ਪੜਚੋਲ ਕਰੋ

ਚੰਨੀ ਨੂੰ ਦਿੱਤਾ ਅਲਟੀਮੇਟਮ ਖਤਮ ਹੋਣ ਮਗਰੋਂ ਸੀਐਮ ਮਾਨ ਨੇ ਕੀਤਾ ਵੱਡਾ ਧਮਾਕਾ, ਲੋਕਾਂ ਸਾਹਮਣੇ ਲਿਆਂਦਾ ਕ੍ਰਿਕਟਰ

Punjab News : ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਤੇ ਅਲਟੀਮੇਟਮ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕ੍ਰਿਕਟਰ ਜਸਇੰਦਰ ਸਿੰਘ ਨੂੰ ਮੀਡਿਆ ਸਾਹਮਣੇ ਜਨਤਕ ਕੀਤਾ ਹੈ। ਇਸ ਦੌਰਾਨ ਉਨ੍ਹਾਂ ਨੇ ਪ੍ਰੈੱਸ ਕਾਨਫਰੰਸ ਕਰਦਿਆਂ

ਸ਼ੰਕਰ ਦਾਸ ਦੀ ਰਿਪੋਰਟ

Punjab News: ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਤੇ ਅਲਟੀਮੇਟਮ ਦਾ ਸਮਾਂ ਖਤਮ ਹੋਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕ੍ਰਿਕਟਰ ਜਸਇੰਦਰ ਸਿੰਘ ਨੂੰ ਮੀਡਿਆ ਸਾਹਮਣੇ ਜਨਤਕ ਕੀਤਾ ਹੈ। ਇਸ ਦੌਰਾਨ ਉਨ੍ਹਾਂ ਨੇ ਪ੍ਰੈੱਸ ਕਾਨਫਰੰਸ ਕਰਦਿਆਂ ਆਪਣੇ ਨਾਲ ਬੈਠੇ ਖਿਡਾਰੀ ਬਾਰੇ ਦੱਸਿਆ ਕਿ ਇਸ ਦਾ ਨਾਂ ਜਸਇੰਦਰ ਸਿੰਘ ਹੈ।

ਉਨ੍ਹਾਂ ਦੱਸਿਆ ਕਿ ਕ੍ਰਿਕਟਰ ਜਸਇੰਦਰ ਤੋਂ ਨੌਕਰੀ ਬਦਲੇ 2 ਕਰੋੜ ਰੁਪਏ ਮੰਗੇ ਗਏ ਸਨ। ਜਸਇੰਦਰ IPL ਪੰਜਾਬ ਦੀ ਟੀਮ 'ਚ ਖਿਡਾਰੀ ਹੈ। ਉਨ੍ਹਾਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 'ਤੇ ਪੈਸੇ ਮੰਗਣ ਦੇ ਇਲਜ਼ਾਮ ਲਗਾਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਹੁਣ ਜਸਇੰਦਰ ਨੂੰ ਬਣਦੀ ਨੌਕਰੀ ਦੇਵਾਂਗੇ। 
 
 ਇਹ ਵੀ ਪੜ੍ਹੋ : ਸ਼੍ਰੋਮਣੀ ਕਮੇਟੀ ਚੋਣਾਂ ਦਾ ਵੱਜਿਆ ਬਿਗੁਲ! ਕੇਂਦਰ ਸਰਕਾਰ ਨੇ ਵਿੱਢੀ ਤਿਆਰੀ, ਪੰਜਾਬ ਸਰਕਾਰ ਨੂੰ ਭੇਜਿਆ ਲੈਟਰ
 
ਬੀਤੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰ 'ਤੇ ਕ੍ਰਿਕਟਰ ਕੋਲੋਂ ਰਿਸ਼ਵਤ ਮੰਗਣ ਦੇ ਦੋਸ਼ ਲਾਏ ਗਏ ਸਨ ਤੇ ਉਨ੍ਹਾਂ ਨੂੰ ਕਿਹਾ ਸੀ ਕਿ ਜਾਂ ਤਾਂ ਉਹ ਖ਼ੁਦ ਸਭ ਦੱਸ ਦੇਣ ਨਹੀਂ ਤਾਂ ਉਹ ਕ੍ਰਿਕਟਰ ਨੂੰ ਜਨਤਾ ਦੇ ਸਾਹਮਣੇ ਲੈ ਆਉਣਗੇ, ਜਿਸ ਕਰਕੇ ਅੱਜ ਸੀਐਮ ਨੇ ਉਸ ਖਿਡਾਰੀ ਨੂੰ ਜਨਤਾ ਦੇ ਸਾਹਮਣੇ ਲਿਆਂਦਾ ਹੈ।
 
ਦੱਸ ਦਈਏ ਕਿ ਸੰਗਰੂਰ ਜ਼ਿਲ੍ਹੇ ਵਿੱਚ ਇੱਕ ਜਨਤਕ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਾ ਮੁੱਖ ਮੰਤਰੀ ਚਰਨਜੀਤ ਚੰਨੀ ’ਤੇ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ ਲਾਏ ਸੀ। ਸੀਐਮ ਮਾਨ ਨੇ ਦਾਅਵਾ ਕੀਤਾ ਸੀ ਕਿ ਪਿਛਲੇ ਹਫ਼ਤੇ ਉਹ ਆਈਪੀਐਲ ਫਰੈਂਚਾਇਜ਼ੀ ਪੰਜਾਬ ਕਿੰਗਜ਼ ਦੀ ਮਾਲਕ ਪ੍ਰਿਟੀ ਜ਼ਿੰਟਾ ਦੇ ਸੱਦੇ ’ਤੇ ਹਿਮਾਚਲ ਦੇ ਧਰਮਸ਼ਾਲਾ ਸਟੇਡੀਅਮ ਵਿੱਚ ਕ੍ਰਿਕਟ ਮੈਚ ਦੇਖਣ ਗਏ ਸੀ। ਉੱਥੇ ਉਸ ਦੀ ਮੁਲਾਕਾਤ ਇੱਕ ਖਿਡਾਰੀ ਨਾਲ ਹੋਈ।

ਉਸ ਖਿਡਾਰੀ ਨੇ ਦੱਸਿਆ ਕਿ ਉਹ ਪੰਜਾਬ ਦੀ ਪਿਛਲੀ ਕਾਂਗਰਸ ਸਰਕਾਰ ਸਮੇਂ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ ਨੌਕਰੀ ਲੈਣ ਲਈ ਗਿਆ ਸੀ। ਕੈਪਟਨ ਨੇ ਉਸ ਨੂੰ ਕਿਹਾ ਕਿ ਤੁਹਾਡਾ ਕੰਮ ਹੋ ਜਾਵੇਗਾ। ਇਸ ਦੌਰਾਨ ਕਾਂਗਰਸ ਨੇ ਕੈਪਟਨ ਨੂੰ ਹਟਾ ਦਿੱਤਾ ਤੇ ਚੰਨੀ ਮੁੱਖ ਮੰਤਰੀ ਬਣ ਗਏ। ਇਸ ਤੋਂ ਬਾਅਦ ਜਦੋਂ ਖਿਡਾਰੀ ਚੰਨੀ ਨੂੰ ਮਿਲਿਆ ਤਾਂ ਚੰਨੀ ਨੇ ਉਸ ਨੂੰ ਆਪਣੇ ਭਤੀਜੇ ਨੂੰ ਮਿਲਣ ਲਈ ਕਿਹਾ।

ਸੀਐਮ ਮਾਨ ਅਨੁਸਾਰ ਜਦੋਂ ਖਿਡਾਰੀ ਚੰਨੀ ਦੇ ਭਤੀਜੇ ਨੂੰ ਮਿਲਿਆ ਤਾਂ ਉਸ ਨੇ ਕਿਹਾ ਕਿ ਦੋ ਲੱਗਣਗੇ। ਖਿਡਾਰੀ ਨੇ ਸੋਚਿਆ ਕਿ ਸ਼ਾਇਦ ਉਹ ਦੋ ਲੱਖ ਰੁਪਏ ਕਹਿ ਰਿਹਾ ਹੈ। ਇਸ ਲਈ ਜਦੋਂ ਉਹ ਦੋ ਲੱਖ ਰੁਪਏ ਲੈ ਕੇ ਪਹੁੰਚਿਆ ਤਾਂ ਚੰਨੀ ਦੇ ਭਤੀਜੇ ਨੇ ਉਸ ਨੂੰ ਸਾਹਮਣੇ ਤੋਂ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ। ਕਹਿਣ ਲੱਗਾ ਕਿ ਉਸ ਨੇ ਜੋ 2 ਦਾ ਸੰਕੇਤ ਦਿੱਤਾ ਸੀ, ਉਸ ਦਾ ਮਤਲਬ 2 ਕਰੋੜ ਰੁਪਏ ਸੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
Advertisement
ABP Premium

ਵੀਡੀਓਜ਼

Farmers Protest | Supereme Court | ਸੁਪਰੀਮ ਕੋਰਟ ਦੀ ਸੁਣਵਾਈ 'ਤੇ ਡੱਲੇਵਾਲ ਦਾ ਬਿਆਨ ਨਹੀਂ ਚਾਹੀਦੀ ਹਮਦਰਦੀ!Farmers Protes|Dallewal|ਪੰਜਾਬ ਬੰਦ ਨੂੰ ਲੈ ਕੇ ਕਿਸਾਨ ਤਿਆਰ,'ਨਾ ਮਿਲੇਗੀ ਸਬਜ਼ੀ ਤੇ ਨਾ ਹੋਵੇਗੀ ਦੁੱਧ ਦੀ ਸਪਲਾਈ'Weather Updates | ਸੈਲਾਨੀਆਂ ਲਈ ਵੱਡੀ ਖੁਸ਼ਖਬਰੀ, ਹਿਮਾਚਲ 'ਚ ਵਧੀ ਬਰਫ਼ਵਾਰੀ |Abp SanjhaFarmers Protest | ਅੰਨਦਾਤਾ ਨੂੰ ਪੰਜਾਬ ਦੀ ਲੋੜ ਕਿਸਾਨ ਮਹਿਲਾ ਨੇ ਕੀਤੀ ਅਪੀਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
Embed widget