਬ ਵਿੱਚ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇਗੀ। ਸ ਤਹਿਤ ਫਸਲਾਂ ਤੋਂ ਇਲਾਵਾ ਜਿਨ੍ਹਾਂ ਪਿੰਡਾਂ ਵਿੱਚ ਘਰਾਂ ਤੇ ਪਸ਼ੂਆਂ ਦਾ ਨੁਕਸਾਨ ਹੋਇਆ ਹੈ, ਉਨ੍ਹਾਂ ਦੇ ਪੀੜਤਾਂ ਨੂੰ ਪੂਰਾ ਮੁਆਵਜ਼ਾ...
CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਲਾਨ ਕੀਤਾ ਹੈ ਕਿ ਪੂਰੇ ਪੰਜਾਬ ਵਿੱਚ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇਗੀ। ਸ ਤਹਿਤ ਫਸਲਾਂ ਤੋਂ ਇਲਾਵਾ ਜਿਨ੍ਹਾਂ ਪਿੰਡਾਂ ਵਿੱਚ ਘਰਾਂ ਤੇ ਪਸ਼ੂਆਂ ਦਾ ਨੁਕਸਾਨ ਹੋਇਆ ਹੈ, ਉਨ੍ਹਾਂ ਦੇ ਪੀੜਤਾਂ ਨੂੰ ਪੂਰਾ ਮੁਆਵਜ਼ਾ ਦਿੱਤਾ ਜਾਵੇਗਾ। ਉਹ ਅੱਜ ਫਿਰੋਜ਼ਪੁਰ ਦੇ ਪਿੰਡ ਨਿਹਾਲ ਲਵੇਰਾ ਵਿੱਚ ਹੜ੍ਹਾਂ ਦਾ ਜਾਇਜ਼ਾ ਲੈਣ ਪਹੁੰਚੇ ਸੀ।
ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਨੂੰ ਬੀਜਾਂ ਤੇ ਝੋਨੇ ਦੀ ਪਨੀਰੀ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਬਾਰੇ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ਨਾਲ ਤਾਲਮੇਲ ਪਹਿਲਾਂ ਹੀ ਕੀਤਾ ਜਾ ਚੁੱਕਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜਿਵੇਂ ਹੀ ਹੜ੍ਹਾਂ ਦਾ ਪਾਣੀ ਘਟੇਗਾ ਤਾਂ ਖੇਤਾਂ ਵਿੱਚ ਦੁਬਾਰਾ ਝੋਨੇ ਦੀ ਲਵਾਈ ਸ਼ੁਰੂ ਕਰ ਦਿੱਤੀ ਜਾਵੇਗੀ।
CM @BhagwantMann ने फिरोज़पुर में बाढ़ प्रभावित इलाकों का Ground Zero पर पहुंच कर लिया जायज़ा
— AAP Punjab (@AAPPunjab) July 14, 2023
➡️ आम लोगों की तकलीफों को सुना, ज़मीनी हालातों से रूबरू हुए और भरोसा दिलाया कि पंजाब सरकार इस आपदा में लोगों के साथ खड़ी है
पंजाब की जनता की सेवा हमारी प्राथमिकता है ❤️ pic.twitter.com/p2YQxP99JG
ਸੀਐਮ ਭਗਵੰਨ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਸਮੂਹ ਅਧਿਕਾਰੀਆਂ ਦੇ ਨਾਲ ਸੀਮਾ ਸੁਰੱਖਿਆ ਬਲ ਦੇ ਜਵਾਨ ਇਸ ਔਖੀ ਘੜੀ ਵਿੱਚ ਲੋਕਾਂ ਦੀ ਸੇਵਾ ਕਰਨ ਵਿੱਚ ਲੱਗੇ ਹੋਏ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ