ਭਦੌੜ ਤੋਂ ਵਿਧਾਇਕ ਲਾਭ ਉੱਗੋਕੇ ਦੇ ਪਿੰਡ ਚੋਣ ਪ੍ਰਚਾਰ ਕਰਨ ਪੁੱਜੇ CM ਭਗਵੰਤ ਮਾਨ ,ਮਾਤਾ ਬਲਦੇਵ ਕੌਰ ਤੋਂ ਲਿਆ ਅਸ਼ੀਰਵਾਦ
ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਵਿੱਚ ‘ਆਪ’ ਉਮੀਦਵਾਰ ਗੁਰਮੇਲ ਸਿੰਘ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬਰਨਾਲਾ ਜ਼ਿਲ੍ਹੇ ਵਿੱਚ ਰੋਡ ਸ਼ੋਅ ਕੀਤਾ ਜਾ ਰਿਹਾ ਹੈ।
ਇਸ ਮੌਕੇ ਸੰਬੋਧਨ ਕਰਦਿਆਂ ਸੀ.ਐਮ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਬਣ ਕੇ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਹੈ, ਜਿਸ ਕਾਰਨ ਹੁਣ ਗੁਰਮੇਲ ਸਿੰਘ ਸੰਗਰੂਰ ਦੇ ਲੋਕਾਂ ਦੀ ਆਵਾਜ਼ ਲੋਕ ਸਭਾ ਵਿੱਚ ਬੁਲੰਦ ਕਰਨਗੇ। ਇਸ ਸਮੇਂ ਇੱਕ ਵਿਅਕਤੀ ਵੱਲੋਂ ਨਹਿਰੀ ਪਾਣੀ ਦੀ ਮੰਗ ਕੀਤੀ ਗਈ, ਜਿਸ ਦੇ ਜਵਾਬ ਵਿੱਚ ਸੀਐਮ ਮਾਨ ਨੇ ਕਿਹਾ ਕਿ ਅੱਜ ਸ਼ਾਮ ਤੱਕ ਰਜਵਾਹਿਆਂ ਵਿੱਚ ਪਾਣੀ ਆ ਜਾਵੇਗਾ।
ਇੱਕ ਵਿਅਕਤੀ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਕੇਂਦਰੀਕਰਨ, ਬੀ.ਬੀ.ਐਮ.ਬੀ ਭਾਖੜਾ ਵਿਆਸ ਬੋਰਡ ਦੇ ਕੇਂਦਰੀਕਰਨ ਸਬੰਧੀ ਆਪਣੀ ਆਵਾਜ਼ ਬੁਲੰਦ ਕਰਨ ਲਈ ਕਿਹਾ ਗਿਆ ਸੀ, ਜਿਸ ਦੇ ਜਵਾਬ ਵਿੱਚ ਸੀ.ਐਮ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਸਰਕਾਰ ਵਲੋਂ ਪੱਤਰ ਲਿਖ ਕੇ ਕੇਂਦਰ ਸਰਕਾਰ ਕੋਲ ਆਪਣਾ ਵਿਰੋਧ ਜਤਾ ਦਿੱਤਾ ਹੈ। ਉਹ ਹਮੇਸ਼ਾ ਪੰਜਾਬ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਨਗੇ। 36000 ਕੱਚੇ ਅਧਿਆਪਕਾਂ ਦੇ ਉਠਾਏ ਗਏ ਸਵਾਲ 'ਤੇ ਸੀ.ਐਮ ਮਾਨ ਨੇ ਕਿਹਾ ਕਿ ਆਉਣ ਵਾਲੇ ਵਿਧਾਨ ਸਭਾ ਸੈਸ਼ਨ 'ਚ ਇਸ ਮੁੱਦੇ ਨੂੰ ਵੀ ਹੱਲ ਕਰ ਲਿਆ ਜਾਵੇਗਾ।