Punjab News: ਪੰਜਾਬ ਵਿੱਚ ਕਈ ਦਿਨਾਂ ਤੋਂ ਭਾਰੀ ਮੀਂਹ ਪੈ ਰਿਹਾ ਹੈ, ਜਿਸ ਕਰਕੇ ਕਈ ਥਾਵਾਂ 'ਤੇ ਹੜ੍ਹ ਵਰਗੀ ਸਥਿਤੀ ਬਣ ਗਈ ਹੈ ਅਤੇ ਕਿਤੇ ਲੋਕਾਂ ਦੇ ਘਰ ਰੁੜ੍ਹ ਗਏ ਹਨ। ਇਸ ਦੌਰਾਨ ਲੋਕਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। 

ਉੱਥੇ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਵੱਡਾ ਫੈਸਲਾ ਲਿਆ ਹੈ। ਮੁੱਖ ਮੰਤਰੀ ਮਾਨ ਨੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਮੀਂਹ ਦੇ ਅਲਰਟ ਨੂੰ ਦੇਖਦਿਆਂ ਹੋਇਆਂ 27 ਅਗਸਤ ਤੋਂ 30 ਅਗਸਤ ਤੱਕ ਪੰਜਾਬ ਦੇ ਸਾਰੇ ਸਕੂਲਾਂ ਵਿੱਚ ਛੁੱਟੀਆਂ ਰਹਿਣਗੀਆਂ।

ਜ਼ਿਕਰ ਕਰ ਦਈਏ ਕਿ ਪੰਜਾਬ ਅਤੇ ਹਿਮਾਚਲ ਵਿੱਚ ਲਗਾਤਾਰ ਮੀਂਹ ਪੈ ਰਿਹਾ ਹੈ ਜਿਸ ਕਰਕੇ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ। ਇਸ ਨੂੰ ਲੈਕੇ ਸਰਕਾਰ ਨੇ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਐਕਸ 'ਤੇ ਜਾਣਕਾਰੀ ਦਿੱਤੀ ਹੈ।