New Delhi News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀਰਵਾਰ ਨੂੰ ਦਿੱਲੀ ਵਿੱਚ ਰਾਜ ਸਭਾ ਮੈਂਬਰ ਸੰਜੇ ਸਿੰਘ ਦੇ ਧਰਨੇ ਵਿੱਚ ਪੁੱਜੇ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਵਿਰੋਧ ਨੂੰ ਨਜ਼ਰਅੰਦਾਜ਼ ਕਰਨਾ ਕੋਈ ਨਵੀਂ ਗੱਲ ਨਹੀਂ ਹੈ। ਵਿਰੋਧੀ ਧਿਰ ਨੂੰ ਨਜ਼ਰਅੰਦਾਜ਼ ਕਰਨਾ ਅਤੇ ਰੌਲੇ-ਰੱਪੇ ਵਿਚ ਬਿੱਲ ਪਾਸ ਕਰਵਾਉਣਾ ਭਾਜਪਾ ਦੀ ਰਵਾਇਤ ਰਹੀ ਹੈ। ਉਨ੍ਹਾਂ ਕਿਹਾ ਕਿ ਜਮਹੂਰੀਅਤ ਦੀ ਆਵਾਜ਼ ਨੂੰ ਦਬਾਉਣਾ ਠੀਕ ਨਹੀਂ ਹੈ। ਇਸ ਦੌਰਾਨ ਸੰਸਦ ਮੈਂਬਰ ਸੰਜੇ ਸਿੰਘ ਅਤੇ ਰਾਘਵ ਚੱਢਾ ਕਾਲੇ ਕੱਪੜੇ ਪਾ ਕੇ ਬੈਠੇ ਸਨ।

 

ਸੀਐਮ ਮਾਨ ਨੇ ਕਿਹਾ ਕਿ ਨਫ਼ਰਤ ਦੀ ਰਾਜਨੀਤੀ ਦੇਸ਼ ਲਈ ਘਾਤਕ ਸਾਬਤ ਹੋਵੇਗੀ ਕਿਉਂਕਿ ਮਨੀਪੁਰ ਦੀ ਹਿੰਸਾ ਨਫ਼ਰਤ ਦੀ ਰਾਜਨੀਤੀ ਦਾ ਹਿੱਸਾ ਹੈ। ਮਣੀਪੁਰ ਦਾ ਰਾਜਪਾਲ ਕੇਂਦਰ ਸਰਕਾਰ ਦਾ ਪ੍ਰਤੀਨਿਧੀ ਹੈ। ਉਨ੍ਹਾਂ ਸਵਾਲ ਕੀਤਾ ਕਿ ਉਥੇ ਗਵਰਨਰ ਕੀ ਕਰ ਰਹੇ ਹਨ, ਜਦਕਿ ਪੰਜਾਬ 'ਚ ਮਾਮੂਲੀ ਘਟਨਾਵਾਂ 'ਤੇ ਵੀ ਰਾਜਪਾਲ ਪੱਤਰ ਜਾਰੀ ਕਰ ਦਿੰਦੇ ਹਨ। ਮਨੀਪੁਰ ਹਿੰਸਾ 'ਤੇ ਕੇਂਦਰ ਸਰਕਾਰ ਚੁੱਪ ਧਾਰੀ ਬੈਠੀ ਹੈ।

 

ਮਨੀਪੁਰ ਵਿੱਚ ਲੱਗੇ ਰਾਸ਼ਟਰਪਤੀ ਸ਼ਾਸਨ 

 

ਮਾਨ ਨੇ ਕਿਹਾ ਕਿ ਮਨੀਪੁਰ 'ਚ ਨਿੱਤ ਦਿਨ ਜਾਨਲੇਵਾ ਹਿੰਸਾ ਹੋ ਰਹੀ ਹੈ।  ਇਸ 'ਤੇ ਸੁਪਰੀਮ ਕੋਰਟ ਨੂੰ ਸੂ -ਮੋਟੋ ਲੈ ਕੇ ਰਾਸ਼ਟਰਪਤੀ ਰਾਜ ਲਾਗੂ ਕਰਨਾ ਚਾਹੀਦਾ ਹੈ। ਜੇਕਰ ਸੁਪਰੀਮ ਕੋਰਟ ਸੂ-ਮੋਟੋ ਲੈ ਰਹੀ ਹੈ ਤਾਂ ਰਾਸ਼ਟਰਪਤੀ ਨੂੰ ਵੀ ਸੂ-ਮੋਟੋ ਲੈਣਾ ਚਾਹੀਦਾ ਹੈ। ਵੀਡੀਓ ਜਾਰੀ ਹੋਣ 'ਤੇ ਹੀ ਇੰਟਰਨੈੱਟ ਬੰਦ ਹੈ, ਕਿਸੇ ਨੂੰ ਵੀ ਜਾਣ ਨਹੀਂ ਦਿੱਤਾ ਜਾ ਰਿਹਾ ਹੈ। ਸੀਐਮ ਮਾਨ ਨੇ ਕਿਹਾ ਕਿ ਜਦੋਂ ਮਨੀਪੁਰ ਵਿੱਚ ਹਿੰਸਾ ਹੋ ਰਹੀ ਸੀ ਤਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਾਪਾਨ, ਯੂਏਈ ਅਤੇ ਅਮਰੀਕਾ ਦਾ ਦੌਰਾ ਕਰ ਰਹੇ ਸਨ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।



 


 



 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ