ਚੰਡੀਗੜ੍ਹ : ਪੰਜਾਬ ਸਰਕਾਰ ਹਰ ਰੋਜ਼ ਕੋਈ ਨਾ ਕਈ ਅਹਿਮ ਫ਼ੈਸਲਾ ਲੈ ਰਹੀ ਹੈ। ਇਸ ਦੇ ਨਾਲ ਹੀ ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਭਾਵ ਪਾਲਕੀ ਸਾਹਿਬ ਲੈ ਕੇ ਜਾਣ ਵਾਲੇ ਵਾਹਨਾਂ 'ਤੇ ਲੱਗਣ ਵਾਲਾ ਹਰ ਕਿਸਮ ਦਾ ਟੈਕਸ ਮਾਫ਼ ਕਰਨ ਦਾ ਐਲਾਨ ਕੀਤਾ ਗਿਆ ਹੈ।

 

ਸੀਐਮ ਮਾਨ ਨੇ ਖੁਦ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਟਵੀਟ ਕਰਕੇ ਲਿਖਿਆ ਕਿ ਪੰਜਾਬ ਵਿੱਚ ਜਿੰਨੀਆਂ ਵੀ ਗੱਡੀਆਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਲੈ ਕੇ ਜਾਂਦੀਆਂ ਹਨ ,ਜਿੰਨਾਂ ਨੂੰ ਪਾਲਕੀ ਸਾਹਿਬ ਵਾਲੀ ਗੱਡੀ ਕਿਹਾ ਜਾਂਦਾ ਹੈ। ਪੰਜਾਬ ਸਰਕਾਰ ਵੱਲੋਂ ਓਹਨਾਂ ਵਹੀਕਲਾਂ ਦਾ ਹਰ ਕਿਸਮ ਦਾ ਟੈਕਸ ਮਾਫ਼ ਕਰਨ ਦਾ ਫੈਸਲਾ..।