Punjab News : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬੀਤੇ ਕੱਲ੍ਹ ਐਲਾਨੇ ਗਏ 8ਵੀਂ ਕਲਾਸ ਦੇ ਨਤੀਜੇ ਵਿੱਚ ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਨਮਾਨ ਰਾਸ਼ੀ ਦੇਣ ਦਾ ਐਲਾਨ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿਚੋਂ ਅਵੱਲ ਰਹਿਣ ਵਾਲੀਆਂ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਹ ਵੀ ਐਲਾਨ ਕੀਤਾ ਗਿਆ ਗਿਆ ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਨੂੰ 51-51 ਹਜ਼ਾਰ ਸਨਮਾਨ ਰਾਸ਼ੀ ਦਿੱਤੀ ਜਾਵੇਗੀ। ਮੁੱਖ ਮੰਤਰੀ ਵੱਲੋਂ ਇਹ ਵੀ ਐਲਾਨ ਕੀਤਾ ਗਿਆ ਪਹਿਲੇ ਦਰਜੇ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਦੇ ਅਧਿਆਪਕਾਂ ਨੂੰ ਵੀ ਸਨਮਾਨਤ ਕੀਤਾ ਜਾਵੇਗਾ।
ਦੱਸ ਦੇਈਏ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ 8ਵੀਂ ਦੇ ਨਤੀਜੇ ਵਿੱਚ ਮਾਨਸਾ ਜ਼ਿਲ੍ਹੇ ਦੀ ਲੜਕੀ ਨੇ ਬਾਜ਼ੀ ਮਾਰੀ ਹੈ। ਮਾਨਸਾ ਦੀ ਲਵਪ੍ਰੀਤ ਕੌਰ ਪੁੱਤਰ ਕੁਲਵਿੰਦਰ ਸਿੰਘ ਸਰਕਾਰੀ ਕੰਨਿਆ ਸਕੂਲ ਬੁਢਲਾਡਾ ਦੀ ਵਿਦਿਆਰਥਣ ਨੇ 100 ਫੀਸਦੀ ਅੰਕ ਪ੍ਰਾਪਤ ਕਰਕੇ ਸੂਬੇ 'ਚੋਂ ਪਹਿਲਾ ਸਥਾਨ ਹਾਸਿਲ ਕੀਤਾ ਹੈ। ਗੁਰਅੰਕਤ ਕੌਰ ਸਰਕਰੀ ਸੀਨੀਅਰ ਸੈਕੰਡਰੀ ਸਕੂਲ ਬੁਢਲਾਡਾ ਦੀ ਵਿਦਿਅਰਥਣ ਨੇ ਦੂਸਰਾ ਸਥਾਨ ਹਾਸਿਲ ਕੀਤਾ ਹੈ। ਤੀਜੇ ਸਕਾਨ ਉਤੇ ਲੁਧਿਆਣਾ ਦੀ ਵਿਦਿਆਰਥਣ ਰਹੀ।
ਜ਼ਿਕਰਯੋਗ ਹੈ ਕਿ ਅੱਠਵੀਂ ਸ਼੍ਰੇਣੀ ਦੀ ਪਰੀਖਿਆ ਵਿੱਚ ਇਸ ਸਾਲ ਕੁੱਲ 298127 (ਦੋ ਲੱਖ ਅਠਾਨਵੇਂ ਹਜ਼ਾਰ ਇੱਕ ਸੌ ਸਤਾਈ) ਪਰੀਖਿਆਰਥੀ ਹਾਜਰ ਹੋਏ ਸਨ,ਜਿਨ੍ਹਾਂ ਵਿੱਚੋਂ 292206 (ਦੋ ਲੱਖ ਬਾਨਵੇਂ ਹਜ਼ਾਰ ਦੋ ਸੌ ਛੇ) ਪਰੀਖਿਆਰਥੀ ਪਾਸ ਹੋਏ ਹਨ ਅਤੇ ਇਸ ਸਾਲ 2022-23 ਦੇ ਇਸ ਨਤੀਜੇ ਦੀ ਪਾਸ ਪ੍ਰਤੀਸ਼ਤਤਾ 98.01 ਰਹੀ ਹੈ
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।