Punjab News: ਸੀਐਮ ਭਗਵੰਤ ਮਾਨ ਦਾ ਐਲਾਨ, ਟਰੈਕਟਰ-ਟਰਾਲੀਆਂ ਲਿਆਓ ਤੇ ਰੇਤਾ ਭਰ ਕੇ ਲੈ ਜਾਓ
ਪੰਜਾਬ ਸਰਕਾਰ ਨੇ ਸੂਬੇ ਅੰਦਰ ਸੱਤ ਜ਼ਿਲ੍ਹਿਆਂ ’ਚ 16 ਖੱਡਾਂ ਲੋਕਾਂ ਨੂੰ ਸਮਰਪਿਤ ਕੀਤੀਆਂ ਹਨ ਤੇ ਆਉਂਦੇ ਮਹੀਨੇ ਤੱਕ ਇਨ੍ਹਾਂ ਖੱਡਾਂ ਦੀ ਗਿਣਤੀ 50 ਕਰਨ ਦਾ ਐਲਾਨ ਕੀਤਾ।
Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਪੰਜਾਬ ਨੂੰ ਦੁਬਾਰਾ ਪੰਜਾਬ ਬਣਾਉਣ ਵੱਲ ਇੱਕ ਹੋਰ ਵੱਡਾ ਕਦਮ ਪੁੱਟਿਆ ਗਿਆ ਹੈ। ਉਨ੍ਹਾਂ ਕਿਹਾ ਕਿ ਆਪਣੀਆਂ ਟਰੈਕਟਰ-ਟਰਾਲੀਆਂ ਲਿਆਓ ਤੇ ਇੱਥੋਂ ਖੱਡ ‘ਚੋਂ ਰੇਤਾ ਭਰ ਕੇ ਲੈ ਜਾਓ। ਸੀਐਮ ਮਾਨ ਨੇ ਦਾਅਵਾ ਕੀਤਾ ਕਿ ਖੱਡ ‘ਚ ਕਿਸੇ ਵੀ ਤਰ੍ਹਾਂ ਨਾਲ ਟਿੱਪਰ-ਜੇਸੀਬੀ ਦੀ ਇਜਾਜ਼ਤ ਨਹੀਂ ਹੋਵੇਗੀ।
ਇਹ ਵੀ ਪੜ੍ਹੋ:Punjab News: ਪਰਨੀਤ ਕੌਰ ਨੇ ਦਿੱਤਾ ਕਾਰਨ ਦੱਸੋ ਨੋਟਿਸ ਦਾ ਜਵਾਬ, ਹਾਈਕਮਾਨ ਨੂੰ ਕਿਹਾ, 'ਤੁਸੀਂ ਕਾਰਵਾਈ ਕਰਨ ਲਈ ਆਜ਼ਾਦ ਹੋ'
ਦੱਸ ਦਈਏ ਕਿ ਪੰਜਾਬ ਸਰਕਾਰ ਨੇ ਸੂਬੇ ਅੰਦਰ ਸੱਤ ਜ਼ਿਲ੍ਹਿਆਂ ’ਚ 16 ਖੱਡਾਂ ਲੋਕਾਂ ਨੂੰ ਸਮਰਪਿਤ ਕੀਤੀਆਂ ਹਨ ਤੇ ਆਉਂਦੇ ਮਹੀਨੇ ਤੱਕ ਇਨ੍ਹਾਂ ਖੱਡਾਂ ਦੀ ਗਿਣਤੀ 50 ਕਰਨ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਐਤਵਾਰ ਨੂੰ ਕਿਹਾ ਸੀ ਕਿ ਜਨਤਕ ਖੱਡਾਂ ਦਾ ਆਗਾਜ਼ ਹੋ ਗਿਆ ਹੈ ਜਿੱਥੋਂ ਲੋਕ ਟਰੈਕਟਰ-ਟਰਾਲੀ ਲਿਜਾ ਕੇ 5.50 ਰੁਪਏ ਕਿਊਬਿਕ ਫੁੱਟ ਦੇ ਭਾਅ ਰੇਤ ਭਰ ਸਕਣਗੇ।
ਪੰਜਾਬ ਨੂੰ ਦੁਬਾਰਾ ਪੰਜਾਬ ਬਣਾਉਣ ਵੱਲ ਇੱਕ ਹੋਰ ਵੱਡਾ ਕਦਮ…ਆਪਣੀਆਂ ਟਰੈਕਟਰ-ਟ੍ਰਾਲੀਆਂ ਲਿਆਓ ਤੇ ਇੱਥੋਂ ਖੱਡ ‘ਚੋਂ ਰੇਤਾ ਭਰ ਕੇ ਲੈ ਜਾਓ…ਖੱਡ ‘ਚ ਕਿਸੇ ਵੀ ਤਰ੍ਹਾਂ ਨਾਲ ਟਿੱਪਰ-ਜੇ.ਸੀ.ਬੀ ਦੀ ਇਜਾਜ਼ਤ ਨਹੀਂ ਹੋਵੇਗੀ… pic.twitter.com/BD3KPVac7T
— Bhagwant Mann (@BhagwantMann) February 6, 2023
ਉਨ੍ਹਾਂ ਨੂੰ ਮੋਬਾਈਲ ਐਪ ਰਾਹੀਂ ਸਭ ਤੋਂ ਨੇੜਲੀ ਖੱਡ ਬਾਰੇ ਜਾਣਕਾਰੀ ਮਿਲ ਜਾਵੇਗੀ। ਇਨ੍ਹਾਂ ਖੱਡਾਂ ਵਿੱਚੋਂ ਇੱਕ ਅਪਰੈਲ ਤੋਂ 30 ਸਤੰਬਰ ਤੱਕ ਸਵੇਰੇ 6 ਤੋਂ ਸ਼ਾਮ 7 ਵਜੇ ਤੱਕ ਤੇ 1 ਅਕਤੂਬਰ ਤੋਂ 31 ਮਾਰਚ ਤੱਕ ਸਵੇਰੇ 7 ਤੋਂ ਸ਼ਾਮ 5 ਵਜੇ ਤੱਕ ਰੇਤ ਭਰੀ ਜਾ ਸਕਦੀ ਹੈ। ਲੋਕਾਂ ਨੂੰ ਟਰੈਕਟਰ-ਟਰਾਲੀ ਨਾਲ ਲੇਬਰ ਲਿਜਾਣੀ ਹੋਵੇਗੀ ਤੇ ਲੇਬਰ ਨਾ ਹੋਣ ’ਤੇ ਖੱਡਾਂ ’ਤੇ ਵੀ ਲੇਬਰ ਮੁਹੱਈਆ ਹੋਵੇਗੀ।
ਇਹ ਵੀ ਪੜ੍ਹੋ: Punjabi News: ਸਿੱਧੂ ਮੂਸੇਵਾਲਾ ਦੇ ਕਾਤਲ ਜੇਲ੍ਹ 'ਚੋਂ ਹੀ ਚਲਾ ਰਹੇ ਨੈੱਟਵਰਕ, ਸ਼ਾਰਪ ਸ਼ੂਟਰ ਮੋਨੂੰ ਡਾਗਰ ਤੋਂ ਮੋਬਾਈਲ ਫੋਨ ਬਰਾਮਦ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।