ਪੜਚੋਲ ਕਰੋ
(Source: ECI/ABP News)
Punjab cabinet meeting: ਸੀਐਮ ਭਗਵੰਤ ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਮੁਲਾਜ਼ਮਾਂ ਨੂੰ ਮਿਲੇਗਾ ਦੀਵਾਲੀ ਦਾ ਤੋਹਫਾ?
Punjab cabinet meeting: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਸੱਦੀ ਗਈ ਹੈ। ਮੀਟਿੰਗ ਵਿੱਚ ਸਰਕਾਰ ਰਾਜ ਦੇ ਮੁਲਾਜ਼ਮਾਂ ਨੂੰ ਦੀਵਾਲੀ ਮੌਕੇ ਡੀਏ ਦੀ ਕਿਸ਼ਤ ਦਾ ਤੋਹਫ਼ਾ ਦੇ ਸਕਦੀ ਹੈ। ਇਸ ਤੋਂ ਇਲਾਵਾ ਹੋਰ ਵੀ ਅਹਿਮ ਫੈਸਲੇ ਲਏ ਜਾ ਸਕਦੇ ਹਨ।

Punjab Cabinet Meeting
Punjab Cabinet Meeting : ਮੁੱਖ ਮੰਤਰੀ ਭਗਵੰਤ ਮਾਨ ( CM Bhagwant Mann )ਵੱਲੋਂ ਅੱਜ ਪੰਜਾਬ ਕੈਬਨਿਟ ( Punjab Cabinet Meeting ) ਦੀ ਮੀਟਿੰਗ ਸੱਦੀ ਗਈ ਹੈ। ਪੰਜਾਬ ਕੈਬਨਿਟ ਦੀ ਮੀਟਿੰਗ ਅੱਜ ਦੁਪਿਹਰ 12 ਵਜੇ ਪੰਜਾਬ ਸਿਵਲ ਸਕੱਤਰੇਤ ਵਿਚ ਹੋਵੇਗੀ। ਮੀਟਿੰਗ ਵਿਚ ਪੰਜਾਬ ਨੂੰ ਲੈ ਕੇ ਅਹਿਮ ਮੁੱਦਿਆਂ ‘ਤੇ ਵਿਚਾਰ-ਚਰਚਾ ਹੋ ਸਕਦੀ ਹੈ।
ਮੀਟਿੰਗ ਵਿੱਚ ਸਰਕਾਰ ਰਾਜ ਦੇ ਮੁਲਾਜ਼ਮਾਂ ਨੂੰ ਦੀਵਾਲੀ ਮੌਕੇ ਡੀਏ ਦੀ ਕਿਸ਼ਤ ਦਾ ਤੋਹਫ਼ਾ ਦੇ ਸਕਦੀ ਹੈ। ਇਸ ਤੋਂ ਇਲਾਵਾ ਹੋਰ ਵੀ ਅਹਿਮ ਫੈਸਲੇ ਲਏ ਜਾ ਸਕਦੇ ਹਨ। ਇਹ ਵੀ ਕਿਆਸ ਲਗਾਏ ਜਾ ਰਹੇ ਹਨ ਕਿ ਸੂਬਾ ਸਰਕਾਰ ਮੀਟਿੰਗ ਦੌਰਾਨ ਪੰਜਾਬ ਦੇ ਲੋਕਾਂ ਨੂੰ ਦੀਵਾਲੀ ਤੋਹਫਾ ਵੀ ਦੇ ਸਕਦੀ ਹੈ।
ਇਹ ਵੀ ਪੜ੍ਹੋ : Punjab News : ਮੁੱਖ ਮੰਤਰੀ ਸ਼ੈਸ਼ਨ ਕੋਰਟ ਤੋਂ ਵੱਡਾ ਨਹੀਂ ਹੁੰਦਾ, ਮੈਨੂੰ ਅਦਾਲਤ ਜਦੋਂ ਬੁਲਾਵੇਗੀ, ਮੈਂ ਜਾਵਾਂਗਾ : ਸੀਐਮ ਭਗਵੰਤ ਮਾਨ
ਦੱਸ ਦੇਈਏ ਕੇ ਇਸ ਤੋਂ ਪਹਿਲਾਂ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਗਏ ਸਨ। ਇਸ ਮੀਟਿੰਗ ਵਿੱਚ ਵੱਖ-ਵੱਖ ਐਕਟਾਂ ਵਿੱਚ ਸੋਧ ਲਈ ਮਨਜ਼ੂਰੀ ਦਿੱਤੀ ਗਈ ਸੀ। ਪਰਾਲੀ, ਸਾਂਝੀ ਜ਼ਮੀਨ ਦੇ ਮਾਲਕੀ ਹੱਕ, 5ਜੀ ਡਿਜੀਟਲ ਤੇ ਪੰਜਾਬ ਗੁੱਡਜ਼ ਤੇ ਸਰਵਿਸਜ਼ ਟੈਕਸ ਐਕਟ ਬਾਰੇ ਅਹਿਮ ਫੈਸਲੇ ਲਏ ਗਏ ਸਨ।
ਇਸ ਤੋਂ ਇਲਾਵਾ ਕੈਬਨਿਟ ਵਿੱਚ ਪੰਜਾਬ ਗੁੱਡਜ਼ ਤੇ ਸਰਵਿਸਜ਼ ਟੈਕਸ ਐਕਟ 2017 ਵਿੱਚ ਸੋਧ ਦੀ ਮਨਜ਼ੂਰੀ ਦਿੱਤੀ ਗਈ ਸੀਹੈ। ਇਸ ਦੇ ਨਾਲ ਹੀ ਪੰਜਾਬ ਕੈਬਨਿਟ ਨੇ ਵਿਭਾਗੀ ਪ੍ਰੀਖਿਆਵਾਂ ਸੱਤ ਤੋਂ ਘਟਾ ਕੇ ਪੰਜ ਕਰਨ ਲਈ ਪੰਜਾਬ ਆਬਕਾਰੀ ਤੇ ਕਰ ਵਿਭਾਗ (ਗਰੁੱਪ-ਏ) ਸੇਵਾ ਨਿਯਮਾਂ 2014 ਦੇ ਅਪੈਂਡੈਕਸ-ਡੀ ਵਿੱਚ ਸੋਧ ਨੂੰ ਮਨਜ਼ੂਰ ਕਰ ਲਿਆ ਸੀ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਕਾਰੋਬਾਰ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
