ਪੜਚੋਲ ਕਰੋ
Advertisement
ਅਧਿਆਪਕਾਂ ਲਈ ਅਹਿਮ ਖ਼ਬਰ : CM ਭਗਵੰਤ ਮਾਨ ਨੇ 'Teachers Day' ਮੌਕੇ 8736 ਅਧਿਆਪਕਾਂ ਨੂੰ ਪੱਕੇ ਕਰਨ ਦਾ ਕੀਤਾ ਐਲਾਨ
'ਅਧਿਆਪਕ ਦਿਵਸ' ਮੌਕੇ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਆਪਕਾਂ ਨੂੰ ਇੱਕ ਹੋਰ ਵੱਡਾ ਤੋਹਫਾ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ 8736 ਅਧਿਆਪਕਾਂ ਦੇ ਪੱਕੇ ਹੋਣ ’ਤੇ ਮੋਹਰ ਲਗਾਈ ਹੈ। ਉਨ੍ਹਾਂ 8736 ਅਧਿਆਪਕਾਂ ਨੂੰ ਰੈਗੂਲਰ ਕਰਨ ਦਾ ਐਲਾਨ ਕੀਤਾ ਹੈ।
ਆਨੰਦਪੁਰ ਸਾਹਿਬ : 'ਅਧਿਆਪਕ ਦਿਵਸ' ਮੌਕੇ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਆਪਕਾਂ ਨੂੰ ਇੱਕ ਹੋਰ ਵੱਡਾ ਤੋਹਫਾ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ 8736 ਅਧਿਆਪਕਾਂ ਦੇ ਪੱਕੇ ਹੋਣ ’ਤੇ ਮੋਹਰ ਲਗਾਈ ਹੈ। ਉਨ੍ਹਾਂ 8736 ਅਧਿਆਪਕਾਂ ਨੂੰ ਰੈਗੂਲਰ ਕਰਨ ਦਾ ਐਲਾਨ ਕੀਤਾ ਹੈ। ਇਸ ਵਿੱਚੋਂ 1130 ਸਿੱਖਿਆ ਵਲੰਟੀਅਰ ਪੱਕੇ ਕੀਤੇ ਜਾਣਗੇ, 5442 ਸਿੱਖਿਆ ਪ੍ਰੋਵਾਈਡਰ ਅਧਿਆਪਕ ਵੀ ਪੱਕੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਉਹ ਕਿਸੇ ਦਾ ਹੱਕ ਨਹੀਂ ਮਾਰਨਾ ਚਾਹੁੰਦੇ। ਉਸ ਦੀ ਕੋਸ਼ਿਸ਼ ਹੈ ਕਿ ਟੈਂਕੀ 'ਤੇ ਬੈਠੇ ਅਧਿਆਪਕਾਂ ਨੂੰ ਹੇਠਾਂ ਉਤਾਰਿਆ ਜਾਵੇ।
ਸੀ.ਐਮ ਮਾਨ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਚੋਣਾਂ ਵੇਲੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਦਿੱਤੀ ਗਾਰੰਟੀ ਦੀ ਸ਼ੁਰੂਆਤ ਹੋ ਚੁੱਕੀ ਹੈ। ਅੱਜ ਅਧਿਆਪਕ ਦਿਵਸ ‘ਤੇ 8736 ਕੱਚੇ ਅਧਿਆਪਕਾਂ ਨੂੰ ਪੱਕੇ ਕੀਤਾ ਹੈ। ਬਨਿਟ ਦੀ ਮਨਜ਼ੂਰੀ ਵੀ ਲੈ ਲਈ ਗਈ ਹੈ। ਆਉਣ ਵਾਲੇ ਸਮੇਂ ‘ਚ ਬਾਕੀ ਮੁਲਾਜ਼ਮ ਵੀ ਪੱਕੇ ਕਰਾਂਗੇ। ਅਸੀਂ ਜੋ ਵੀ ਕੰਮ ਕਰਦੇ ਹਾਂ ,ਕਨੂੰਨੀ ਰੂਪ ਨਾਲ ਪੱਕੇ ਤੌਰ ‘ਤੇ ਕਰਦੇ ਹਾਂ।
ਚੋਣਾਂ ਵੇਲੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਦਿੱਤੀ ਗਾਰੰਟੀ ਦੀ ਸ਼ੁਰੂਆਤ ਹੋ ਚੁੱਕੀ ਹੈ…
— Bhagwant Mann (@BhagwantMann) September 5, 2022
ਅੱਜ ਅਧਿਆਪਕ ਦਿਵਸ ‘ਤੇ 8736 ਕੱਚੇ ਅਧਿਆਪਕਾਂ ਨੂੰ ਪੱਕੇ ਕੀਤਾ ਹੈ…ਕੈਬਨਿਟ ਦੀ ਮਨਜ਼ੂਰੀ ਵੀ ਲੈ ਲਈ ਗਈ ਹੈ…ਆਉਣ ਵਾਲੇ ਸਮੇਂ ‘ਚ ਬਾਕੀ ਮੁਲਾਜ਼ਮ ਵੀ ਪੱਕੇ ਕਰਾਂਗੇ…ਅਸੀਂ ਜੋ ਵੀ ਕੰਮ ਕਰਦੇ ਹਾਂ…ਕਨੂੰਨੀ ਰੂਪ ਨਾਲ ਪੱਕੇ ਤੌਰ ‘ਤੇ ਕਰਦੇ ਹਾਂ. pic.twitter.com/Y81LNuYAES
ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਇਹ ਫੈਸਲਾ ਅੱਜ ਸਵੇਰੇ ਹੋਈ ਕੈਬਨਿਟ ਮੀਟਿੰਗ ਵਿੱਚ ਲਿਆ ਗਿਆ ਹੈ। ਇਸ ਮੁੱਦੇ 'ਤੇ ਕਾਫੀ ਚਰਚਾ ਹੋਈ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਉਹ ਹੋਰ ਵਿਭਾਗਾਂ ਨੂੰ ਵੀ ਬੇਨਤੀ ਕਰਦੇ ਹਨ, ਉਨ੍ਹਾਂ ਦੀ ਵਾਰੀ ਵੀ ਆਵੇਗੀ, ਇਸ ਲਈ ਉਹ ਆਪਣਾ ਧਰਨਾ ਖਤਮ ਕਰਕੇ ਆਪਣੇ ਘਰ ਚਲੇ ਜਾਣ। ਉਨ੍ਹਾਂ ਕਿਹਾ ਕਿ ਬਾਕੀ ਅਧਿਆਪਕਾਂ ਨੂੰ ਵੀ ਜਲਦੀ ਪੱਕਾ ਕਰ ਲਿਆ ਜਾਵੇਗਾ।
ਇਸ ਤੋਂ ਇਲਾਵਾ ਉਨ੍ਹਾਂ ਸਵੇਰੇ ਇਕ ਹੋਰ ਐਲਾਨ ਕੀਤਾ ਸੀ ਕਿ ਸਰਕਾਰੀ ਕਾਲਜ ਅਧਿਆਪਕਾਂ ਦੀ ਘਾਟ ਕਾਰਨ ਗੈਸਟ ਫੈਕਲਟੀ ਅਧਿਆਪਕਾਂ ਦੀ ਭਰਤੀ ਕੀਤੀ ਜਾ ਰਹੀ ਹੈ। 15 ਤੋਂ 18 ਸਾਲ ਤੱਕ ਦੇ ਅਧਿਆਪਕਾਂ ਲਈ ਭੱਤੇ ਵਿੱਚ ਵਾਧਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਾਰੀਆਂ ਯੂਨੀਵਰਸਿਟੀਆਂ ਵਿੱਚੋਂ ਸਾਰੇ ਅਧਿਆਪਕਾਂ ਨੂੰ ਯੂ.ਜੀ.ਸੀ. 7ਵਾਂ ਤਨਖਾਹ ਕਮਿਸ਼ਨ 1 ਅਕਤੂਬਰ ਤੋਂ ਲਾਗੂ ਹੋਵੇਗਾ। ਇਸ ਪ੍ਰੋਗਰਾਮ ਦੌਰਾਨ ਸੀ.ਐਮ. ਮਾਨ ਨੇ 74 ਅਧਿਆਪਕਾਂ ਨੂੰ ਸਨਮਾਨਿਤ ਕੀਤਾ।
ਉਨ੍ਹਾਂ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਖ਼ੁਦ ਇੱਕ ਅਧਿਆਪਕ ਦਾ ਪੁੱਤਰ ਹੈ। ਉਹ ਅਧਿਆਪਕਾਂ ਦੀਆਂ ਮੁਸ਼ਕਿਲਾਂ ਤੋਂ ਜਾਣੂ ਹੈ। ਅਧਿਆਪਕਾਂ ਤੋਂ ਗੈਰ-ਅਧਿਆਪਕ ਕੰਮ ਨਾ ਲਿਆ ਜਾਵੇ। ਅਧਿਆਪਕਾਂ ਨੂੰ ਸੀ.ਐਮ ਮਾਨ ਨੇ ਕਿਹਾ ਕਿ ਪਿੰਡਾਂ ਦੇ ਸਕੂਲਾਂ ਵਿੱਚ ਕੰਮ ਕਰ ਰਹੇ ਅਧਿਆਪਕਾਂ ਨੂੰ ਪਿੰਡ ਵਿੱਚ ਕੰਮ ਕਰਨ ਦੀ ਇੱਛਾ ਰੱਖਣੀ ਚਾਹੀਦੀ ਹੈ। ਦੱਸ ਦੇਈਏ ਕਿ ਸੀ.ਐਮ ਮਾਨ ਭਗਵੰਤ ਮਾਨ ਅੱਜ ਵਿਰਾਸਤ-ਏ-ਖਾਲਸਾ ਵਿਖੇ ਆਯੋਜਿਤ ਪ੍ਰੋਗਰਾਮ ‘ਚ ਪਹੁੰਚੇ ਸਨ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਵਿਸ਼ਵ
ਪੰਜਾਬ
Advertisement