ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਸਿਵਲ ਹਸਪਤਾਲ, ਖੰਨਾ ਦੇ ਟਰੌਮਾ (Trauma) ਸੈਂਟਰ ਦਾ ਨਾਂ ਭਗਤ ਪੂਰਨ ਸਿੰਘ ਜੀ ਦੇ ਨਾਮ ‘ਤੇ ਰੱਖਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਵਟੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ, "ਸੇਵਾ ਦੀ ਮੂਰਤ, ਦੀਨ-ਦੁਖੀਆਂ ਦੇ ਦਰਦੀ ਪਦਮ ਸ਼੍ਰੀ ਭਗਤ ਪੂਰਨ ਸਿੰਘ ਜੀ ਦੀ ਨਿਰਸੁਆਰਥ ਸੇਵਾ ਨੂੰ ਨਿੱਘੀ ਸ਼ਰਧਾਂਜਲੀ ਭੇਟ ਕਰਦੇ ਹੋਏ ਅਹਿਮ ਫ਼ੈਸਲਾ ਲਿਆ…ਹੁਣ ਸਿਵਲ ਹਸਪਤਾਲ, ਖੰਨਾ ਦੇ ਟਰੌਮਾ (Trauma) ਸੈਂਟਰ ਦਾ ਨਾਮ ਭਗਤ ਪੂਰਨ ਸਿੰਘ ਜੀ ਦੇ ਨਾਮ ‘ਤੇ ਹੋਵੇਗਾ…ਜਿਸ ਦੀ ਮਨਜ਼ੂਰੀ ਵਿਭਾਗ ਨੂੰ ਦੇ ਦਿੱਤੀ ਹੈ…।