ਸੀਐਮ ਭਗਵੰਤ ਮਾਨ ਵੱਲੋਂ ਸਿਵਲ ਹਸਪਤਾਲ, ਖੰਨਾ ਦੇ ਟਰੌਮਾ ਸੈਂਟਰ ਦਾ ਨਾਂ ਭਗਤ ਪੂਰਨ ਸਿੰਘ ਦੇ ਨਾਂ ‘ਤੇ ਰੱਖਣ ਦਾ ਐਲਾਨ
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ, "ਸੇਵਾ ਦੀ ਮੂਰਤ, ਦੀਨ-ਦੁਖੀਆਂ ਦੇ ਦਰਦੀ ਪਦਮ ਸ਼੍ਰੀ ਭਗਤ ਪੂਰਨ ਸਿੰਘ ਜੀ ਦੀ ਨਿਰਸੁਆਰਥ ਸੇਵਾ ਨੂੰ ਨਿੱਘੀ ਸ਼ਰਧਾਂਜਲੀ ਭੇਟ ਕਰਦੇ ਹੋਏ ਅਹਿਮ ਫ਼ੈਸਲਾ ਲਿਆ....
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਸਿਵਲ ਹਸਪਤਾਲ, ਖੰਨਾ ਦੇ ਟਰੌਮਾ (Trauma) ਸੈਂਟਰ ਦਾ ਨਾਂ ਭਗਤ ਪੂਰਨ ਸਿੰਘ ਜੀ ਦੇ ਨਾਮ ‘ਤੇ ਰੱਖਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਵਟੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ, "ਸੇਵਾ ਦੀ ਮੂਰਤ, ਦੀਨ-ਦੁਖੀਆਂ ਦੇ ਦਰਦੀ ਪਦਮ ਸ਼੍ਰੀ ਭਗਤ ਪੂਰਨ ਸਿੰਘ ਜੀ ਦੀ ਨਿਰਸੁਆਰਥ ਸੇਵਾ ਨੂੰ ਨਿੱਘੀ ਸ਼ਰਧਾਂਜਲੀ ਭੇਟ ਕਰਦੇ ਹੋਏ ਅਹਿਮ ਫ਼ੈਸਲਾ ਲਿਆ…ਹੁਣ ਸਿਵਲ ਹਸਪਤਾਲ, ਖੰਨਾ ਦੇ ਟਰੌਮਾ (Trauma) ਸੈਂਟਰ ਦਾ ਨਾਮ ਭਗਤ ਪੂਰਨ ਸਿੰਘ ਜੀ ਦੇ ਨਾਮ ‘ਤੇ ਹੋਵੇਗਾ…ਜਿਸ ਦੀ ਮਨਜ਼ੂਰੀ ਵਿਭਾਗ ਨੂੰ ਦੇ ਦਿੱਤੀ ਹੈ…।
ਸੇਵਾ ਦੀ ਮੂਰਤ, ਦੀਨ-ਦੁਖੀਆਂ ਦੇ ਦਰਦੀ ਪਦਮ ਸ਼੍ਰੀ ਭਗਤ ਪੂਰਨ ਸਿੰਘ ਜੀ ਦੀ ਨਿਰਸੁਆਰਥ ਸੇਵਾ ਨੂੰ ਨਿੱਘੀ ਸ਼ਰਧਾਂਜਲੀ ਭੇਟ ਕਰਦੇ ਹੋਏ ਅਹਿਮ ਫ਼ੈਸਲਾ ਲਿਆ…
— Bhagwant Mann (@BhagwantMann) July 29, 2022
ਹੁਣ ਸਿਵਲ ਹਸਪਤਾਲ, ਖੰਨਾ ਦੇ ਟਰੌਮਾ (Trauma) ਸੈਂਟਰ ਦਾ ਨਾਮ ਭਗਤ ਪੂਰਨ ਸਿੰਘ ਜੀ ਦੇ ਨਾਮ ‘ਤੇ ਹੋਵੇਗਾ…ਜਿਸਦੀ ਮਨਜ਼ੂਰੀ ਵਿਭਾਗ ਨੂੰ ਦੇ ਦਿੱਤੀ ਹੈ…
ਸੀਐਮ ਭਗਵੰਤ ਮਾਨ ਵੱਲੋਂ ਪਿੰਡਾਂ ਦੀਆਂ ਲਿੰਕ ਸੜਕਾਂ ਚੌੜੀਆਂ ਕਰਨ ਦੇ ਹੁਕਮ
ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਅੱਜ ਅਧਿਕਾਰੀਆਂ ਨੂੰ ਮੰਡੀ ਬੋਰਡ ਅਧੀਨ ਆਉਂਦੀਆਂ ਪੇਂਡੂ ਲਿੰਕ ਸੜਕਾਂ (rural link roads under) ਦੀ ਮੁਰੰਮਤ ਤੇ ਨਾਲ ਹੀ ਸੜਕਾਂ ਦੀ ਚੌੜਾਈ ਵਧਾਉਣ ਦੇ ਨਿਰਦੇਸ਼ ਦਿੱਤੇ। ਇਸ ਦੇ ਨਾਲ ਹੀ ਪੰਜਾਬ ਨੂੰ ਮੁੜ ਤੋਂ ਹਰਿਆ-ਭਰਿਆ ਬਣਾਉਣ ਲਈ ਸੜਕਾਂ ਕਿਨਾਰੇ 2 ਲੱਖ ਬੂਟੇ ਲਾਉਣ ਦਾ ਟੀਚਾ ਜਲਦ ਪੂਰਨ ਲਈ ਆਖਿਆ ਹੈ।
ਮੁੱਖ ਮੰਤਰੀ ਨੇ ਟਵੀਟ (Chief Minister tweeted) ਕਰਕੇ ਦਿੱਸਿਆ, ਪੰਜਾਬ ਮੰਡੀ ਬੋਰਡ (Punjab Mandi Board) ਦੇ ਅਫ਼ਸਰਾਂ ਨਾਲ ਅਹਿਮ ਮੀਟਿੰਗ ਕੀਤੀ…ਮੰਡੀ ਬੋਰਡ ਅਧੀਨ ਆਉਂਦੀਆਂ ਪੇਂਡੂ ਲਿੰਕ ਸੜਕਾਂ ਦੀ ਮੁਰੰਮਤ ਤੇ ਨਾਲ ਹੀ ਸੜਕਾਂ ਦੀ ਚੌੜਾਈ ਵਧਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਨੂੰ ਮੁੜ ਤੋਂ ਹਰਿਆ-ਭਰਿਆ ਬਣਾਉਣ ਲਈ ਸੜਕਾਂ ਕਿਨਾਰੇ 2 ਲੱਖ ਬੂਟੇ ਲਾਉਣ ਦਾ ਟੀਚਾ ਵੀ ਜਲਦ ਪੂਰਨ ਲਈ ਅਧਿਕਾਰੀਆਂ ਨੂੰ ਆਖਿਆ...।