Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਮੌਕੇ ਇਕੱਠ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤ ਕੋਈ ਆਮ ਗੱਲ ਨਹੀਂ ਸੀ। ਉਨ੍ਹਾਂ ਦੀ ਕੁਰਬਾਨੀ ਦੀ ਮਿਸਾਲ ਪੂਰੀ ਦੁਨੀਆਂ ਵਿੱਚ ਕਿਤੇ ਨਹੀਂ ਮਿਲਦੀ।

Continues below advertisement

ਮੁੱਖ ਮੰਤਰੀ ਨੇ ਕਿਹਾ ਕਿ ਉਹ ਪਿਛਲੇ ਤਿੰਨ ਦਿਨਾਂ ਤੋਂ ਸਮਾਗਮ ਵਾਲੀ ਥਾਂ 'ਤੇ ਮੌਜੂਦ ਹਨ, ਕਦੇ ਟੈਂਟ ਵਿੱਚ, ਕਦੇ ਗੁਰਦੁਆਰਾ ਸਾਹਿਬ ਵਿੱਚ ਅਤੇ ਸੰਗਤ ਨਾਲ ਲਗਾਤਾਰ ਮਿਲ ਰਹੇ ਹਨ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿੱਚ ਸੰਗਤ ਨਾ ਸਿਰਫ਼ ਪੰਜਾਬ ਤੋਂ ਸਗੋਂ ਦੂਜੇ ਰਾਜਾਂ ਤੋਂ ਵੀ ਆਈ ਹੈ।

Continues below advertisement

ਇਸ ਤੋਂ ਪਹਿਲਾਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਇਕੱਠ ਨੂੰ ਸੰਬੋਧਨ ਕੀਤਾ। ਉਹ ਪਿਛਲੇ ਤਿੰਨ ਦਿਨਾਂ ਤੋਂ ਆਪਣੀ ਪਤਨੀ ਨਾਲ ਆਨੰਦਪੁਰ ਸਾਹਿਬ ਵਿੱਚ ਹਨ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸਮੇਤ ਕਈ ਗੁਰਦੁਆਰਿਆਂ ਵਿੱਚ ਮੱਥਾ ਟੇਕ ਚੁੱਕੇ ਹਨ। ਕੇਜਰੀਵਾਲ ਨੇ ਸਰਕਾਰ ਦੀਆਂ ਤਿਆਰੀਆਂ 'ਤੇ ਸੰਤੁਸ਼ਟੀ ਪ੍ਰਗਟ ਕੀਤੀ ਅਤੇ ਕਿਸੇ ਵੀ ਕਮੀ ਲਈ ਮੁਆਫੀ ਮੰਗੀ।

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਸਮਾਗਮ ਵਿੱਚ ਵੱਡੇ ਐਲਾਨ ਕੀਤੇ ਗਏ ਹਨ। ਉੱਥੇ ਹੀ ਇਸ ਤੋਂ ਪਹਿਲਾਂ, ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ, ਸੈਰ-ਸਪਾਟਾ ਮੰਤਰੀ ਤਰੁਣਪ੍ਰੀਤ ਸਿੰਘ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੀ ਇਕੱਠ ਨੂੰ ਸੰਬੋਧਨ ਕੀਤਾ।

CM ਮਾਨ ਨੇ ਕੀਤੇ ਆਹ ਦੋ ਵੱਡੇ ਐਲਾਨ

ਮੁੱਖ ਮੰਤਰੀ ਮਾਨ ਨੇ ਸ੍ਰੀ ਆਨੰਦਪੁਰ ਸਾਹਿਬ ਦੇ ਸ਼ਤਾਬਦੀ ਸਮਾਰੋਹਾਂ ਵਿੱਚ ਐਲਾਨ ਕੀਤਾ ਕਿ ਤਿੰਨ ਪਵਿੱਤਰ ਸ਼ਹਿਰਾਂ ਅੰਮ੍ਰਿਤਸਰ ਸਾਹਿਬ, ਤਲਵੰਡੀ ਸਾਬੋ ਅਤੇ ਸ੍ਰੀ ਆਨੰਦਪੁਰ ਸਾਹਿਬ ਵਿਚ ਪੂਰੀ ਤਰ੍ਹਾਂ ਮੁਫ਼ਤ ਬੱਸ ਅਤੇ ਆਟੋ ਸੇਵਾਵਾਂ ਚਲਾਈਆਂ ਜਾਣਗੀਆਂ। ਸਾਰਾ ਖਰਚਾ ਸਰਕਾਰ ਚੁੱਕੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਵਾਲੇ ਸ਼ਰਧਾਲੂਆਂ ਨੂੰ ਹੁਣ ਯਾਤਰਾ ਸੰਬੰਧੀ ਕੋਈ ਸਮੱਸਿਆ ਨਹੀਂ ਆਵੇਗੀ ਅਤੇ ਸਰਕਾਰ ਸਾਰੀਆਂ ਸਹੂਲਤਾਂ ਯਕੀਨੀ ਬਣਾਏਗੀ।

ਇੱਕ ਹੋਰ ਵੱਡੇ ਐਲਾਨ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਸ੍ਰੀ ਆਨੰਦਪੁਰ ਸਾਹਿਬ ਵਿੱਚ ਇੱਕ ਨਵੀਂ ਹੈਰੀਟੇਜ ਸਟ੍ਰੀਟ ਬਣਾਈ ਜਾਵੇਗੀ। ਇਸਦਾ ਉਦੇਸ਼ ਇਸ ਪਵਿੱਤਰ ਸ਼ਹਿਰ ਦੀ ਵਿਰਾਸਤ, ਸੱਭਿਆਚਾਰ ਅਤੇ ਇਤਿਹਾਸਕ ਮਹੱਤਤਾ ਨੂੰ ਆਧੁਨਿਕ ਸਹੂਲਤਾਂ ਨਾਲ ਜੋੜ ਕੇ ਇੱਕ ਆਕਰਸ਼ਕ ਅਤੇ ਪਹੁੰਚਯੋਗ ਗਲੀ ਬਣਾਉਣਾ ਹੈ। ਇਹ ਪ੍ਰੋਜੈਕਟ ਸ਼ਹਿਰ ਵਿੱਚ ਧਾਰਮਿਕ ਸੈਰ-ਸਪਾਟੇ ਨੂੰ ਵੀ ਹੁਲਾਰਾ ਦੇਵੇਗਾ।