CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਤੋਂ ਕੀਰਤਪੁਰ ਸਹਿਬ-ਸ੍ਰੀ ਅਨੰਦਪੁਰ ਸਾਹਿਬ ਨੰਗਲ-ਊਨਾ ਵਾਲਾ ਟੋਲ ਪਲਾਜ਼ਾ ਮੁਫ਼ਤ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਇਸ ਨਾਲ ਲੋਕਾਂ ਦੇ ਰੋਜ਼ਾਨਾ 10 ਲੱਖ 12 ਹਜ਼ਾਰ ਰੁਪਏ ਬਚਣਗੇ। ਇਸ ਦੇ ਨਾਲ ਹੀ ਸੀਐਮ ਮਾਨ ਨੇ ਕਿਹਾ ਹੈ ਕਿ ਟੋਲ ਪਲਾਜ਼ਾ ਕੰਪਨੀ ਨੇ ਕਈ ਵਾਰ ਕਰਾਰ ਦੀ ਉਲੰਘਣਾ ਕੀਤੀ ਹੈ ਜਿਸ ਬਾਰੇ ਜਲਦ ਹੀ ਵੇਰਵੇ ਦਿੱਤੇ ਜਾਣਗੇ।
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਲੋਕਾਂ ਦੇ ਪੈਸੇ ਦੀ ਲੁੱਟ ਨਹੀਂ ਕਰਾਂਗੇ ਬਰਦਾਸ਼ਤ..ਅੱਜ ਕੀਰਤਪੁਰ ਸਹਿਬ-ਸ਼੍ਰੀ ਅਨੰਦਪੁਰ ਸਾਹਿਬ-ਨੰਗਲ-ਊਨਾ ਵਾਲਾ ਟੋਲ ਪਲਾਜ਼ਾ ਮੁਫ਼ਤ ਕਰ ਦਿੱਤਾ ਜਾਵੇਗਾ..ਲੋਕਾਂ ਦੇ ਇੱਕ ਦਿਨ ਦੇ 10 ਲੱਖ 12 ਹਜ਼ਾਰ ਰੁਪਏ ਬਚਣਗੇ..ਕੰਪਨੀ ਵੱਲੋਂ 582 ਦਿਨ ਮਿਆਦ ਵਧਾਉਣ ਦੀ ਅਰਜ਼ੀ ਖਾਰਜ.. .ਕੰਪਨੀ ਨੇ ਕਈ ਵਾਰ ਐਗਰੀਮੈਂਟ ਦੀ ਕੀਤੀ ਉਲ਼ੰਘਣਾ..ਵੇਰਵੇ ਜਲਦੀ।