Punjab News: ਸੀਐਮ ਭਗਵੰਤ ਮਾਨ ਵੱਲੋਂ ਗੈਂਗਸਟਰਾਂ ਨਾਲ ਲੋਹਾ ਲੈਂਦੇ ਸ਼ਹੀਦ ਹੋਏ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਨੂੰ ਇੱਕ ਕਰੋੜ ਦੇਣ ਦਾ ਐਲਾਨ
ਫਗਵਾੜਾ 'ਚ ਦੇਰ ਰਾਤ ਗੈਂਗਸਟਰਾਂ ਵੱਲੋਂ ਪੁਲਿਸ ਕਾਂਸਟੇਬਲ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਨੂੰ ਸੈਲਿਊਟ ਕਰਦਿਆਂ ਇੱਕ ਕਰੋੜ ਰੁਪਏ ਐਕਸ ਗ੍ਰੇਸ਼ੀਆ ਗ੍ਰਾਂਟ...
Punjab News: ਫਗਵਾੜਾ 'ਚ ਦੇਰ ਰਾਤ ਗੈਂਗਸਟਰਾਂ ਵੱਲੋਂ ਪੁਲਿਸ ਕਾਂਸਟੇਬਲ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਨੂੰ ਸੈਲਿਊਟ ਕਰਦਿਆਂ ਇੱਕ ਕਰੋੜ ਰੁਪਏ ਐਕਸ ਗ੍ਰੇਸ਼ੀਆ ਗ੍ਰਾਂਟ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਐਚਡੀਐਫਸੀ ਬੈਂਕ ਵੱਲੋਂ 1 ਕਰੋੜ ਰੁਪਏ ਦਾ ਬੀਮਾ ਭੁਗਤਾਨ ਦਿੱਤਾ ਜਾਏਗਾ।
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਹੈ ਕਿ ਸ਼ਹੀਦ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਬੈਲਟ ਨੰ. 886/ਕੇਪੀਟੀ, ਜਿਸ ਨੇ ਡਿਊਟੀ ਦੌਰਾਨ ਕੁਰਬਾਨੀ ਦਿੱਤੀ ਹੈ, ਨੂੰ ਸੈਲਿਊਟ। ਪੰਜਾਬ ਸਰਕਾਰ 1 ਕਰੋੜ ਰੁਪਏ ਦੀ ਐਕਸ ਗ੍ਰੇਸ਼ੀਆ ਗ੍ਰਾਂਟ ਦੇਵੇਗੀ। HDFC ਬੈਂਕ ਵੱਲੋਂ 1 ਕਰੋੜ ਰੁਪਏ ਦਾ ਹੋਰ ਬੀਮਾ ਭੁਗਤਾਨ ਕੀਤਾ ਜਾਵੇਗਾ। ਅਸੀਂ ਆਪਣੇ ਸ਼ਹੀਦਾਂ ਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਖੜ੍ਹੇ ਹਾਂ।
Salute to martyr Constable Kuldeep Singh Bajwa Belt no. 886/KPT who has made the sacrifice in line of duty. Punjab Government will make Ex Gratia grant of Rs 1 crores. Another Rs 1 crore insurance payment will be made by HDFC Bank.We stand with our martyrs and their families pic.twitter.com/AhOuOVGF2L
— Bhagwant Mann (@BhagwantMann) January 9, 2023
ਇਹ ਹੈ ਪੂਰਾ ਮਾਮਲਾ
ਦੱਸਣਯੋਗ ਹੈ ਕਿ ਜਲੰਧਰ-ਲੁਧਿਆਣਾ ਵਿਚਕਾਰ ਪੈਂਦੇ ਫਗਵਾੜਾ ਕਸਬੇ 'ਚ ਦੇਰ ਰਾਤ ਗੈਂਗਸਟਰਾਂ ਨੇ ਇਕ ਪੁਲਿਸ ਕਾਂਸਟੇਬਲ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਘਟਨਾ ਸਮੇਂ ਥਾਣਾ ਸਿਟੀ ਦੇ ਐੱਸਐੱਚਓ ਅਮਨਦੀਪ ਨਾਹਰ ਦੇ ਗੰਨਮੈਨ ਕਮਲ ਬਾਜਵਾ ਕਰੇਟਾ ਗੱਡੀ ਲੁੱਟਣ ਵਾਲੇ ਗੈਂਗਸਟਰਾਂ ਦਾ ਪਿੱਛਾ ਕਰ ਰਹੇ ਸਨ। ਲੁਟੇਰਿਆਂ ਨੇ ਉਸ 'ਤੇ ਗੋਲੀਆਂ ਚਲਾ ਦਿੱਤੀਆਂ। ਗੋਲੀ ਲੱਗਣ ਕਾਰਨ ਕਮਲ ਬਾਜਵਾ ਦੀ ਮੌਤ ਹੋ ਗਈ।
ਫਗਵਾੜਾ ਪੁਲਿਸ ਨੇ ਇਸ ਦੀ ਸੂਚਨਾ ਫਿਲੌਰ ਪੁਲਿਸ ਨੂੰ ਦਿੱਤੀ। ਫਿਲੌਰ 'ਚ ਨਾਕਾਬੰਦੀ 'ਤੇ ਬੈਠੀ ਪੁਲਿਸ ਦਾ ਗੈਂਗਸਟਰਾਂ ਨਾਲ ਮੁਕਾਬਲਾ ਹੋਇਆ। ਦੋਵਾਂ ਪਾਸਿਆਂ ਤੋਂ ਜ਼ਬਰਦਸਤ ਗੋਲੀਬਾਰੀ ਹੋਈ। ਇਸ ਗੋਲੀਬਾਰੀ ਵਿੱਚ ਤਿੰਨ ਗੈਂਗਸਟਰ ਗੋਲੀਆਂ ਦਾ ਸ਼ਿਕਾਰ ਹੋਏ ਹਨ। ਗੋਲੀਬਾਰੀ ਤੋਂ ਬਾਅਦ ਪੁਲਿਸ ਨੇ ਤਿੰਨਾਂ ਨੂੰ ਗ੍ਰਿਫਤਾਰ ਕਰ ਲਿਆ। ਜਦਕਿ ਉਸ ਦਾ ਇੱਕ ਚੌਥਾ ਸਾਥੀ ਹਨੇਰੇ ਦਾ ਫਾਇਦਾ ਉਠਾ ਕੇ ਭੱਜਣ ਦੀ ਵੀ ਸੂਚਨਾ ਹੈ।
ਪੁਲਿਸ ਨੇ ਜ਼ਖਮੀ ਗੈਂਗਸਟਰਾਂ ਨੂੰ ਪਹਿਲਾਂ ਫਿਲੌਰ ਦੇ ਹਸਪਤਾਲ ਲੈ ਕੇ ਜਲੰਧਰ ਭੇਜ ਦਿੱਤਾ
ਪੁਲਿਸ ਨਾਲ ਹੋਏ ਮੁਕਾਬਲੇ 'ਚ ਗੈਂਗਸਟਰਾਂ ਦੀਆਂ ਲੱਤਾਂ ਅਤੇ ਹੱਥਾਂ 'ਤੇ ਗੋਲੀਆਂ ਲੱਗੀਆਂ ਹਨ। ਤਿੰਨ ਜ਼ਖ਼ਮੀ ਗੈਂਗਸਟਰਾਂ ਦੀ ਪਛਾਣ ਰਣਬੀਰ, ਵਿਸ਼ਨੂੰ ਅਤੇ ਕੁਲਵਿੰਦਰ ਵਜੋਂ ਹੋਈ ਹੈ। ਪੁਲਿਸ ਤਿੰਨਾਂ ਨੂੰ ਪਹਿਲਾਂ ਸਿਵਲ ਹਸਪਤਾਲ ਫਿਲੌਰ ਲੈ ਗਈ। ਜਿੱਥੇ ਦੋ ਦੀ ਹਾਲਤ ਨਾਜ਼ੁਕ ਹੋਣ ਅਤੇ ਗੋਲੀਆਂ ਲੱਗਣ ਕਾਰਨ ਸਿਵਲ ਹਸਪਤਾਲ ਜਲੰਧਰ ਰੈਫਰ ਕਰ ਦਿੱਤਾ ਗਿਆ। ਦੇਰ ਰਾਤ ਪੁਲਿਸ ਤਿੰਨਾਂ ਨੂੰ ਲੈ ਕੇ ਜਲੰਧਰ ਪਹੁੰਚ ਗਈ। ਤਿੰਨਾਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ।