CM Bhagwant Mann: ਸੀਐਮ ਭਗਵੰਤ ਮਾਨ ਵੱਲੋਂ ਬੰਪਰ ਭਰਤੀਆਂ ਦਾ ਐਲਾਨ, ਸਾਲ 2024 'ਚ ਮਿਲਣਗੀਆਂ ਸਰਕਾਰੀ ਨੌਕਰੀਆਂ
Chandigarh News: ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਸਾਲ 2024 ਵਿੱਚ ਬੰਪਰ ਭਰਤੀਆਂ ਹੋਣਗੀਆਂ।
Chandigarh News: ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਸਾਲ 2024 ਵਿੱਚ ਬੰਪਰ ਭਰਤੀਆਂ ਹੋਣਗੀਆਂ। ਉਨ੍ਹਾਂ ਨੇ ਕਿਹਾ ਕਿ ਪਿਛਲੇ ਸਾਲ ਵਾਂਗ ਇਸ ਸਾਲ ਵੀ ਬੰਪਰ ਸਰਕਾਰੀ ਨੌਕਰੀਆਂ ਮੈਰਿਟ ਅਨੁਸਾਰ ਨੌਜਵਾਨਾਂ ਨੂੰ ਦਿੱਤੀਆਂ ਜਾਣਗੀਆਂ। ਉਨ੍ਹਾਂ ਨੇ ਅੱਜ ਸਹਿਕਾਰਤਾ ਵਿਭਾਗ 'ਚ 520 ਨਵ-ਨਿਯੁਕਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡਣ ਮਗਰੋਂ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ...
ਸਾਲ 2024 ਦੇ ਪਹਿਲੇ ਨਿਯੁਕਤੀ ਪੱਤਰ ਵੰਡ ਸਮਾਗਮ ਦਾ ਹਿੱਸਾ ਬਣ ਕੇ ਬੇਹੱਦ ਖ਼ੁਸ਼ੀ ਹੋਈ…ਅੱਜ ਸਹਿਕਾਰਤਾ ਵਿਭਾਗ 'ਚ 520 ਨਵ-ਨਿਯੁਕਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ...ਇਹ ਸਿਲਸਿਲਾ ਨੇਕ ਨੀਤੀ ਤੇ ਨੀਅਤ ਨਾਲ ਇਸੇ ਤਰ੍ਹਾਂ ਜਾਰੀ ਰਹੇਗਾ….ਸਾਰਿਆਂ ਨੂੰ ਨਵੀਂ ਸ਼ੁਰੂਆਤ ਲਈ ਢੇਰ ਸਾਰੀਆਂ ਮੁਬਾਰਕਾਂ…ਪਿਛਲੇ ਸਾਲ ਵਾਂਗ ਇਸ ਸਾਲ ਵੀ ਬੰਪਰ ਸਰਕਾਰੀ ਨੌਕਰੀਆਂ ਮੈਰਿਟ ਅਨੁਸਾਰ ਸਾਡੇ ਨੌਜਵਾਨਾਂ ਨੂੰ ਦੇਵਾਂਗੇ…
ਇਹ ਵੀ ਪੜ੍ਹੋ: Jalandhar News: ਕਾਨੂੰਨ ਦੀਆਂ ਅੱਖਾਂ ‘ਚ ਘੱਟਾ ਪਾ ਕੇ ਇੰਝ ਦੋਸ਼ੀਆਂ ਨੂੰ ਜ਼ਮਾਨਤ ਦਵਾਉਂਦੇ ਸੀ ਇਹ ਸ਼ਾਤਰ, ਜਾਣੋ ਕਿੰਝ ਆਏ ਅੜਿੱਕੇ
ਸਾਲ 2024 ਦੇ ਪਹਿਲੇ ਨਿਯੁਕਤੀ ਪੱਤਰ ਵੰਡ ਸਮਾਗਮ ਦਾ ਹਿੱਸਾ ਬਣ ਕੇ ਬੇਹੱਦ ਖ਼ੁਸ਼ੀ ਹੋਈ…ਅੱਜ ਸਹਿਕਾਰਤਾ ਵਿਭਾਗ 'ਚ 520 ਨਵ-ਨਿਯੁਕਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ...ਇਹ ਸਿਲਸਿਲਾ ਨੇਕ ਨੀਤੀ ਤੇ ਨੀਅਤ ਨਾਲ ਇਸੇ ਤਰ੍ਹਾਂ ਜਾਰੀ ਰਹੇਗਾ….ਸਾਰਿਆਂ ਨੂੰ ਨਵੀਂ ਸ਼ੁਰੂਆਤ ਲਈ ਢੇਰ ਸਾਰੀਆਂ ਮੁਬਾਰਕਾਂ…
— Bhagwant Mann (@BhagwantMann) January 9, 2024
ਪਿਛਲੇ ਸਾਲ ਵਾਂਗ ਇਸ ਸਾਲ ਵੀ ਬੰਪਰ… pic.twitter.com/Mxf35Hfppp
ਮੁੱਖ ਮੰਤਰੀ ਭਗਵੰਤ ਮਾਨ ਅੱਜ ਸਹਿਕਾਰਤਾ ਵਿਭਾਗ ਵਿੱਚ ਭਰਤੀ ਹੋਏ 520 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ। ਇਸ ਲਈ ਪੰਜਾਬ ਸਰਕਾਰ ਨੇ ਚੰਡੀਗੜ੍ਹ ਦੇ ਸੈਟਰ 18 ਸਥਿਤੀ ਟੈਗੋਰ ਥੀਏਟਰ ਵਿੱਚ ਸਮਾਗਮ ਰੱਖਿਆ ਸੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਦਾ ਦਾਅਵਾ ਹੈ ਕਿ ਆਪਣੇ ਕਾਰਜਕਾਲ ਦੌਰਾਨ ਹੁਣ ਤੱਕ 40 ਹਜ਼ਾਰ ਅਸਾਮੀਆਂ 'ਤੇ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਦੇ ਕਾਰਜਕਾਲ ਦੌਰਾਨ ਹੋਈ ਕਿਸੇ ਵੀ ਭਰਤੀ ਵਿੱਚ ਕੋਈ ਖਾਮੀ ਸਾਹਮਣੇ ਨਹੀਂ ਆਈ। ਅਜੇ ਤੱਕ ਕਿਸੇ ਭਰਤੀ ਪ੍ਰਕਿਰਿਆ ਨੂੰ ਅਦਾਲਤ ਵਿੱਚ ਚੁਣੌਤੀ ਨਹੀਂ ਦਿੱਤੀ ਗਈ।
ਇਹ ਵੀ ਪੜ੍ਹੋ: Ludhiana News: ਪੰਜਾਬੀ ਸਾਹਿਤ ਅਕਾਡਮੀ ਦੀਆਂ ਚੋਣਾਂ ਦਾ ਐਲਾਨ, 3 ਮਾਰਚ ਵੋਟਿੰਗ, ਨਾਮਜ਼ਦਗੀਆਂ 17 ਫ਼ਰਵਰੀ ਤੋਂ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।