Punjab News: ਸੀਐਮ ਭਗਵੰਤ ਮਾਨ ਵੱਲੋਂ ਫਾਇਰਿੰਗ ਦੌਰਾਨ ਮਾਰੇ ਗਏ ਸਬ ਇੰਸਪੈਕਟਰ ਦੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਦੇਣ ਦਾ ਐਲਾਨ
Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਤਰਨ ਤਾਰਨ ਵਿੱਚ ਡਿਉਟੀ ਦੌਰਾਨ ਮਾਰੇ ਗਏ ਸਬ-ਇੰਸਪੈਕਟਰ ਚਰਨਜੀਤ ਸਿੰਘ ਦੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਐਚਡੀਐਫਸੀ ਬੈਂਕ ਵੱਲੋਂ 1 ਕਰੋੜ ਰੁਪਏ ਦੀ ਵਾਧੂ ਬੀਮਾ ਰਾਸ਼ੀ ਦਿੱਤੀ ਜਾਏਗੀ।

Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਤਰਨ ਤਾਰਨ ਵਿੱਚ ਡਿਉਟੀ ਦੌਰਾਨ ਮਾਰੇ ਗਏ ਸਬ-ਇੰਸਪੈਕਟਰ ਚਰਨਜੀਤ ਸਿੰਘ ਦੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਐਚਡੀਐਫਸੀ ਬੈਂਕ ਵੱਲੋਂ 1 ਕਰੋੜ ਰੁਪਏ ਦੀ ਵਾਧੂ ਬੀਮਾ ਰਾਸ਼ੀ ਦਿੱਤੀ ਜਾਏਗੀ।
ਸੀਐਮ ਮਾਨ ਨੇ ਸਬ-ਇੰਸਪੈਕਟਰ ਚਰਨਜੀਤ ਸਿੰਘ ਦੀ ਬਹਾਦਰੀ ਨੂੰ ਸਲਾਮ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਅਥਾਹ ਹਿੰਮਤ ਤੇ ਸੇਵਾ ਪ੍ਰਤੀ ਵਚਨਬੱਧਤਾ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।
ਸ਼ਹੀਦ ਸਬ-ਇੰਸਪੈਕਟਰ ਚਰਨਜੀਤ ਸਿੰਘ ਦੀ ਬਹਾਦਰੀ ਨੂੰ ਸਲਾਮ, ਜਿਨ੍ਹਾਂ ਨੇ ਤਰਨਤਾਰਨ ਜ਼ਿਲ੍ਹੇ ਵਿੱਚ ਆਪਣੀ ਡਿਊਟੀ ਨਿਭਾਉਂਦੇ ਹੋਏ ਆਪਣੀ ਕੁਰਬਾਨੀ ਦਿੱਤੀ। ਉਨ੍ਹਾਂ ਦੀ ਅਥਾਹ ਹਿੰਮਤ ਅਤੇ ਸੇਵਾ ਪ੍ਰਤੀ ਵਚਨਬੱਧਤਾ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।
— Bhagwant Mann (@BhagwantMann) April 10, 2025
ਪੰਜਾਬ ਸਰਕਾਰ 1 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਪ੍ਰਦਾਨ ਕਰੇਗੀ ਅਤੇ HDFC ਬੈਂਕ 1 ਕਰੋੜ… pic.twitter.com/wTDKIb6nZL
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸ਼ਹੀਦ ਸਬ-ਇੰਸਪੈਕਟਰ ਚਰਨਜੀਤ ਸਿੰਘ ਦੀ ਬਹਾਦਰੀ ਨੂੰ ਸਲਾਮ, ਜਿਨ੍ਹਾਂ ਨੇ ਤਰਨ ਤਾਰਨ ਜ਼ਿਲ੍ਹੇ ਵਿੱਚ ਆਪਣੀ ਡਿਊਟੀ ਨਿਭਾਉਂਦੇ ਹੋਏ ਆਪਣੀ ਕੁਰਬਾਨੀ ਦਿੱਤੀ। ਉਨ੍ਹਾਂ ਦੀ ਅਥਾਹ ਹਿੰਮਤ ਤੇ ਸੇਵਾ ਪ੍ਰਤੀ ਵਚਨਬੱਧਤਾ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਪੰਜਾਬ ਸਰਕਾਰ 1 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਪ੍ਰਦਾਨ ਕਰੇਗੀ ਤੇ HDFC ਬੈਂਕ 1 ਕਰੋੜ ਰੁਪਏ ਦੀ ਵਾਧੂ ਬੀਮਾ ਰਾਸ਼ੀ ਦੀ ਅਦਾਇਗੀ ਕਰੇਗਾ। ਅਸੀਂ ਆਪਣੇ ਸ਼ਹੀਦਾਂ ਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਮਜ਼ਬੂਤੀ ਨਾਲ ਖੜ੍ਹੇ ਹਾਂ। ਉਨ੍ਹਾਂ ਦੀ ਕੁਰਬਾਨੀ ਸਾਨੂੰ ਸਾਰਿਆਂ ਨੂੰ ਸਨਮਾਨ ਤੇ ਬਹਾਦਰੀ ਨਾਲ ਡਿਊਟੀ ਨਿਭਾਉਣ ਲਈ ਪ੍ਰੇਰਿਤ ਕਰਦੀ ਹੈ।
ਦੱਸ ਦਈਏ ਕਿ ਅੱਜ ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਕੋਟ ਮੁਹੰਮਦ ਖਾਨ ਵਿੱਚ ਪੰਜਾਬ ਪੁਲਿਸ ਦੇ ਇੱਕ ਸਬ-ਇੰਸਪੈਕਟਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਸ੍ਰੀ ਗੋਇੰਦਵਾਲ ਸਾਹਿਬ ਥਾਣਾ ਖੇਤਰ ਵਿੱਚ ਦੋ ਧਿਰਾਂ ਵਿਚਕਾਰ ਲੜਾਈ ਦੀ ਸ਼ਿਕਾਇਤ ਮਿਲਣ ਤੋਂ ਬਾਅਦ ਉਹ ਪੁਲਿਸ ਪਾਰਟੀ ਨਾਲ ਪਹੁੰਚੇ ਸੀ। ਇਸ ਦੌਰਾਨ ਇੱਕ ਹੋਰ ਪੁਲਿਸ ਕਰਮਚਾਰੀ ਜ਼ਖਮੀ ਹੋ ਗਿਆ। ਪੁਲਿਸ ਨੇ ਸਰਪੰਚ ਸਮੇਤ 20 ਲੋਕਾਂ ਖ਼ਿਲਾਫ਼ ਕਤਲ ਸਮੇਤ ਕਈ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੋਸ਼ੀ ਅਜੇ ਫਰਾਰ ਹਨ।
ਦਰਅਸਲ ਪਿਛਲੇ ਕੁਝ ਦਿਨਾਂ ਤੋਂ ਸ੍ਰੀ ਗੋਇੰਦਵਾਲ ਸਾਹਿਬ ਥਾਣੇ ਅਧੀਨ ਪੈਂਦੇ ਪਿੰਡ ਕੋਟ ਮੁਹੰਮਦ ਖਾਨ ਵਿੱਚ ਦੋ ਧਿਰਾਂ ਵਿਚਕਾਰ ਝਗੜਾ ਚੱਲ ਰਿਹਾ ਸੀ। ਸ਼ਿਕਾਇਤ ਦਰਜ ਹੋਣ ਤੋਂ ਬਾਅਦ ਪੁਲਿਸ ਨੇ ਦੋਵਾਂ ਧਿਰਾਂ ਨੂੰ ਸਮਾਂ ਦਿੱਤਾ ਸੀ। ਬੁੱਧਵਾਰ ਦੇਰ ਰਾਤ ਜਦੋਂ ਦੋਵੇਂ ਧਿਰਾਂ ਫਿਰ ਟਰਕਾ ਗਈਆਂ ਤਾਂ ਪੁਲਿਸ ਕੋਲ ਇੱਕ ਔਨਲਾਈਨ ਸ਼ਿਕਾਇਤ ਦਰਜ ਕਰਵਾਈ ਗਈ। ਇਸ ਦੌਰਾਨ ਸ਼੍ਰੀ ਗੋਇੰਦਵਾਲ ਸਾਹਿਬ ਥਾਣੇ ਦੇ ਸਬ-ਇੰਸਪੈਕਟਰ ਚਰਨਜੀਤ ਸਿੰਘ ਪੁਲਿਸ ਪਾਰਟੀ ਨਾਲ ਪਿੰਡ ਕੋਟ ਮੁਹੰਮਦ ਖਾਨ ਪਹੁੰਚੇ। ਦੋਵਾਂ ਧਿਰਾਂ ਵਿਚਕਾਰ ਚੱਲ ਰਹੇ ਵਿਵਾਦ ਨੂੰ ਸੁਲਝਾਉਣ ਦੀ ਕੋਸ਼ਿਸ਼ ਕਰਦੇ ਹੋਏ ਕੁਝ ਲੋਕਾਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ।
ਇਸ ਦੌਰਾਨ ਸਬ-ਇੰਸਪੈਕਟਰ ਚਰਨਜੀਤ ਸਿੰਘ ਗੋਲੀ ਲੱਗਣ ਨਾਲ ਗੰਭੀਰ ਜ਼ਖਮੀ ਹੋ ਗਏ। ਜਦੋਂ ਪੁਲਿਸ ਟੀਮ ਨੇ ਹਮਲਾਵਰਾਂ ਨੂੰ ਅਜਿਹਾ ਕਰਨ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਕੁਝ ਪੁਲਿਸ ਮੁਲਾਜ਼ਮਾਂ 'ਤੇ ਵੀ ਹਮਲਾ ਕੀਤਾ ਗਿਆ। ਇਸ ਦੌਰਾਨ ਉਹ ਜ਼ਖਮੀ ਹੋ ਗਏ। ਗੰਭੀਰ ਰੂਪ ਵਿੱਚ ਜ਼ਖਮੀ ਸਬ-ਇੰਸਪੈਕਟਰ ਚਰਨਜੀਤ ਸਿੰਘ ਨੂੰ ਤੁਰੰਤ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਦੇਰ ਰਾਤ ਘਟਨਾ ਦੀ ਸੂਚਨਾ ਮਿਲਣ 'ਤੇ ਡੀਆਈਜੀ ਫਿਰੋਜ਼ਪੁਰ ਰੇਂਜ ਦੇ ਐਸਐਸਪੀ ਹਰਮਨ ਬੀਰ ਸਿੰਘ ਗਿੱਲ ਵੀ ਮੌਕੇ 'ਤੇ ਪਹੁੰਚ ਗਏ। ਇਸ ਦੌਰਾਨ ਪੁਲਿਸ ਮਾਮਲੇ ਦੀ ਜਾਂਚ ਵਿੱਚ ਰੁੱਝੀ ਹੋਈ ਸੀ।






















