Chandigarh News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵਿਧਾਨ ਸਭਾ ਵਿੱਚ ਬੋਲਦਿਆਂ ਕਿਹਾ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਸੂਬੇ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ 16 ਨਵੰਬਰ ਨੂੰ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਹੁਣ ਛੁੱਟੀ ਹੋਵੇਗੀ।




ਉਨ੍ਹਾਂ ਕਿਹਾ ਕਿ ਮੈਂ ਜਦੋਂ ਕਰਤਾਰ ਸਿੰਘ ਸਰਾਭਾ ਦੇ ਪਿੰਡ ਗਿਆ ਸੀ ਤਾਂ ਉਸ ਸਮੇਂ ਬਹੁਤ ਲੋਕ ਮਿਲੇ ਸਨ ,ਜਿੰਨਾਂ ਮੰਗ ਕੀਤੀ ਸੀ ਕਿ ਕਰਤਾਰ ਸਿੰਘ ਸਰਾਭਾ ਜੀ ਦੇ ਜਨਮ ਦਿਨ ਮੌਕੇ ਛੁੱਟੀ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਰਤਾਰ ਸਿੰਘ ਸਰਾਭਾ 16 ਨਵੰਬਰ ਸ਼ਹੀਦ ਕਰਤਾਰ ਸਿੰਘ ਸ਼ਰਾਭਾ ਦੇ ਸ਼ਹੀਦੀ ਦਿਵਸ ਮੌਕੇ ਛੁੱਟੀ ਹੋਵੇਗੀ।


 


 

 ਜਾਣੋ ਕੌਣ ਸੀ ਕਰਤਾਰ ਸਿੰਘ ਸਰਾਭਾ

ਕਰਤਾਰ ਸਿੰਘ ਸਰਾਭਾ ਦਾ ਜਨਮ 24 ਮਈ 1896 ਨੂੰ ਪੰਜਾਬ ਦੇ ਲੁਧਿਆਣਾ ਦੇ ਪਿੰਡ ਸਰਾਭਾ ਵਿੱਚ ਹੋਇਆ ਸੀ। ਸਰਾਭਾ ਦੇ ਬਚਪਨ ਦੇ ਸ਼ੁਰੂਆਤੀ ਸਾਲ ਪਿੰਡ ਵਿਚ ਹੀ ਬੀਤ ਗਏ, ਜਦੋਂ ਉਹ ਅੱਠ ਸਾਲ ਦਾ ਸੀ ਤਾਂ ਉਸ ਦੇ ਪਿਤਾ ਦੀ ਮੌਤ ਹੋ ਗਈ। ਆਪਣੇ ਪਿਤਾ ਦੀ ਮੌਤ ਤੋਂ ਬਾਅਦ ਉਸਦਾ ਪਾਲਣ ਪੋਸ਼ਣ ਉਸਦੇ ਦਾਦਾ ਜੀ ਨੇ ਕੀਤਾ। ਨੇਤਾ ਦੇ ਗੁਣ ਬਚਪਨ ਵਿਚ ਹੀ ਉਸ ਵਿਚ ਪੈਦਾ ਹੋ ਗਏ ਸਨ। ਨੌਵੀਂ ਵਿੱਚ ਪੜ੍ਹਦਿਆਂ ਉਹ ਉੜੀਸਾ ਦੇ ਕਟਕ ਵਿੱਚ ਆਪਣੇ ਚਾਚਾ ਬਖਸ਼ੀਸ਼ ਸਿੰਘ ਕੋਲ ਚਲਾ ਗਿਆ। ਇੱਥੇ ਉਸ ਨੇ ਦਸਵੀਂ ਤੱਕ ਦੀ ਪੜ੍ਹਾਈ ਕੀਤੀ।

17 ਸਾਲ ਦੀ ਉਮਰ ਵਿੱਚ ਗਦਰ ਪਾਰਟੀ ਦੀ ਮੈਂਬਰਸ਼ਿਪ


ਕਰਤਾਰ ਸਿੰਘ ਸਰਾਭਾ ਨੇ ਮਹਿਜ਼ 17 ਸਾਲ ਦੀ ਉਮਰ ਵਿੱਚ ਆਪਣੀ ਸੋਚ ਅਤੇ ਜਿਉਣ ਦਾ ਮਕਸਦ ਬਦਲ ਲਿਆ ਸੀ। 17 ਸਾਲ ਦੀ ਉਮਰ ਵਿੱਚ ਉਹ ਗ਼ਦਰ ਪਾਰਟੀ ਵਿੱਚ ਸ਼ਾਮਲ ਹੋ ਗਿਆ। ਇਸ ਤੋਂ ਇਲਾਵਾ ਉਹ ਗਦਰ ਮੈਗਜ਼ੀਨ ਦੇ ਸੰਪਾਦਕ ਵੀ ਰਹੇ, ਉਨ੍ਹਾਂ ਨੇ ਆਪਣੇ ਲੇਖਾਂ ਅਤੇ ਕਵਿਤਾਵਾਂ ਰਾਹੀਂ ਨੌਜਵਾਨਾਂ ਨੂੰ ਇਨਕਲਾਬ ਨਾਲ ਜੋੜਨ ਦਾ ਕੰਮ ਕੀਤਾ।
 
19 ਸਾਲ ਦੀ ਉਮਰ ਵਿੱਚ ਦਿੱਤੀ ਗਈ ਫਾਂਸੀ


16 ਨਵੰਬਰ 1915 ਨੂੰ ਅੰਗਰੇਜ਼ ਸਰਕਾਰ ਵੱਲੋਂ ਭਾਰਤ ਵਿੱਚ ਇੱਕ ਵੱਡੀ ਕ੍ਰਾਂਤੀ ਦੀ ਯੋਜਨਾ ਦੇ ਸਬੰਧ ਵਿੱਚ ਬਖਸ਼ੀਸ ਸਿੰਘ, ਜਗਤ ਸਿੰਘ, ਵਿਸ਼ਨੂੰ ਗਣੇਸ਼ ਪਿੰਗਲੇ, ਹਰਨਾਮ ਸਿੰਘ ਅਤੇ ਸੁਰੇਨ ਸਿੰਘ ਦੇ ਨਾਲ ਉਨ੍ਹਾਂ ਨੂੰ ਵੀ ਫਾਂਸੀ ਦੇ ਦਿੱਤੀ ਗਈ ਸੀ। ਉਸ ਸਮੇਂ ਉਨ੍ਹਾਂ ਦੀ ਉਮਰ ਸਿਰਫ਼ 19 ਸਾਲ ਸੀ।


 

 

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।