ਹੁਣ ਸਰਪੰਚਾਂ ਨੂੰ ਹਰ ਮਹੀਨੇ ਮਿਲੇਗੀ 2 ਹਜ਼ਾਰ ਰੁਪਏ ਤਨਖ਼ਾਹ, CM ਮਾਨ ਦਾ ਵੱਡਾ ਐਲਾਨ
CM Bhagwant Mann on Panchayat Diwas: ਪੰਜਾਬ ਸਰਕਾਰ (Punjab Government) ਵੱਲੋਂ ਹੁਣ ਪਿੰਡਾਂ ਦੇ ਸਰਪੰਚਾਂ ਨੂੰ 2000 ਰੁਪਏ ਪ੍ਰਤੀ ਮਹੀਨਾ ਤਨਖਾਹ (Salary) ਦਿੱਤੀ ਜਾਵੇਗੀ। ਜਿਸ ਦਿਨ ਤੋਂ ਸਰਪੰਚਾਂ ਨੂੰ ਸਹੁੰ ਚੁੱਕੀ ਹੈ, ਉਸ ਦਿਨ ਤੋਂ ਹੀ ਸਰਪੰਚਾਂ ਨੂੰ ਤਨਖਾਹ ਦਿੱਤੀ ਜਾਵੇਗੀ।

CM Bhagwant Mann on Panchayat Diwas: ਪੰਜਾਬ ਸਰਕਾਰ (Punjab Government) ਵੱਲੋਂ ਹੁਣ ਪਿੰਡਾਂ ਦੇ ਸਰਪੰਚਾਂ ਨੂੰ 2000 ਰੁਪਏ ਪ੍ਰਤੀ ਮਹੀਨਾ ਤਨਖਾਹ (Salary) ਦਿੱਤੀ ਜਾਵੇਗੀ। ਜਿਸ ਦਿਨ ਤੋਂ ਸਰਪੰਚਾਂ ਨੂੰ ਸਹੁੰ ਚੁੱਕੀ ਹੈ, ਉਸ ਦਿਨ ਤੋਂ ਹੀ ਸਰਪੰਚਾਂ ਨੂੰ ਤਨਖਾਹ ਦਿੱਤੀ ਜਾਵੇਗੀ। ਇਹ ਐਲਾਨ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਚੰਡੀਗੜ੍ਹ ਦੇ ਟੈਗੋਰ ਥੀਏਟਰ (Tagore Theater) ਵਿੱਚ ਪੰਚਾਇਤ ਦਿਵਸ (Panchayat Diwas) 'ਤੇ ਆਯੋਜਿਤ ਇੱਕ ਸਮਾਗਮ ਵਿੱਚ ਕੀਤਾ।
ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਕਿਹਾ ਕਿ ਇਹ ਤਾਂ ਸ਼ੁਰੂਆਤ ਹੈ। ਅਸੀਂ ਜਲਦੀ ਹੀ ਦੋ ਹਜ਼ਾਰ ਦੇ ਅੱਗੇ ਇੱਕ ਹੋਰ ਜ਼ੀਰੋ ਜੋੜ ਦਿਆਂਗੇ। ਉਨ੍ਹਾਂ ਦੱਸਿਆ ਕਿ ਪਹਿਲਾਂ ਸਰਪੰਚਾਂ ਨੂੰ 1200 ਰੁਪਏ ਦਿੱਤੇ ਜਾਂਦੇ ਸਨ। ਇਸ ਤੋਂ ਬਾਅਦ ਪੈਸੇ ਨਾ ਮਿਲਣ ਕਾਰਨ ਕੁਝ ਪੰਚਾਇਤਾਂ ਅਦਾਲਤ ਚਲੀਆਂ ਗਈਆਂ ਸਨ। ਇਸ ਤੋਂ ਬਾਅਦ ਸਰਕਾਰ ਨੇ 2019 ਵਿੱਚ ਪੈਨਸ਼ਨ ਬੰਦ ਕਰ ਦਿੱਤੀ ਸੀ।
ਨਸ਼ਾ ਮੁਕਤ ਪਿੰਡਾਂ ਨੂੰ ਮਿਲੇਗਾ ਵਿਸ਼ੇਸ਼ ਫੰਡ-ਮੁੱਖ ਮੰਤਰੀ
ਇਸ ਦੇ ਨਾਲ ਹੀ ਉਨ੍ਹਾਂ ਪੰਚਾਇਤਾਂ ਨੂੰ ਅਪੀਲ ਕੀਤੀ ਹੈ ਕਿ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਸ਼ੁਰੂ ਕੀਤੀ ਹੈ। ਇਸ ਵਿੱਚ ਤੁਹਾਡੇ ਸਹਿਯੋਗ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਵਿੱਚ ਕਈ ਪੰਚਾਇਤਾਂ ਨੇ ਵੀ ਸਹਿਯੋਗ ਦਿੱਤਾ ਹੈ। ਜਿਹੜਾ ਪਿੰਡ ਨਸ਼ਾ ਮੁਕਤ ਹੋਵੇਗਾ, ਉਸ ਨੂੰ ਵਿਕਾਸ ਲਈ 1 ਲੱਖ ਰੁਪਏ ਦਾ ਵਿਸ਼ੇਸ਼ ਫੰਡ ਦਿੱਤਾ ਜਾਵੇਗਾ।
ਦੱਸ ਦਈਏ ਕਿ ਪੰਜਾਬ ਸਰਕਾਰ ਨੇ ਪੰਜਾਬ ਵਿਚੋਂ ਨਸ਼ਾ ਖ਼ਤਮ ਕਰਨ ਲਈ ਮੁਹਿੰਮ ਚਲਾਈ ਹੋਈ ਹੈ, ਜਿਸ ਤਹਿਤ ਹੁਣ ਤੱਕ ਕਈ ਨਸ਼ਾ ਤਸਕਰਾਂ ਦੇ ਘਰ ਵੀ ਢਾਹ ਦਿੱਤੇ ਹਨ ਅਤੇ ਕਈਆਂ ਦੀਆਂ ਗ੍ਰਿਫਤਾਰੀਆਂ ਵੀ ਹੋਈਆਂ ਹਨ, ਉੱਥੇ ਹੀ ਹੁਣ ਪੰਜਾਬ ਸਰਕਾਰ ਨੇ ਪੰਚਾਇਤਾਂ ਨੂੰ ਵੀ ਨਸ਼ਿਆਂ ਵਿਰੁੱਧ ਜੰਗ ਵਿੱਚ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ ਤਾਂ ਇਸ ਤੋਂ ਛੇਤੀ ਤੋਂ ਛੇਤੀ ਨਿਪਟਿਆ ਜਾ ਸਕੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















