ਪੰਜਾਬ ਦੇ ਸਾਰੇ ਸਕੂਲਾਂ 'ਚ ਛੁੱਟੀਆਂ ਦਾ ਐਲਾਨ, ਜਾਣੋ ਕਦੋਂ ਤੱਕ ਸਕੂਲ ਰਹਿਣਗੇ ਬੰਦ
Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ।

Punjab News: ਪੰਜਾਬ ਵਿੱਚ ਕਈ ਦਿਨਾਂ ਤੋਂ ਭਾਰੀ ਮੀਂਹ ਪੈ ਰਿਹਾ ਹੈ, ਜਿਸ ਕਰਕੇ ਕਈ ਥਾਵਾਂ 'ਤੇ ਹੜ੍ਹ ਵਰਗੀ ਸਥਿਤੀ ਬਣ ਗਈ ਹੈ ਅਤੇ ਕਿਤੇ ਲੋਕਾਂ ਦੇ ਘਰ ਰੁੜ੍ਹ ਗਏ ਹਨ। ਇਸ ਦੌਰਾਨ ਲੋਕਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਉੱਥੇ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਵੱਡਾ ਫੈਸਲਾ ਲਿਆ ਹੈ। ਮੁੱਖ ਮੰਤਰੀ ਮਾਨ ਨੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਮੀਂਹ ਦੇ ਅਲਰਟ ਨੂੰ ਦੇਖਦਿਆਂ ਹੋਇਆਂ 27 ਅਗਸਤ ਤੋਂ 30 ਅਗਸਤ ਤੱਕ ਪੰਜਾਬ ਦੇ ਸਾਰੇ ਸਕੂਲਾਂ ਵਿੱਚ ਛੁੱਟੀਆਂ ਰਹਿਣਗੀਆਂ।
ਪਿਛਲੇ ਦਿਨਾਂ ਤੋਂ ਭਾਰੀ ਮੀਂਹ ਪੈ ਰਿਹਾ ਹੈ ਅਤੇ ਮੌਸਮ ਵਿਭਾਗ ਵੱਲੋਂ ਅੱਗੇ ਵੀ ਕੁੱਝ ਦਿਨ ਭਾਰੀ ਮੀਂਹ ਪੈਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ, ਜਿਸਨੂੰ ਦੇਖਦੇ ਹੋਏ ਸੂਬੇ ਦੇ ਸਾਰੇ ਪ੍ਰਾਇਮਰੀ, ਸੈਕੰਡਰੀ, ਸੀਨੀਅਰ ਸੈਕੰਡਰੀ ਸਰਕਾਰੀ ਤੇ ਪ੍ਰਾਈਵੇਟ ਸਕੂਲ 27 ਅਗਸਤ ਤੋਂ 30 ਅਗਸਤ ਤੱਕ ਬੰਦ ਰਹਿਣਗੇ।
— Bhagwant Mann (@BhagwantMann) August 26, 2025
----
पिछले दिनों से भारी बारिश हो रही…
ਜ਼ਿਕਰ ਕਰ ਦਈਏ ਕਿ ਪੰਜਾਬ ਅਤੇ ਹਿਮਾਚਲ ਵਿੱਚ ਲਗਾਤਾਰ ਮੀਂਹ ਪੈ ਰਿਹਾ ਹੈ ਜਿਸ ਕਰਕੇ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ। ਇਸ ਨੂੰ ਲੈਕੇ ਸਰਕਾਰ ਨੇ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਐਕਸ 'ਤੇ ਜਾਣਕਾਰੀ ਦਿੱਤੀ ਹੈ।
Before You Go
Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
ਟ੍ਰੈਂਡਿੰਗ ਟੌਪਿਕ





















