ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨੂੰ ਸੂਬੇ 'ਚ ਸੂਰਜੀ ਊਰਜਾ ਨਾਲ ਚੱਲਣ ਵਾਲੀਆਂ ਜਲ ਸਪਲਾਈ ਸਕੀਮਾਂ ਨੂੰ ਅਮਲੀਜਾਮਾ ਪਹਿਨਾਉਣ ਲਈ ਪ੍ਰਕਿਰਿਆ ਵਿਚ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇ ਹਨ। ਵਿਭਾਗ ਦੇ ਕੰਮਕਾਜ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਲ ਸਪਲਾਈ ਸਕੀਮਾਂ ਲਈ ਸੂਰਜੀ ਊਰਜਾ ਦੀ ਵਰਤੋਂ ਸੂਬੇ ਲਈ ਲਾਹੇਵੰਦ ਹੋਵੇਗੀ।
ਉਨ੍ਹਾਂ ਕਿਹਾ ਕਿ ਇਸ ਉਪਰਾਲੇ ਨਾਲ ਇੱਕ ਪਾਸੇ ਬਿਜਲੀ ਦੀ ਬਚਤ ਹੋਵੇਗੀ ਤੇ ਦੂਜੇ ਪਾਸੇ ਪਿੰਡਾਂ ਵਿੱਚ ਪਾਣੀ ਦੀ ਨਿਰੰਤਰ ਸਪਲਾਈ ਨੂੰ ਯਕੀਨੀ ਬਣਾਇਆ ਜਾ ਸਕੇਗਾ। ਇਸ ਪਹਿਲਕਦਮੀ ਰਾਹੀਂ ਵਿਭਾਗ 1,508 ਪਿੰਡਾਂ ਵਿੱਚ ਸੂਰਜੀ ਊਰਜਾ ਨਾਲ ਚੱਲਣ ਵਾਲੀਆਂ ਸਕੀਮਾਂ ਲਾਗੂ ਕਰਨ 'ਤੇ ਵਿਚਾਰ ਕਰ ਰਿਹਾ ਹੈ, ਜਿਸ ਨਾਲ 60.50 ਕਰੋੜ ਦੀ ਲਾਗਤ ਨਾਲ 8708 ਕਿਲੋਵਾਟ ਬਿਜਲੀ ਪੈਦਾ ਕਰਕੇ ਟਿਕਾਊ ਤੇ ਸਵੈ-ਨਿਰਭਰਤਾ ਦਾ ਟੀਚਾ ਹਾਸਲ ਕੀਤਾ ਜਾ ਸਕੇਗਾ।
ਇੱਕ ਹੋਰ ਏਜੰਡੇ 'ਤੇ ਵਿਚਾਰ-ਵਟਾਂਦਰਾ ਕਰਦੇ ਹੋਏ ਮੁੱਖ ਮੰਤਰੀ ਨੇ 1,731 ਪਿੰਡਾਂ ਵਿੱਚ ਡਿਜੀਟਲ ਵਿਵਸਥਾ (ਡਿਜੀਟਲ ਅਡੈਪਟੇਸ਼ਨ) ਲਈ ਵੀ ਸਹਿਮਤੀ ਦਿੱਤੀ। ਉਨ੍ਹਾਂ ਨੇ 100 ਕਰੋੜ ਰੁਪਏ ਦੀ ਲਾਗਤ ਨਾਲ 93 ਪਿੰਡਾਂ ਤੇ 23 ਬਲਾਕਾਂ ਵਿੱਚ 100 ਫੀਸਦੀ ਤੌਰ ਉਤੇ ਇਸ ਪਾਇਲਟ ਪ੍ਰੋਜੈਕਟ ਨੂੰ ਸ਼ੁਰੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ। ਭਗਵੰਤ ਮਾਨ ਨੇ ਵਿਭਾਗ ਨੂੰ ਐਮ. ਗਰਾਮ-ਸੇਵਾ ਦੇ ਰੂਪ ਵਿਚ ਡਿਜੀਟਲ ਪਹਿਲਕਦਮੀ ਜੋ 100 ਪਿੰਡਾਂ ਵਿਚ ਪਾਇਲਟ ਪ੍ਰੋਜੈਕਟ ਵਜੋਂ ਲਾਂਚ ਕੀਤੀ ਗਈ ਸੀ, ਦੀ ਸ਼ੁਰੂਆਤ ਕਰਨ ਲਈ ਆਖਿਆ ਤਾਂ ਕਿ ਮਾਲੀਆ ਇਕੱਠਾ ਕਰਨ ਤੇ ਵਿੱਤੀ ਪ੍ਰਬੰਧਨ ਵਿਚ ਪਾਰਦਰਸ਼ਤਾ ਤੇ ਜਵਾਬਦੇਹੀ ਨੂੰ ਯਕੀਨੀ ਬਣਾਇਆ ਜਾ ਸਕੇ।
ਉਨ੍ਹਾਂ ਕਿਹਾ ਕਿ ਸੂਬਾ ਭਾਰੀ ਧਾਤਾਂ, ਆਰਸੈਨਿਕ, ਫਲੋਰਾਈਡ, ਆਇਰਨ, ਯੂਰੇਨੀਅਮ, ਟੀਡੀਐਸ ਵਰਗੇ ਪਾਣੀ ਦੀ ਗੁਣਵੱਤਾ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰ ਰਿਹਾ ਹੈ, ਇਸ ਲਈ ਪਟਿਆਲਾ, ਅੰਮ੍ਰਿਤਸਰ, ਤਰਨ ਤਾਰਨ, ਗੁਰਦਾਸਪੁਰ, ਫਿਰੋਜ਼ਪੁਰ, ਫਾਜ਼ਿਲਕਾ, ਹੁਸ਼ਿਆਰਪੁਰ, ਸ੍ਰੀ ਆਨੰਦਪੁਰ ਸਾਹਿਬ ਵਿਚ 1,800 ਤੋਂ ਵੱਧ ਪਿੰਡਾਂ ਨੂੰ ਕਵਰ ਕਰਦੇ ਹੋਏ 2,081 ਕਰੋੜ ਰੁਪਏ ਦੀ ਲਾਗਤ ਵਾਲੇ ਨਹਿਰੀ ਪਾਣੀ ਦੀ ਸਪਲਾਈ ਦੇ ਪ੍ਰਾਜੈਕਟਾਂ ਨੂੰ ਛੇਤੀ ਮੁਕੰਮਲ ਕਰਕੇ ਕਾਰਜਸ਼ੀਲ ਕੀਤਾ ਜਾਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਚੱਲ ਰਹੇ ਪ੍ਰਾਜੈਕਟਾਂ ਨੂੰ ਜਲਦ ਮੁਕੰਮਲ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਇਨ੍ਹਾਂ ਦਾ ਲਾਭ ਮਿਲ ਸਕੇ।
Election Results 2024
(Source: ECI/ABP News/ABP Majha)
ਪੰਜਾਬ ਦੇ 1,508 ਪਿੰਡਾਂ 'ਚ ਲਾਗੂ ਹੋਣਗੀਆਂ ਸੂਰਜੀ ਊਰਜਾ ਨਾਲ ਚੱਲਣ ਵਾਲੀਆਂ ਸਕੀਮਾਂ, 1,731 ਪਿੰਡਾਂ 'ਚ ਡਿਜੀਟਲ ਅਡੈਪਟੇਸ਼ਨ
ਏਬੀਪੀ ਸਾਂਝਾ
Updated at:
25 Jul 2022 10:58 AM (IST)
Edited By: shankerd
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨੂੰ ਸੂਬੇ 'ਚ ਸੂਰਜੀ ਊਰਜਾ ਨਾਲ ਚੱਲਣ ਵਾਲੀਆਂ ਜਲ ਸਪਲਾਈ ਸਕੀਮਾਂ ਨੂੰ ਅਮਲੀਜਾਮਾ ਪਹਿਨਾਉਣ ਲਈ ਪ੍ਰਕਿਰਿਆ ਵਿਚ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇ ਹਨ।
Solar-powered Water Supply Schemes
NEXT
PREV
Published at:
25 Jul 2022 10:58 AM (IST)
- - - - - - - - - Advertisement - - - - - - - - -