Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਕੱਚੇ ਮਕਾਨਾਂ ਵਾਲਿਆਂ ਲਈ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਕੱਚੇ ਮਕਾਨਾਂ ਵਾਲਿਆਂ ਨੂੰ ਪੰਜਾਬ ਸਰਕਾਰ ਪੱਕੇ ਮਕਾਨ ਬਣਾ ਕੇ ਦੇਵੇਗੀ। ਸੀਐਮ ਮਾਨ ਨੇ ਇਹ ਗੱਲ ਬੁੱਧਵਾਰ ਨੂੰ ਇੱਕ ਸਮਾਗਮ ਵਿੱਚ ਸੰਬੋਧਨ ਕਰਦਿਆਂ ਕਹੀ।
ਮੁੱਖ ਮੰਤਰੀ ਮਾਨ ਨੇ ਕਿਹਾ ਕਿਹਾ ਹੈ ਕਿ ਜਿਨ੍ਹਾਂ ਪਰਿਵਾਰਾਂ ਦੇ ਘਰ ਬਾਲਿਆਂ ਵਾਲੀਆਂ ਛੱਤਾਂ ਹਨ ਜਾਂ ਡਿੱਗਣ ਵਾਲੀਆਂ ਹਨ, ਉਨ੍ਹਾਂ ਨੂੰ ਅਸੀਂ ਪੱਕੇ ਘਰ ਬਣਾ ਕੇ ਦੇਵਾਂਗੇ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਪੰਜਾਬ ਦੇ ਹਰ ਵਰਗ ਦੀ ਸਰਕਾਰ ਹੈ। ਤੁਹਾਡੇ ਤੇ ਸਾਡੇ ਦੁੱਖ-ਸੁੱਖ ਸਾਰੇ ਸਾਂਝੇ ਹਨ।
ਮੁੱਖ ਮੰਤਰੀ ਮਾਨ ਬੁੱਧਵਾਰ ਨੂੰ ਸੰਗਰੂਰ ਜ਼ਿਲ੍ਹੇ ਦੇ ਪਿੰਡ ਨਿਹਾਲਗੜ੍ਹ ’ਚ ਮਹਾਨ ਆਜ਼ਾਦੀ ਘੁਲਾਟੀਏ ਤੇਜਾ ਸਿੰਘ ਸੁਤੰਤਰ ਦੇ ਪਰਦੇ ਤੋਂ ਬੁੱਤ ਹਟਾਉਣ ਤੋਂ ਬਾਅਦ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰ ਰਹੇ ਸਨ।
ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਪੂਰੀ ਪਾਰਦਰਸ਼ਤਾ ਨਾਲ ਨੌਕਰੀਆਂ ਦੇ ਰਹੇ ਹਾਂ। ਕਿਸੇ ਮੰਤਰੀ ਜਾਂ ਵਿਧਾਇਕ ਦੀ ਕੋਈ ਸਿਫਾਰਿਸ਼ ਨਹੀਂ। ਮੇਰੇ ਪਿੰਡ ਦੇ ਤਿੰਨ ਮੁੰਡਿਆਂ ਨੂੰ ਮੈਂ ਨਿਯੁਕਤੀ ਪੱਤਰ ਵੰਡੇ ਤੇ ਮੈਨੂੰ ਪੱਤਰ ਵੰਡਣ ਵਾਲੇ ਦਿਨ ਉਨ੍ਹਾਂ ਬਾਰੇ ਪਤਾ ਲੱਗਿਆ। ਅਸੀਂ ਪਹਿਲਾਂ ਵਾਲਿਆਂ ਵਾਂਗ ਕੋਈ ਸਿਫਾਰਸ਼ਾਂ ‘ਤੇ ਭਰਤੀ ਨਹੀਂ ਕਰਨੀ ਸਗੋਂ ਮੈਰਿਟ ‘ਤੇ ਭਰਤੀ ਹੋਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ