ਪੜਚੋਲ ਕਰੋ
Advertisement
ਸੀਐਮ ਭਗਵੰਤ ਮਾਨ ਵੱਲੋਂ 8ਵੀਂ ਕਲਾਸ ’ਚੋਂ ਪਹਿਲੇ ,ਦੂਜੇ ਅਤੇ ਤੀਜੇ ਨੰਬਰ 'ਤੇ ਆਉਣ ਵਾਲੀਆਂ ਵਿਦਿਆਰਥਣਾਂ ਨੂੰ 51-51 ਹਜ਼ਾਰ ਰੁਪਏ ਸਨਮਾਨ ਰਾਸ਼ੀ ਦੇਣ ਦਾ ਐਲਾਨ
Punjab News : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬੀਤੇ ਕੱਲ੍ਹ ਐਲਾਨੇ ਗਏ 8ਵੀਂ ਕਲਾਸ ਦੇ ਨਤੀਜੇ ਵਿੱਚ ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਨਮਾਨ ਰਾਸ਼ੀ
Punjab News : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬੀਤੇ ਕੱਲ੍ਹ ਐਲਾਨੇ ਗਏ 8ਵੀਂ ਕਲਾਸ ਦੇ ਨਤੀਜੇ ਵਿੱਚ ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਨਮਾਨ ਰਾਸ਼ੀ ਦੇਣ ਦਾ ਐਲਾਨ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿਚੋਂ ਅਵੱਲ ਰਹਿਣ ਵਾਲੀਆਂ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਹ ਵੀ ਐਲਾਨ ਕੀਤਾ ਗਿਆ ਗਿਆ ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਨੂੰ 51-51 ਹਜ਼ਾਰ ਸਨਮਾਨ ਰਾਸ਼ੀ ਦਿੱਤੀ ਜਾਵੇਗੀ। ਮੁੱਖ ਮੰਤਰੀ ਵੱਲੋਂ ਇਹ ਵੀ ਐਲਾਨ ਕੀਤਾ ਗਿਆ ਪਹਿਲੇ ਦਰਜੇ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਦੇ ਅਧਿਆਪਕਾਂ ਨੂੰ ਵੀ ਸਨਮਾਨਤ ਕੀਤਾ ਜਾਵੇਗਾ।
ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅੱਠਵੀਂ ਕਲਾਸ ਦੇ ਨਤੀਜੇ ਆਏ…ਪਹਿਲੇ..ਦੂਜੇ ਅਤੇ ਤੀਜੇ ਨੰਬਰ ਤੇ ਆਉਣ ਵਾਲੀਆਂ ਬੱਚੀਆਂ ਨੂੰ ਪੰਜਾਬ ਸਰਕਾਰ ਵੱਲੋਂ 51000-51000 ਰੁਪਏ ਸਨਮਾਨ ਰਾਸ਼ੀ ਦਿੱਤੀ ਜਾਵੇਗੀ..ਇੰਨਾਂ ਵਿਦਿਆਰਥਣਾਂ ਦੇ ਅਧਿਆਪਕ ਵੀ ਸਨਮਾਨਿਤ ਕੀਤੇ ਜਾਣਗੇ … pic.twitter.com/gd7BrPqYgz
— Bhagwant Mann (@BhagwantMann) April 29, 2023
ਦੱਸ ਦੇਈਏ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ 8ਵੀਂ ਦੇ ਨਤੀਜੇ ਵਿੱਚ ਮਾਨਸਾ ਜ਼ਿਲ੍ਹੇ ਦੀ ਲੜਕੀ ਨੇ ਬਾਜ਼ੀ ਮਾਰੀ ਹੈ। ਮਾਨਸਾ ਦੀ ਲਵਪ੍ਰੀਤ ਕੌਰ ਪੁੱਤਰ ਕੁਲਵਿੰਦਰ ਸਿੰਘ ਸਰਕਾਰੀ ਕੰਨਿਆ ਸਕੂਲ ਬੁਢਲਾਡਾ ਦੀ ਵਿਦਿਆਰਥਣ ਨੇ 100 ਫੀਸਦੀ ਅੰਕ ਪ੍ਰਾਪਤ ਕਰਕੇ ਸੂਬੇ 'ਚੋਂ ਪਹਿਲਾ ਸਥਾਨ ਹਾਸਿਲ ਕੀਤਾ ਹੈ। ਗੁਰਅੰਕਤ ਕੌਰ ਸਰਕਰੀ ਸੀਨੀਅਰ ਸੈਕੰਡਰੀ ਸਕੂਲ ਬੁਢਲਾਡਾ ਦੀ ਵਿਦਿਅਰਥਣ ਨੇ ਦੂਸਰਾ ਸਥਾਨ ਹਾਸਿਲ ਕੀਤਾ ਹੈ। ਤੀਜੇ ਸਕਾਨ ਉਤੇ ਲੁਧਿਆਣਾ ਦੀ ਵਿਦਿਆਰਥਣ ਰਹੀ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਪੰਜਾਬ
ਦੇਸ਼
ਪੰਜਾਬ
Advertisement