Punjab News: 'ਟਰੈਕਟਰ ਖੇਤਾਂ ਦਾ ਰਾਜਾ, ਮੌਤ ਦਾ ਦੂਤ ਨਾ ਬਣਾਓ', ਸਰਕਾਰ ਨੇ ਸਟੰਟ ਤੇ ਲਾਈ ਪਾਬੰਧੀ
Gurdaspur Tractor Stunt: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਪਾ ਕੇ ਲਿਖਿਆ ਕਿ ਪਿਆਰੇ ਪੰਜਾਬੀਆਂ, ਟਰੈਕਟਰ ਨੂੰ ਖੇਤਾਂ ਦਾ ਰਾਜਾ ਕਿਹਾ ਜਾਂਦਾ ਹੈ। ਉਸਨੂੰ ਮੌਤ ਦਾ ਦੂਤ ਨਾ ਬਣਾਓ।
Punjab News: ਗੁਰਦਾਸਪੁਰ ਜ਼ਿਲ੍ਹੇ ਵਿੱਚ ਇੱਕ ਪੇਂਡੂ ਖੇਡ ਮੇਲੇ ਵਿੱਚ ਟਰੈਕਟਰ ਉੱਤੇ ਸਟੰਟ ਕਰਦੇ ਹੋਏ ਇੱਕ ਵਿਅਕਤੀ ਦੀ ਮੌਤ ਹੋ ਗਈ। ਪੁਲਿਸ ਅਨੁਸਾਰ ਫਤਿਹਗੜ੍ਹ ਚੂੜੀਆਂ ਹਲਕੇ ਦੇ ਪਿੰਡ ਸਾਰਚੂਰ ਵਿੱਚ ਸ਼ਨੀਵਾਰ ਨੂੰ 29 ਸਾਲਾ ਸੁਖਮਨਦੀਪ ਸਿੰਘ ਦੀ ਮੌਤ ਹੋ ਗਈ। ਸੁਖਮਨਦੀਪ ਸਿੰਘ ਟਾਇਰ 'ਤੇ ਪੈਰ ਰੱਖ ਕੇ ਟਰੈਕਟਰ 'ਤੇ ਚੜ੍ਹਨ ਦੀ ਕੋਸ਼ਿਸ਼ ਕਰ ਰਿਹਾ ਸੀ। ਇਸ ਦੌਰਾਨ ਉਸ ਦਾ ਪੈਰ ਫਸ ਗਿਆ ਅਤੇ ਉਹ ਡਿੱਗ ਗਿਆ। ਇਸ ਤੋਂ ਬਾਅਦ ਉਹ ਟਰੈਕਟਰ ਦੇ ਟਾਇਰ ਹੇਠਾਂ ਕੁਚਲਿਆ ਗਿਆ। ਇਸ ਕਾਰਨ ਨੌਜਵਾਨ ਦੀ ਮੌਤ ਹੋ ਗਈ।
ਪਿਆਰੇ ਪੰਜਾਬੀਓ ਟਰੈਕਟਰ ਨੂੰ ਖੇਤਾਂ ਦਾ ਰਾਜਾ ਕਿਹਾ ਜਾਂਦਾ ਹੈ..ਇਹਨੂੰ ਮੌਤ ਦਾ ਦੂਤ ਨਾ ਬਣਾਓ.. ਟਰੈਕਟਰ ਅਤੇ ਸਬੰਧਤ ਸੰਦਾਂ ਨਾਲ ਕਿਸੇ ਵੀ ਕਿਸਮ ਦੇ ਸਟੰਟ ਜਾਂ ਖਤਰਨਾਕ ਪ੍ਰਦਰਸ਼ਨ ਤੇ ਪੰਜਾਬ ਚ ਪਾਬੰਦੀ ਲਗਾਈ ਜਾ ਰਹੀ ਹੈ..ਬਾਕੀ ਵੇਰਵੇ ਜਲਦੀ.. pic.twitter.com/qxEA6gUdmy
— Bhagwant Mann (@BhagwantMann) October 30, 2023
ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ, ਪਿਆਰੇ ਪੰਜਾਬੀਓ ਟਰੈਕਟਰ ਨੂੰ ਖੇਤਾਂ ਦਾ ਰਾਜਾ ਕਿਹਾ ਜਾਂਦਾ ਹੈ..ਇਹਨੂੰ ਮੌਤ ਦਾ ਦੂਤ ਨਾ ਬਣਾਓ.. ਟਰੈਕਟਰ ਅਤੇ ਸਬੰਧਤ ਸੰਦਾਂ ਨਾਲ ਕਿਸੇ ਵੀ ਕਿਸਮ ਦੇ ਸਟੰਟ ਜਾਂ ਖਤਰਨਾਕ ਪ੍ਰਦਰਸ਼ਨ ਤੇ ਪੰਜਾਬ ਚ ਪਾਬੰਦੀ ਲਗਾਈ ਜਾ ਰਹੀ ਹੈ..ਬਾਕੀ ਵੇਰਵੇ ਜਲਦੀ..
ਮੇਲੇ ਦੌਰਾਨ ਸਟੰਟ ਕਰਦੇ ਵਾਪਰਿਆ ਹਾਦਸਾ
ਜ਼ਿਕਰਯੋਗ ਹੈ ਕਿ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਸਾਰਚੂਰ ਵਿੱਚ ਬਾਬਾ ਗਨੀ ਜੀ ਦੀ ਯਾਦ ਵਿੱਚ ਛਿੰਝ ਮੇਲਾ ਚੱਲ ਰਿਹਾ ਸੀ। ਸੁਖਮਨਦੀਪ ਸਿੰਘ ਠੱਠਾ ਪੇਂਡੂ ਖੇਡ ਮੇਲੇ ਦੌਰਾਨ ਸਟੰਟ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ। ਇਸ ਦੌਰਾਨ ਉਹ ਟਰੈਕਟਰ ਨੂੰ ਦੋ ਪਹੀਆਂ 'ਤੇ ਚਲਾ ਰਿਹਾ ਸੀ। ਇਸ ਤੋਂ ਬਾਅਦ ਜਿਵੇਂ ਹੀ ਉਸ ਨੇ ਟਰੈਕਟਰ ਦੇ ਦੋ ਪਹੀਆਂ 'ਤੇ ਖੜ੍ਹੇ ਹੋ ਕੇ ਅਤੇ ਉਸ 'ਤੇ ਚੜ੍ਹਨ ਦੀ ਕੋਸ਼ਿਸ਼ ਕੀਤੀ ਤਾਂ ਉਸ ਦੀ ਦੂਜੀ ਲੱਤ ਟਾਇਰ 'ਚ ਫਸ ਗਈ ਅਤੇ ਉਹ ਹੇਠਾਂ ਡਿੱਗ ਗਿਆ। ਇਸ ਤੋਂ ਬਾਅਦ ਉਹ ਟਰੈਕਟਰ ਦੇ ਟਾਇਰਾਂ ਹੇਠ ਆ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਇਸ ਦਰਦਨਾਕ ਹਾਦਸੇ ਦੇ ਪ੍ਰਬੰਧਕਾਂ ਨੇ ਮੇਲਾ ਮੁਲਤਵੀ ਕਰਨ ਦਾ ਐਲਾਨ ਕੀਤਾ ਹੈ। ਇਸ ਤੋਂ ਬਾਅਦ ਸਟੰਟ ਬੰਦ ਕਰਨ ਦੀਆਂ ਚਰਚਾਵਾਂ ਸਨ।