Chandigarh News: ਮੁੱਖ ਮੰਤਰੀ ਭਗਵੰਤ ਮਾਨ ਨੇ ਇਕ ਵੱਡਾ ਫ਼ੈਸਲਾ ਲੈਂਦਿਆਂ ਹੋਇਆਂ ਪੰਜਾਬ ਦੇ ਵੱਖ-ਵੱਖ ਹਲਕਿਆਂ ਦੇ 'ਆਮ ਆਦਮੀ ਪਾਰਟੀ' ਦੇ ਵਾਲੰਟੀਅਰਾਂ ਨੂੰ ਮਾਰਕੀਟ ਕਮੇਟੀ ਦੇ ਚੇਅਰਮੈਨਾਂ ਵਜੋਂ ਨਿਯੁਕਤ ਕੀਤਾ ਹੈ। ਉਨ੍ਹਾਂ ਆਹ ਜਾਣਕਾਰੀ ਐਕਸ 'ਤੇ ਪੋਸਟ ਪਾ ਕੇ ਸਾਂਝੀ ਕੀਤੀ ਹੈ।







ਪੋਸਟ ਪਾ ਕੇ ਉਨ੍ਹਾਂ ਨੇ ਲਿਖਿਆ, ''ਅੱਜ ਸੂਬੇ ਦੇ ਵੱਖ-ਵੱਖ ਹਲਕਿਆਂ ਲਈ ਪਾਰਟੀ ਦੇ ਵਲੰਟੀਅਰਾਂ ਨੂੰ ਮਾਰਕੀਟ ਕਮੇਟੀ ਦੇ ਚੇਅਰਮੈਨਾਂ ਵਜੋਂ ਨਿਯੁਕਤ ਕੀਤਾ ਗਿਆ। ਸਾਰਿਆਂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ। ਮੈਨੂੰ ਉਮੀਦ ਹੈ ਵਾਲੰਟੀਅਰ ਸਾਹਿਬਾਨ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਆਉਣ ਵਾਲੇ ਦਿਨਾਂ ‘ਚ ਹੋਰ ਵਲੰਟੀਅਰਾਂ ਨੂੰ ਵੀ ਸੰਗਠਨ ‘ਚ ਜ਼ਿੰਮੇਵਾਰੀਆਂ ਮਿਲਣਗੀਆਂ ਅਤੇ ਸਰਕਾਰ ‘ਚ ਅਹੁਦੇ ਮਿਲਣਗੇ।''


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।