(Source: ECI/ABP News/ABP Majha)
ਸੀਐਮ ਭਗਵੰਤ ਮਾਨ ਦੀ ਅੱਜ ਕੇਜਰੀਵਾਲ ਨਾਲ ਅਹਿਮ ਮੀਟਿੰਗ, ਮੁਫਤ ਬਿਜਲੀ ਦਾ ਹੋ ਸਕਦਾ ਐਲਾਨ
Punjab News : ਸੂਤਰਾਂ ਮੁਤਾਬਕ ਪੰਜਾਬੀਆਂ ਨੂੰ ਕੇਜਰੀਵਾਲ ਵੱਲੋਂ ਦਿੱਤੀ ਗਈ ਪਹਿਲੀ ਗਾਰੰਟੀ ਨੂੰ ਪੂਰਾ ਕਰਦਿਆਂ ਪੰਜਾਬ 'ਚ 300 ਯੂਨਿਟ ਮੁਫਤ ਬਿਜਲੀ ਦੇਣ ਦਾ ਐਲਾਨ ਜਲਦੀ ਹੀ ਹੋ ਸਕਦਾ ਹੈ।
Breaking: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦੁਪਹਿਰ 3 ਵਜੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ। ਕੱਲ੍ਹ ਪੰਜਾਬ ਦੇ ਉੱਚ ਅਧਿਕਾਰੀਆਂ ਨੇ ਵੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਸੀ।
ਸੂਤਰਾਂ ਮੁਤਾਬਕ ਪੰਜਾਬੀਆਂ ਨੂੰ ਕੇਜਰੀਵਾਲ ਵੱਲੋਂ ਦਿੱਤੀ ਗਈ ਪਹਿਲੀ ਗਾਰੰਟੀ ਨੂੰ ਪੂਰਾ ਕਰਦਿਆਂ ਪੰਜਾਬ 'ਚ 300 ਯੂਨਿਟ ਮੁਫਤ ਬਿਜਲੀ ਦੇਣ ਦਾ ਐਲਾਨ ਜਲਦੀ ਹੀ ਹੋ ਸਕਦਾ ਹੈ। ਪੰਜਾਬ ਵਿੱਚ 300 ਯੂਨਿਟ ਮੁਫਤ ਕਰਨ ਦੀ ਤਿਆਰੀ ਵੱਡੇ ਪੱਧਰ ਉੱਪਰ ਚੱਲ ਰਹੀ ਹੈ।
ਇਸ ਦੇ ਨਾਲ ਹੀ ਪੰਜਾਬ 'ਚ ਆਪ ਦੀ ਸਰਕਾਰ ਬਣਨ ਤੋਂ ਬਾਅਦ ਅੱਜ ਪਹਿਲੀ ਵਾਰ ਮੁੱਖ ਮੰਤਰੀ ਭਗਵੰਤ ਮਾਨ ਰਾਸ਼ਟਰਪਤੀ ਤੇ ਉਪ-ਰਾਸ਼ਟਰਪਤੀ ਨੂੰ ਦਿੱਲੀ ਮਿਲ ਜਾ ਰਹੇ ਹਨ। ਇਸ ਦੌਰਾਨ ਉਹ ਪੰਜਾਬ ਦੇ ਵੱਡੇ ਮੁੱਦਿਆਂ 'ਤੇ ਚਰਚਾ ਕਰ ਸਕਦੇ ਹਨ। ਪੰਜਾਬ 'ਚ ਵਿਕਾਸ ਤੇ ਸੁਰੱਖਿਆ ਨੂੰ ਲੈ ਕੇ ਚਰਚਾ ਕਰ ਸਕਦੇ ਹਨ।
ਪੰਜਾਬ 'ਚ 'ਆਪ' ਸਰਕਾਰ ਬਣਦੇ ਹੀ ਸੀਐਮ ਮਾਨ ਵੱਲੋਂ ਪੰਜਾਬ ਦੀ ਖੁਸ਼ਹਾਲੀ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਉਦਯੋਗ ਜਗਤ ਨੂੰ ਵਧਾਵਾ ਦਿੱਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ ਸੀ ਤੇ ਉਨ੍ਹਾਂ ਨੂੰ ਆਰਥਿਕ ਸਹਾਇਤਾ ਕਰਨ ਲਈ ਅਪੀਲ ਕੀਤੀ ਸੀ। ਉਨ੍ਹਾਂ ਨੇ ਜਾਣਕਾਰੀ ਫੇਸਬੁੱਕ 'ਤੇ ਪੋਸਟ ਕੇ ਸਾਂਝੀ ਕੀਤੀ ਹੈ।
ਪੰਜਾਬ ਕੈਬਨਿਟ ਦੀ ਮੀਟਿੰਗ 13 ਨੂੰ
ਉਧਰ, ਮੁੱਖ ਮੰਤਰੀ ਭਗਵੰਤ ਮਾਨ ਨੇ 13 ਅਪਰੈਲ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ ਸੱਦੀ ਹੈ। ਇਹ ਮੀਟਿੰਗ ਪੰਜਾਬ ਸਿਵਲ ਸਕੱਤਰੇਤ ਵਿੱਚ ਬੁੱਧਵਾਰ ਨੂੰ ਸਵੇਰੇ 11 ਵਜੇ ਸ਼ੁਰੂ ਹੋਵੇਗੀ। ਇਸ ਮੀਟਿੰਗ ਵਿੱਚ ਪੰਜਾਬ ਸਰਕਾਰ ਵੱਲੋਂ ਕਈ ਅਹਿਮ ਮੁੱਦਿਆਂ ਬਾਰੇ ਚਰਚਾ ਕੀਤੀ ਜਾਵੇਗੀ ਜਦਕਿ ਮੀਟਿੰਗ ਸਬੰਧੀ ਕੋਈ ਏਜੰਡਾ ਹਾਲੇ ਜਾਰੀ ਨਹੀਂ ਕੀਤਾ ਗਿਆ ਹੈ।