ਵੱਡੀ ਖਬਰ! ਸੀਐਮ ਭਗਵੰਤ ਮਾਨ ਵੱਲੋਂ ਪੀਆਰਟੀਸੀ ਡਰਾਈਵਰ ਮਨਜੀਤ ਸਿੰਘ ਦੇ ਪਰਿਵਾਰ ਨੂੰ 50 ਲੱਖ ਦੀ ਸਹਾਇਤਾ ਦਾ ਐਲਾਨ
ਮੁੱਖ ਮੰਤਰੀ ਨੇ ਕਿਹਾ ਹੈ ਕਿ ਬਤੌਰ ਫਰੰਟਲਾਈਨ ਕੋਰੋਨਾ ਵਾਰੀਅਰ ਦੇਣ ਦੀ ਮੰਗ ਅਸੀਂ ਸਮੇਂ ਦੀ ਸਰਕਾਰ ਤੋਂ ਕੀਤੀ ਸੀ। ਉਸ ਮੰਗ ਨੂੰ ਪੂਰਾ ਕਰਦੇ ਹੋਏ ਵਿੱਤ ਵਿਭਾਗ ਨੂੰ 50 ਲੱਖ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਹਨ
ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਵਾਅਦੇ ਨੂੰ ਪੂਰਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਵਿੱਤ ਵਿਭਾਗ ਨੂੰ ਮ੍ਰਿਤਕ ਪੀਆਰਟੀਸੀ ਡਰਾਈਵਰ ਮਨਜੀਤ ਸਿੰਘ ਜੋ ਕਿ ਕੋਰੋਨਾ ਯੋਧੇ ਸਨ, ਦੇ ਪਰਿਵਾਰ ਨੂੰ ਤੁਰੰਤ 50 ਲੱਖ ਰੁਪਏ ਦਾ ਮੁਆਵਜ਼ਾ ਜਾਰੀ ਕਰਨ ਦੇ ਆਦੇਸ਼ ਦਿੱਤੇ।
ਕੋਰੋਨਾ ਵਿੱਚ ਮਹਾਰਾਸ਼ਟਰ ਤੋਂ ਸ਼ਰਧਾਲੂਆਂ ਨੂੰ ਲਿਆਉਣ ਦੀ ਡਿਊਟੀ ਕਰਦਿਆਂ ਜਾਨ ਗੁਆਉਣ ਵਾਲੇ PRTC ਡਰਾਈਵਰ ਮਨਜੀਤ ਸਿੰਘ ਦੇ ਪਰਿਵਾਰ ਨੂੰ ₹50 ਲੱਖ ਦੀ ਸਹਾਇਤਾ ਬਤੌਰ ਫ੍ਰੰਟਲਾਈਨ ਕੋਰੋਨਾ ਵਾਰੀਅਰ ਦੇਣ ਦੀ ਮੰਗ ਅਸੀਂ ਸਮੇਂ ਦੀ ਸਰਕਾਰ ਤੋਂ ਕੀਤੀ ਸੀ
— Bhagwant Mann (@BhagwantMann) May 9, 2022
ਉਸ ਮੰਗ ਨੂੰ ਪੂਰਾ ਕਰਦੇ ਹੋਏ ਵਿੱਤ ਵਿਭਾਗ ਨੂੰ 50ਲੱਖ ਜਾਰੀ ਕਰਨ ਦੇ ਨਿਰਦੇਸ਼ ਦਿੱਤੇ pic.twitter.com/4rVR1Fveaq
ਜ਼ਿਕਰਯੋਗ ਹੈ ਕਿ ਪਿਛਲੀ ਕਾਂਗਰਸ ਸਰਕਾਰ ਨੇ 26 ਅਪ੍ਰੈਲ, 2020 ਨੂੰ ਦਿਲ ਦਾ ਦੌਰਾ ਪੈਣ ਕਾਰਨ ਮਨਜੀਤ ਸਿੰਘ ਦੇ ਫੌਤ ਹੋ ਜਾਣ ਉੱਤੇ ਪੀੜਤ ਪਰਿਵਾਰ ਨੂੰ 10 ਲੱਖ ਰੁਪਏ ਦਿੱਤੇ ਸਨ। ਜਦੋਂ ਕਿ ਕੋਵਿਡ-19 ਮਹਾਮਾਰੀ ਮੌਕੇ ਕੌਮੀ ਤਾਲਾਬੰਦੀ ਦੌਰਾਨ ਨਾਂਦੇੜ ਸਾਹਿਬ, ਸ੍ਰੀ ਹਜ਼ੂਰ ਸਾਹਿਬ ਵਿਚ ਫਸੇ ਸਿੱਖ ਸ਼ਰਧਾਲੂਆਂ ਨੂੰ ਉੱਥੋਂ ਪੰਜਾਬ ਲਿਆਉਣ ਲਈ ਉਸ ਦੀ ਵਿਸ਼ੇਸ਼ ਡਿਊਟੀ ਲਾਈ ਗਈ ਸੀ। ਇਸ ਕਾਰਨ ਆਮ ਆਦਮੀ ਪਾਰਟੀ ਦੇ ਪੰਜਾਬ ਵਿੰਗ ਵੱਲੋਂ ਡਰਾਈਵਰ ਮਨਜੀਤ ਸਿੰਘ ਦੇ ਪਰਿਵਾਰ ਲਈ 50 ਲੱਖ ਰੁਪਏ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਸੂਬਾ ਪੱਧਰੀ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਸੀ।
ਜ਼ਿਕਰਯੋਗ ਹੈ ਕਿ ਉਸ ਸਮੇਂ ਭਗਵੰਤ ਮਾਨ ਦੀ ਅਗਵਾਈ ਵਿਚ 'ਆਪ' ਨੇ ਕਾਂਗਰਸ ਸਰਕਾਰ ਦੇ ਬੇਰੁਖ਼ੀ ਵਾਲੇ ਰਵੱਈਏ ਦਾ ਸਖ਼ਤ ਵਿਰੋਧ ਕੀਤਾ ਸੀ ਅਤੇ ਬਰਨਾਲਾ ਜ਼ਿਲ੍ਹੇ ਦੇ ਪਿੰਡ ਬਡਬਰ ਦੇ ਰਹਿਣ ਵਾਲੇ 38 ਸਾਲਾ ਡਰਾਈਵਰ ਦੇ ਪਰਿਵਾਰ ਲਈ 50 ਲੱਖ ਰੁਪਏ ਦੀ ਮੰਗ ਕੀਤੀ ਸੀ।