Punjab News : ਮੁੱਖ ਮੰਤਰੀ ਭਗਵੰਤ ਮਾਨ ਕਾਰੋਬਾਰੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਮੁੰਬਈ ਪਹੁੰਚੇ ਹੋਏ ਹਨ। ਉਹ ਉੱਥੇ ਲਗਾਤਾਰ ਮੀਟਿੰਗਾਂ ਕਰ ਰਹੇ ਹਨ। ਅੱਜ ਉਨ੍ਹਾਂ ਨੇ ਹਿੰਦੁਸਤਾਨ ਯੂਨੀਲਿਵਰ ਕੰਪਨੀ ਦੇ ਨੁਮਾਇਦਿਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਸੀਐਮ ਭਗਵੰਤ ਮਾਨ ਨੇ ਕੰਪਨੀ ਦੇ ਅਧਿਕਾਰੀਆਂ ਨੂੰ ਨਾਭਾ ਦੇ ਕੈਚਅਪ ਪਲਾਂਟ ਲਈ ਟਮਾਟਰ ਪੰਜਾਬ ਵਿੱਚੋਂ ਹੀ ਮੁਹੱਈਆ ਕਰਵਾਉਣ ਦਾ ਭਰੋਸਾ ਦਵਾਇਆ।
ਇਹ ਵੀ ਪੜ੍ਹੋ : ਨਿਰਮਲਾ ਸੀਤਾਰਮਨ ਕੇਂਦਰੀ ਕਰਮਚਾਰੀਆਂ ਨੂੰ ਦੇ ਸਕਦੇ ਨੇ ਵੱਡਾ ਤੋਹਫਾ, ਕਰ ਸਕਦੀ ਹਨ ਇਹ ਵੱਡਾ ਐਲਾਨ!
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਲਿਖਿਆ ਹੈ ਕਿ ਮੁੰਬਈ ਵਿਖੇ ਹਿੰਦੁਸਤਾਨ ਯੂਨੀਲਿਵਰ ਦੇ ਅਫ਼ਸਰਾਂ ਨਾਲ ਮੀਟਿੰਗ ਹੋਈ ਹੈ। ਨਾਭਾ ਵਿਖੇ ਇਨ੍ਹਾਂ ਦੇ ketchup ਪਲਾਂਟ ਲਈ ਇਹ ਟਮਾਟਰ ਨਾਸਿਕ ਤੋਂ ਲਿਆਂਦੇ ਹਨ...ਪੰਜਾਬ ਦੀ ਧਰਤੀ ਟਮਾਟਰ ਦੀ ਖੇਤੀ ਲਈ ਬਹੁਤ ਅਨੁਕੂਲ ਹੈ...ਤੇ ਇਨ੍ਹਾਂ ਨੂੰ ਪੰਜਾਬ ਤੋਂ ਹੀ ਟਮਾਟਰ ਦੇਣ ਦਾ ਭਰੋਸਾ ਦਿੱਤਾ...ਇਸ ਨਾਲ ਕਿਸਾਨਾਂ ਨੂੰ ਬਦਲਵੀਂ ਫਸਲ 'ਤੇ ਚੰਗਾ ਮੁਨਾਫ਼ਾ ਵੀ ਮਿਲੇਗਾ...।
ਇਹ ਵੀ ਪੜ੍ਹੋ : ਗੈਂਗਸਟਰ ਹੈਰੀ ਚੱਠਾ ਤੇ ਲਾਟ ਜੋਲ ਦੇ ਕਹਿਣ ’ਤੇ ਔਰਤ ਕੋਲੋਂ ਮੰਗੀ 5 ਕਰੋੜ ਦੀ ਫਿਰੌਤੀ, ਮੁਲਜ਼ਮ ਨੇ ਖੋਲ੍ਹੇ ਰਾਜ਼
ਮੁੱਖ ਮੰਤਰੀ ਭਗਵੰਤ ਮਾਨ ਕਾਰੋਬਾਰੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਮੁੰਬਈ ਪਹੁੰਚੇ ਹੋਏ ਹਨ। ਉਹ ਉੱਥੇ ਲਗਾਤਾਰ ਮੀਟਿੰਗਾਂ ਕਰ ਰਹੇ ਹਨ। ਅੱਜ ਉਨ੍ਹਾਂ ਨੇ ਹਿੰਦੁਸਤਾਨ ਯੂਨੀਲਿਵਰ ਕੰਪਨੀ ਦੇ ਨੁਮਾਇਦਿਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਸੀਐਮ ਭਗਵੰਤ ਮਾਨ ਨੇ ਕੰਪਨੀ ਦੇ ਅਧਿਕਾਰੀਆਂ ਨੂੰ ਨਾਭਾ ਦੇ ਕੈਚਅਪ ਪਲਾਂਟ ਲਈ ਟਮਾਟਰ ਪੰਜਾਬ ਵਿੱਚੋਂ ਹੀ ਮੁਹੱਈਆ ਕਰਵਾਉਣ ਦਾ ਭਰੋਸਾ ਦਵਾਇਆ।