(Source: ECI/ABP News/ABP Majha)
Punjab News: ਸੀਐਮ ਭਗਵੰਤ ਮਾਨ ਵੱਲੋਂ ਪੰਜਾਬ ਦੇ ਚਾਰ ਸ਼ਹੀਦ ਜਵਾਨਾਂ ਦੇ ਵਾਰਿਸਾਂ ਨੂੰ ਇੱਕ-ਇੱਕ ਕਰੋੜ ਰੁਪਏ ਦੇਣ ਦਾ ਐਲਾਨ
ਇਨ੍ਹਾਂ ਸ਼ਹੀਦ ਜਵਾਨਾਂ ਵਿੱਚ ਬਠਿੰਡਾ ਦੇ ਤਲਵੰਡੀ ਸਾਬੋ ਦਾ ਸੇਵਕ ਸਿੰਘ, ਮੋਗਾ ਦੇ ਪਿੰਡ ਚੜਿੱਕ ਦਾ ਕੁਲਵੰਤ ਸਿੰਘ, ਲੁਧਿਆਣਾ ਜ਼ਿਲ੍ਹੇ ਦੇ ਦੋਰਾਹਾ ਦਾ ਮਨਦੀਪ ਸਿੰਘ ਤੇ ਬਟਾਲਾ ਦੇ ਪਿੰਡ ਤਲਵੰਡੀ ਭਰਥ ਦਾ ਜਵਾਨ ਹਰਕ੍ਰਿਸ਼ਨ ਸਿੰਘ ਸ਼ਾਮਲ ਸਨ। ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ ਹੈ।
Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜੰਮੂ-ਕਸ਼ਮੀਰ ਵਿੱਚ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਕਰੋੜ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਵੀਰਵਾਰ ਨੂੰ ਪੁਣਛ ਵਿੱਚ ਅੱਤਵਾਦੀ ਹਮਲੇ ਦੌਰਾਨ ਪੰਜ ਜਵਾਨ ਸ਼ਹੀਦ ਹੋ ਗਏ ਸੀ ਜਿਨ੍ਹਾਂ ਵਿੱਚ ਚਾਰ ਪੰਜਾਬ ਦੇ ਹਨ।
ਦੱਸ ਦਈਏ ਕਿ ਇਨ੍ਹਾਂ ਸ਼ਹੀਦ ਜਵਾਨਾਂ ਵਿੱਚ ਬਠਿੰਡਾ ਦੇ ਤਲਵੰਡੀ ਸਾਬੋ ਦਾ ਸੇਵਕ ਸਿੰਘ, ਮੋਗਾ ਦੇ ਪਿੰਡ ਚੜਿੱਕ ਦਾ ਕੁਲਵੰਤ ਸਿੰਘ, ਲੁਧਿਆਣਾ ਜ਼ਿਲ੍ਹੇ ਦੇ ਦੋਰਾਹਾ ਦਾ ਮਨਦੀਪ ਸਿੰਘ ਤੇ ਬਟਾਲਾ ਦੇ ਪਿੰਡ ਤਲਵੰਡੀ ਭਰਥ ਦਾ ਜਵਾਨ ਹਰਕ੍ਰਿਸ਼ਨ ਸਿੰਘ ਸ਼ਾਮਲ ਸਨ। ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ ਹੈ।
ਰਾਸ਼ਟਰੀ ਰਾਈਫਲਜ ਦੇ ਪੰਜ ਜਵਾਨ ਜਿੰਨਾ ਵਿੱਚੋਂ ਚਾਰ ਜਵਾਨ ਪੰਜਾਬ ਤੋਂ ਸਨ ਇੱਕ ਅੱਤਵਾਦੀ ਹਮਲੇ ਚ ਸ਼ਹੀਦ…ਸਰਹੱਦਾਂ ਦੇ ਰਖਵਾਲੇ ਅਮਰ ਰਹੇ…ਪਰਿਵਾਰਾਂ ਨੂੰ ਵਾਹਿਗੁਰੂ ਭਾਣਾ ਮੰਨਣ ਦਾ ਬਲ ਬਖ਼ਸ਼ੇ …ਪੑਣਾਮ ਸ਼ਹੀਦਾਂ ਨੂੰ ..
— Bhagwant Mann (@BhagwantMann) April 21, 2023
ਸੀਐਮ ਮਾਨ ਨੇ ਟਵੀਟ ਕਰਕੇ ਕਿਹਾ ਹੈ ਕਿ ਰਾਸ਼ਟਰੀ ਰਾਈਫਲਜ਼ ਦੇ ਪੰਜ ਜਵਾਨ ਜਿੰਨਾ ਵਿੱਚੋਂ ਚਾਰ ਜਵਾਨ ਪੰਜਾਬ ਤੋਂ ਸਨ, ਇੱਕ ਅੱਤਵਾਦੀ ਹਮਲੇ ਚ ਸ਼ਹੀਦ…ਸਰਹੱਦਾਂ ਦੇ ਰਖਵਾਲੇ ਅਮਰ ਰਹੇ…ਪਰਿਵਾਰਾਂ ਨੂੰ ਵਾਹਿਗੁਰੂ ਭਾਣਾ ਮੰਨਣ ਦਾ ਬਲ ਬਖ਼ਸ਼ੇ …ਪ੍ਰਣਾਮ ਸ਼ਹੀਦਾਂ ਨੂੰ ..
ਜ਼ਿਕਰ ਕਰ ਦਈਏ ਕਿ ਜੰਮੂ-ਕਸ਼ਮੀਰ ਦੇ ਪੁਣਛ 'ਚ ਵੀਰਵਾਰ ਨੂੰ ਅਤਿਵਾਦੀ ਹਮਲੇ 'ਚ ਪੰਜ ਜਵਾਨਾਂ ਦੇ ਸ਼ਹੀਦ ਹੋਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਐਕਸ਼ਨ ਮੋਡ ਵਿੱਚ ਆ ਗਈਆਂ ਹਨ। ਅੱਜ ਸੁਰੱਖਿਆ ਬਲਾਂ ਨੇ ਬਾਟਾ-ਡੋਰੀਆ ਖੇਤਰ ਦੇ ਸੰਘਣੇ ਜੰਗਲੀ ਖੇਤਰ 'ਚ ਵੱਡੇ ਪੱਧਰ 'ਤੇ ਤਲਾਸ਼ੀ ਮੁਹਿੰਮ ਚਲਾਈ ਹੈ। ਪੂਰੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ ਤੇ ਅਤਿਵਾਦੀਆਂ ਦਾ ਪਤਾ ਲਗਾਉਣ ਲਈ ਡਰੋਨ ਤੇ ਸੂਹੀਆ ਕੁੱਤਿਆਂ ਦੀ ਵਰਤੋਂ ਕੀਤੀ ਜਾ ਰਹੀ ਹੈ।
ਹਾਸਲ ਜਾਣਕਾਰੀ ਮੁਤਾਬਕ ਰਾਜੌਰੀ ਤੇ ਪੁਣਛ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਤੇ ਕੰਟਰੋਲ ਰੇਖਾ 'ਤੇ ਸਖ਼ਤ ਚੌਕਸੀ ਰੱਖੀ ਜਾ ਰਹੀ ਹੈ। ਅਤਿਵਾਦੀ ਹਮਲੇ ਤੋਂ ਬਾਅਦ ਭਿੰਬਰ ਗਲੀ-ਪੁਣਛ ਰੋਡ 'ਤੇ ਆਵਾਜਾਈ ਰੋਕ ਦਿੱਤੀ ਗਈ ਹੈ ਤੇ ਲੋਕਾਂ ਨੂੰ ਮੇਂਢਰ ਦੇ ਰਸਤੇ ਪੁਣਛ ਜਾਣ ਦੀ ਸਲਾਹ ਦਿੱਤੀ ਗਈ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :