Punjab News: ਪੰਜਾਬ ਵਿਚਲੀ ਆਮ ਆਦਮੀ ਪਾਰਟੀ ਦੀ ਸਰਕਾਰ ਐਕਸ਼ਨ ਮੋਡ ਵਿੱਚ ਆ ਗਈ ਹੈ। ਮੰਤਰੀ ਮੰਡਲ ਵਿੱਚ ਫੇਰਬਦਲ ਮਗਰੋਂ ਹੁਣ ਭਗਵੰਤ ਮਾਨ ਸਰਕਾਰ ਨੇ ਜ਼ਿਲ੍ਹਾ ਯੋਜਨਾ ਕਮੇਟੀ ਦੇ 15 ਚੇਅਰਮੈਨ ਨਿਯੁਕਤ ਕੀਤੇ ਹਨ। ਸਰਕਾਰ ਵੱਲੋਂ ਇਨ੍ਹਾਂ 15 ਚੇਅਰਮੈਨਾਂ ਦੀ ਲਿਸਟ ਜਾਰੀ ਕੀਤੀ ਗਈ ਹੈ।

 


 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।



 

ਇਸ ਦੌਰਾਨ ਆਮ ਆਦਮੀ ਪਾਰਟੀ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਅਤੇ ਭਵਾਨੀਗੜ੍ਹ ਦੇ ਪਿੰਡ ਘਰਾਚੋਂ ਦੇ ਸਰਪੰਚ ਗੁਰਮੇਲ ਸਿੰਘ ਨੂੰ ਜ਼ਿਲ੍ਹਾ ਯੋਜਨਾ ਕਮੇਟੀ ਸੰਗਰੂਰ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਗੁਰਮੇਲ ਸਿੰਘ ਪਿੰਡ ਦੀ ਸਰਪੰਚੀ ਤੋਂ ਰਾਜਨੀਤੀ ਵਿੱਚ ਆਏ ਸਨ। ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦਿਆਂ ਪਿਛਲੇ ਸਾਲ ਲੋਕ ਸਭਾ ਸੰਗਰੂਰ ਦੀ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦਾ ਉਮੀਦਵਾਰ ਬਣਾਇਆ ਗਿਆ ਸੀ ਪਰ ਸਿਮਰਜੀਤ ਸਿੰਘ ਮਾਨ ਨੇ ਹਰਾ ਦਿੱਤਾ ਸੀ। 

 


 


ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਮੰਤਰੀ ਮੰਡਲ ਦੇ ਵਿੱਚ ਵੱਡਾ ਫੇਰਬਦਲ ਕੀਤਾ ਗਿਆ ਸੀ। ਕੈਬਨਿਟ ਦੇ ਕਰੀਬ ਅੱਧੀ ਦਰਜਨ ਮੰਤਰੀਆਂ ਦੇ ਵਿਭਾਗਾਂ ਦੇ ਵਿੱਚ ਫੇਰਬਦਲ ਕੀਤਾ ਗਿਆ ਸੀ। ਕੈਬਨਿਟ ਮੰਤਰੀ ਹਰਜੋਤ ਬੈਂਸ ਤੋਂ ਜੇਲ੍ਹ ਵਿਭਾਗ ਲੈ ਲਿਆ ਗਿਆ ਹੈ ,ਜਿਸ ਨੂੰ ਹੁਣ ਮੁੱਖ ਮੰਤਰੀ ਭਗਵੰਤ ਮਾਨ ਇਸ ਵਿਭਾਗ ਨੂੰ ਸੰਭਾਲਣਗੇ। ਹਰਜੋਤ ਬੈਂਸ ਨੂੰ ਸਕੂਲ ਸਿੱਖਿਆ ਵਿਭਾਗ, ਉਚੇਰੀ ਸਿੱਖਿਆ ਅਤੇ ਤਕਨੀਕੀ ਸਿੱਖਿਆ ਮੰਤਰੀ ਬਣਾਇਆ ਗਿਆ ਹੈ। 
 

 ਡਾਕਟਰ ਬਲਬੀਰ ਸਿੰਘ ਨੂੰ ਸਿਹਤ ਮੰਤਰੀ ਤੇ ਪਰਿਵਾਰ ਭਲਾਈ ਮੰਤਰੀ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਮੈਡੀਕਲ ਸਿੱਖਿਆ ਅਤੇ ਚੋਣਾਂ ਨਾਲ ਸਬੰਧਤ ਵਿਭਾਗ ਵੀ ਹੋਵੇਗਾ। ਚੇਤਨ ਸਿੰਘ ਜੋੜਾਮਾਜਰਾ ਨੂੰ ਫੂਡ ਪ੍ਰੋਸੈਸਿੰਗ ਅਤੇ ਬਾਗਬਾਨੀ ਵਿਭਾਗ ਸੋਂਪਿਆ ਗਿਆ ਹੈ।ਗੁਰਮੀਤ ਸਿੰਘ ਮੀਤ ਹੇਅਰ ਨੂੰ ਖੇਡਾਂ, ਵਿਗਿਆਨ ਅਤੇ ਤਕਨਾਲੋਜੀ, ਪ੍ਰਸ਼ਾਸਨਿਕ ਸੁਧਾਰ ਅਤੇ ਜਲ ਸਰੋਤ ਮਹਿਕਮਾ ਸੌਂਪਿਆ ਗਿਆ ਹੈ। ਅਨਮੋਲ ਗਗਨ ਮਾਨ ਨੂੰ ਹੁਣ ਉਨ੍ਹਾਂ ਦੇ ਪੁਰਾਣੇ ਵਿਭਾਗਾਂ ਦੇ ਨਾਲ-ਨਾਲ ਪ੍ਰਾਹੁਣਚਾਰੀ ਵਿਭਾਗ ਵੀ ਸੌਂਪ ਦਿੱਤਾ ਗਿਆ ਹੈ।