ਪੜਚੋਲ ਕਰੋ
Advertisement
CM Bhagwant Mann Birthday : ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਤੀਆਂ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ
CM Bhagwant Mann Birthday : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਅੱਜ ਜਨਮ ਦਿਨ ਹੈ। ਇਸ ਦੌਰਾਨ ਕਈ ਵੱਡੇ ਸਿਆਸੀ ਨੇਤਾਵਾਂ ਸਮੇਤ ਲੋਕਾਂ ਵੱਲੋਂ ਉਨ੍ਹਾਂ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।
CM Bhagwant Mann Birthday : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਅੱਜ ਜਨਮ ਦਿਨ ਹੈ। ਇਸ ਦੌਰਾਨ ਕਈ ਵੱਡੇ ਸਿਆਸੀ ਨੇਤਾਵਾਂ ਸਮੇਤ ਲੋਕਾਂ ਵੱਲੋਂ ਉਨ੍ਹਾਂ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਵੀ ਪੰਜਾਬ ਦੇ ਮੁੱਖ ਮੰਤਰੀ ਨੂੰ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਟਵੀਟ ਕਰਦਿਆਂ ਲਿਖਿਆ , ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ। ਵਾਹਿਗੁਰੂ ਜੀ ਤੁਹਾਨੂੰ ਲੰਬੀ ਅਤੇ ਖੁਸ਼ਹਾਲ ਉਮਰ ਬਖਸ਼ਣ।
Warm birthday greetings to Punjab CM @BhagwantMann.
— Capt.Amarinder Singh (@capt_amarinder) October 17, 2022
May Waheguru Ji grant you a long and happy life.
ਓਧਰ ਭਗਵੰਤ ਮਾਨ ਨੇ ਆਪਣੇ ਬਚਪਨ ਦੀ ਤਸਵੀਰ ਸਾਂਝੀ ਕਰਦੇ ਹੋਏ ਜਨਮ ਦਿਨ ਮੌਕੇ ਸ਼ੁਭਕਾਮਨਾਵਾਂ ਦੇਣ ਵਾਲਿਆਂ ਦਾ ਧੰਨਵਾਦ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸਬੰਧੀ ਟਵੀਟ ਕਰਦਿਆਂ ਲਿਖਿਆ ਹੈ-ਜਨਮ ਦਿਨ ਦੀਆਂ ਵਧਾਈਆਂ ਦੇਣ ਲਈ ਧੰਨਵਾਦ ..ਮੈਂ ਜਦ ਵੀ ਇਸ ਦੁਨੀਆਂ ਤੇ ਆਂਵਾਂ ਮੇਰਾ ਦੇਸ਼ ਹੋਵੇ ਪੰਜਾਬ…। ਭਗਵੰਤ ਮਾਨ ਆਮ ਆਦਮੀ ਪਾਰਟੀ ਦੇ ਨੇਤਾ ਅਤੇ ਪੰਜਾਬ ਦੇ ਮੁੱਖ ਮੰਤਰੀ ਹਨ ਅਤੇ ਸੋਮਵਾਰ ਨੂੰ 49 ਸਾਲ ਦੇ ਹੋ ਗਏ ਹਨ।
ਦੱਸ ਦੇਈਏ ਕਿ ਭਗਵੰਤ ਮਾਨ ਦਾ ਜਨਮ 17 ਅਕਤੂਬਰ 1973 ਨੂੰ ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਪਿੰਡ ਸਤੌਜ ਵਿੱਚ ਹੋਇਆ ਸੀ। ਉਨ੍ਹਾਂ ਦੇ ਪਿਤਾ ਮਹਿੰਦਰ ਸਿੰਘ ਸਰਕਾਰੀ ਅਧਿਆਪਕ ਸਨ ਅਤੇ ਮਾਂ ਹਰਪਾਲ ਕੌਰ ਹਾਊਸ ਵਾਇਫ਼ ਹੈ। ਸਕੂਲੀ ਪੜ੍ਹਾਈ ਪਾਸ ਕਰਦਿਆਂ ਹੀ ਉਹ ਕਾਮੇਡੀ ਦੇ ਖੇਤਰ ਵਿੱਚ ਆ ਗਏ। ਸੁਨਾਮ ਦੇ ਸ਼ਹੀਦ ਊਧਮ ਸਿੰਘ ਕਾਲਜ ਵਿੱਚ ਪੜ੍ਹਦਿਆਂ ਉਨ੍ਹਾਂ ਕਾਮੇਡੀ ਅਤੇ ਕਵਿਤਾ ਬੋਲਣ ਦੇ ਕਈ ਅੰਤਰ ਕਾਲਜ ਮੁਕਾਬਲੇ ਜਿੱਤੇ ਸਨ। ਜਿਸ ਤੋਂ ਬਾਅਦ ਉਹ ਕਾਮੇਡੀਅਨ ਬਣ ਗਏ।
ਇਹ ਵੀ ਪੜ੍ਹੋ : CM Bhagwant Mann Birthday: ਅੱਜ ਸੀਐਮ ਭਗਵੰਤ ਮਾਨ ਦਾ ਜਨਮ ਦਿਨ, ਤਸਵੀਰ ਸਾਂਝੀ ਕਰਕੇ ਕਿਹਾ- ਜਨਮ ਦਿਨ ਦੀਆਂ ਵਧਾਈਆਂ ਦੇਣ ਲਈ ਧੰਨਵਾਦ...
ਭਗਵੰਤ ਦੀ ਸਭ ਤੋਂ ਪਹਿਲੀ ਕਾਮੇਡੀ ਅਤੇ ਪੈਰੋਡੀ ਗਾਣਿਆਂ ਦੀ ਟੇਪ 1992 ਵਿੱਚ 'ਗੋਭੀ ਦੀਏ ਕੱਚੀਏ ਵਪਾਰਨੇ ਆਈ' ਅਤੇ ਉਹ ਕਾਮੇਡੀ ਦੀ ਦੁਨੀਆਂ ਵਿੱਚ ਛਾ ਗਏ ਸੀ। 12ਵੀਂ ਕਰਨ ਤੋਂ ਬਾਅਦ ਉਨ੍ਹਾਂ ਨੇ ਬੀ ਕਾਮ ਭਾਗ ਪਹਿਲਾ ਵਿੱਚ ਦਾਖਲਾ ਲਿਆ ਸੀ ਪਰ ਕਾਮੇਡੀ ਦੇ ਰੁਝੇਵਿਆਂ ਕਾਰਨ ਪੜ੍ਹਾਈ ਵਿੱਚੇ ਛੱਡ ਦਿੱਤੀ ਸੀ।1992 ਤੋਂ 2013 ਤੱਕ ਉਨ੍ਹਾਂ ਨੇ ਕਾਮੇਡੀ ਦੀਆਂ 25 ਐਲਬਮਜ਼ ਰਿਕਾਰਡ ਕਰਵਾਈਆਂ ਅਤੇ ਰਿਲੀਜ਼ ਕੀਤੀਆਂ। ਉਨ੍ਹਾਂ ਨੇ 5 ਗਾਣਿਆਂ ਦੀਆਂ ਟੇਪਾਂ ਰਿਲੀਜ਼ ਕੀਤੀਆਂ। ਭਗਵੰਤ ਮਾਨ ਨੇ 1994 ਤੋਂ 2015 ਤੱਕ 13 ਪੰਜਾਬੀ ਤੇ ਹਿੰਦੀ ਫ਼ਿਲਮਾਂ ਵਿੱਚ ਆਪਣੀ ਕਲਾ ਦੇ ਜੌਹਰ ਦਿਖਾਏ ਹਨ।
ਜ਼ਿਕਰਯੋਗ ਹੈ ਕਿ ਭਗਵੰਤ ਮਾਨ ਨੇ ਪਹਿਲਾਂ ਇੰਦਰਜੀਤ ਕੌਰ ਨਾਲ ਵਿਆਹ ਕਰਵਾਇਆ ਸੀ ਅਤੇ ਉਨ੍ਹਾਂ ਦੇ ਇੱਕ ਬੇਟਾ ਅਤੇ ਬੇਟੀ ਹਨ। ਹੁਣ ਉਨ੍ਹਾਂ ਦੀ ਪਹਿਲੀ ਪਤਨੀ ਤਲਾਕ ਲੈਣ ਤੋਂ ਬਾਅਦ ਅਲੱਗ ਅਮਰੀਕਾ ਰਹਿੰਦੀ ਹੈ ਅਤੇ ਭਗਵੰਤ ਨੇ ਮੁੱਖ ਮੰਤਰੀ ਬਣਨ ਤੋਂ ਬਾਅਦ ਡਾਕਟਰ ਗੁਰਪ੍ਰੀਤ ਕੌਰ ਨਾਲ 7 ਜੁਲਾਈ 2022 ਨੂੰ ਇੱਕ ਸਾਦੇ ਸਮਾਗਮ ਦੌਰਾਨ ਦੂਜਾ ਵਿਆਹਕਰਵਾਇਆ ਸੀ। ਉਨ੍ਹਾਂ ਦੀ ਇੱਕ ਭੈਣ ਮਨਪ੍ਰੀਤ ਕੌਰ ਹੈ, ਜੋ ਸਤੌਜ ਨੇੜਲੇ ਪਿੰਡ ਵਿਆਹੀ ਹੋਈ ਹੈ।
ਭਗਵੰਤ ਮਾਨ ਮਾਰਚ 2022 ਵਿਚ ਪੰਜਾਬ ਦੇ ਮੁੱਖ ਮੰਤਰੀ ਬਣੇ ਸਨ। ਭਗਵੰਤ ਮਾਨ ਨੂੰ ਬਤੌਰ ਕਾਮੇਡੀਅਨ ਅਤੇ ਸਿਆਸਤਦਾਨ ਕਾਫ਼ੀ ਲੋਕ ਜਾਣਦੇ ਹਨ। ਉਹ ਲੋਕ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲਗਾਤਾਰ ਦੋ ਵਾਰ ਸੰਸਦ ਮੈਂਬਰ ਰਹੇ ਹਨ। 2022 ਦੀਆਂ ਆਮ ਵਿਧਾਨ ਸਭਾ ਚੋਣਾਂ ਦੌਰਾਨ ਉਹ ਧੂਰੀ ਹਲਕੇ ਤੋਂ ਵਿਧਾਇਕ ਬਣੇ ਹਨ। ਕਾਮੇਡੀਅਨ ਤੋਂ ਸਿਆਸਤਦਾਨ ਬਣੇ ਭਗਵੰਤ ਮਾਨ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਸੂਬਾ ਪ੍ਰਧਾਨ ਵੀ ਹਨ।

Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕ੍ਰਿਕਟ
ਦੇਸ਼
ਅੰਮ੍ਰਿਤਸਰ
ਪੰਜਾਬ
Advertisement